June 17, 2026, 12:10 am
----------- Advertisement -----------
HomeNewsLatest Newsਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 20 ਜੂਨ ਨੂੰ ਲਗਾਇਆ...

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 20 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ

Published on

----------- Advertisement -----------

ਤਰਨ ਤਾਰਨ, 18 ਜੂਨ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 20 ਜੂਨ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਅਜ਼ਾਈਲ ਹਰਬਲ ਕੰਪਨੀ ਭਾਗ ਲੈ ਰਹੀ ਹੈ।ਪਲੇਸਮੈਂਟ ਲਈ ਅਜ਼ਾਈਲ ਹਰਬਲ ਨੂੰ ਵੈਲਨੈਸ ਅਡਵਾਇਜ਼ਰ ਲਈ ਘੱਟੋ ਘੱਟ ਯੋਗਤਾ ਬਾਰਵੀਂ / ਗ੍ਰੇਜੂਏਟ ਪਾਸ ਕੇਵਲ ਲੜਕੀਆਂ ਦੀ ਜ਼ਰੂਰਤ ਹੈ (ਤਨਖਾਹ 9500 ਤੋਂ 18000 ਰੁਪਏ) ਉਮਰ ਹੱਦ 18 ਤੋਂ 30 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ ।

ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ (ਕੇਵਲ ਲੜਕੀਆਂ ) ਮਿਤੀ 20 ਜੂਨ, 2024 ਨੂੰ ਸਵੇਰੇ 09 ਵਜੇ ਤੋਂ ਦੁਪਿਹਰ 02 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜਿਲ ਡੀ.ਸੀ.ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਆਧਾਰ ਕਾਰਡ, ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵਿਕਰਮਜੀਤ ਨੇ ਜ਼ਿਲ੍ਹੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ ।ਉਹਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪ ਲਾਈਨ ਨੰਬਰ 7717397013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...