June 9, 2026, 10:25 pm
----------- Advertisement -----------
HomeNewsLatest Newsਜ਼ਿਲ੍ਹਾ ਤਰਨਤਾਰਨ 'ਚ ਝੋਨੇ ਦੀ ਲਵਾਈ 15 ਜੂਨ ਤੋਂ - ਡਿਪਟੀ ਕਮਿਸ਼ਨਰ

ਜ਼ਿਲ੍ਹਾ ਤਰਨਤਾਰਨ ‘ਚ ਝੋਨੇ ਦੀ ਲਵਾਈ 15 ਜੂਨ ਤੋਂ – ਡਿਪਟੀ ਕਮਿਸ਼ਨਰ

Published on

----------- Advertisement -----------

ਤਰਨ ਤਾਰਨ 11 ਜੂਨ : ਡਿਪਟੀ ਕਮਿਸ਼ਨਰ ਤਰਨਤਾਰਨ ਸੰਦੀਪ ਕੁਮਾਰ ਆਈ.ਏ.ਐਸ ਨੇ ਕਿਸਾਨ ਭਰਾਵਾ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋ ਜਿਲਾ ਤਰਨਤਾਰਨ ਵਿੱਚ ਝੋਨੇ ਦੀ ਲਵਾਈ ਦੀ ਮਿਤੀ 15 ਜੂਨ ਮਿਥੀ ਗਈ ਹੈ ਇਸ ਲਈ ਕੋਈ ਵੀ ਕਿਸਾਨ 15 ਜੂਨ ਤੋ ਪਹਿਲਾ ਝੋਨਾ ਨਾ ਲਗਾਵੇ।ਮਿਥੀ ਗਈ ਮਿਤੀ ਤੋ ਪਹਿਲਾ ਝੋਨਾ ਲਗਾਉਣ ਵਾਲੇ ਕਿਸਾਨਾ ਖਿਲਾਫ ਪੰਜਾਬ ਪਰਜਰਵੇਸ਼ਨ ਸਬ ਸੋਇਲ ਆਫ ਵਾਟਰ ਐਕਟ 2009 ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋ ਇਲਾਵਾ ਉਨਾ ਦੱਸਿਆ ਕਿ ਪਾਣੀ,ਲੇਬਰ ਅਤੇ ਸਮੇ ਦਾ ਬਚਤ ਕਰਨ ਸਬੰਧੀ ਪੰਜਾਬ ਸਰਕਾਰ ਵੱਲੋ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾ 1500/-ਰੁਪਏ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਣੀ ਹੈ। ਇਸ ਦਾ ਲਾਭ ਲੈਣ ਚਾਹਵਾਨ ਕਿਸਾਨ www.agrimachinery.com ਦੇ ਡੀ.ਐਸ.ਆਰ ਲਿੰਕ ਤੇ 30 ਜੂਨ ਤੱਕ ਅਪਲਾਈ ਕਰ ਸਕਦੇ ਹਨ।

ਜ਼ਿਲਾ ਤਰਨਤਾਰਨ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਖ੍ਰੀਦ ਕਰਨ ਲਈ ਕਿਸਾਨ ਆਨ ਲਾਈਨ ਬਿਨੈ ਪੱਤਰ 20 ਜੂਨ 2024 ਸ਼ਾਮ 5 ਵਜੇ ਤੱਕ ਭਰ ਸਕਦੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਤਰਨਤਾਰਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆ ਘਟਨਾਵਾਂ ਵਿਚ ਵੱਡੀ ਕਮੀ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦਾ ਟੀਚਾ ਮਿਥਿਆ ਗਿਆ ਜਿਸ ਦੀ ਪੂਰਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ।

ਉਨ੍ਹਾਂ ਦੱਸਿਆ ਕਿ ਸਾਲ 2024-25 ਲਈ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਦੀ ਸੁੱਚਜੀ ਸਾਂਭ ਸੰਭਾਲ ਕਰਨ ਵਾਲੇ ਖੇਤੀ ਸੰਦਾਂ ਉਪਰ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੇਣ ਲਈ ਸਕੀਮ ਜ਼ਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇੱਛੁਕ ਕਿਸਾਨ ਆਪਣੇ ਬਿਨੇਪੱਤਰ ਆਨਲਾਈਨ https://agrimachinerypb.com ਪੋਰਟਲ ਉਪਰ ਮਿਤੀ 20 ਜੂਨ 2024 ਤੱਕ ਦੇ ਸਕਦੇ ਹਨ। ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਨਿੱਜੀ ਕਿਸਾਨ (50% ਸਬਸਿਡੀ) ਅਤੇ ਕਸਟਮ ਹਾਇਰਿੰਗ ਸੈਂਟਰ (80% ਸਬਸਿਡੀ) ਜਿਵੇਂ ਕਿ ਪੰਚਾਇਤ, ਕਿਸਾਨ ਉਤਪਾਦਕ ਸੰਗਠਨ, ਰਜਿਸਟਰਡ ਫਾਰਮਰ ਗਰੁੱਪ, ਅਤੇ ਸਹਿਕਾਰੀ ਸਭਾ ਬਿਨੈਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈਪੱਤਰ ਦੇਣ ਵਾਲੇ ਕਿਸਾਨ ਕੋਲ ਟਰੈਕਟਰ ਹੋਣਾ ਜ਼ਰੂਰੀ ਅਤੇ ਉਸ ਨੂੰ 5000/- ਰੁਪਏ ਬਤੌਰ ਟੋਕਨ ਮਨੀ ਆਨਲਾਈਨ ਜਮਾਂ ਕਰਵਾਉਣੀ ਹੋਵੇਗੀ ਜੋ ਕਿ ਮੋੜਨਯੋਗ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਟਰੈਕਟਰ 60 ਹਾਰਸ ਪਾਵਰ ਜਾਂ ਵੱਧ (ਕੇਵਲ ਗਰੁੱਪਾਂ ਲਈ), ਸੁਪਰ ਐਸ.ਐਮ.ਐਸ, ਹੈਪੀ ਸੀਡਰ, ਸਮਾਰਟ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਰੋਟਰੀ ਸਲੈਸ਼ਰ, ਉਲਟਾਵੇਂ ਹਲ, ਜੀਰੋ ਟਿਲ ਡਰਿਲ, ਸੁਪਰ ਸੀਡਰ, ਸਰਫੇਸ ਸੀਡਰ, ਬੇਲਰ, ਰੇਕ ਅਤੇ ਕਰਾਪ ਰੀਪਰ ਉਪਰ ਸਬਸਿਡੀ ਲਈ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਤਰਨਤਾਰਨ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਜਾਂ ਆਪਣੇ ਬਲਾਕ ਦੇ ਖੇਤੀਬਾੜੀ ਅਫਸਰ,ਖੇਤੀਬਾੜੀ ਵਿਕਾਸ / ਵਿਸਥਾਰ ਅਫਸਰ ਨਾਲ ਸੰਪਰਕ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...