November 10, 2025, 3:54 am
----------- Advertisement -----------
HomeNewsBreaking Newsਤਰਨਤਾਰਨ ਦੇ ਸੁਖਪ੍ਰੀਤ ਕ+ਤਲ ਮਾਮਲੇ 'ਚ ਵੱਡਾ ਖੁਲਾਸਾ: ਲਖਬੀਰ ਲੰਡਾ ਦਾ ਨਾਂਅ...

ਤਰਨਤਾਰਨ ਦੇ ਸੁਖਪ੍ਰੀਤ ਕ+ਤਲ ਮਾਮਲੇ ‘ਚ ਵੱਡਾ ਖੁਲਾਸਾ: ਲਖਬੀਰ ਲੰਡਾ ਦਾ ਨਾਂਅ ਆਇਆ ਸਾਹਮਣੇ, 5 ਨਾਮਜ਼ਦ

Published on

----------- Advertisement -----------
  • ਕਪੂਰਥਲਾ ਤੋਂ ਕਈ ਸ਼ੱਕੀ ਹਿਰਾਸਤ ‘ਚ ਲਏ

ਤਰਨਤਾਰਨ, 21 ਜਨਵਰੀ 2024 – ਤਰਨਤਾਰਨ ‘ਚ ਸ਼ਨੀਵਾਰ ਨੂੰ ਦਿਨ ਦਿਹਾੜੇ ਖੇਤਾਂ ‘ਚ 35 ਸਾਲਾ ਸੁਖਪ੍ਰੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ‘ਚ ਪੁਲਸ ਨੇ ਅਹਿਮ ਖੁਲਾਸੇ ਕੀਤੇ ਹਨ। ਤਰਨਤਾਰਨ ਪੁਲਸ ਨੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਸਮੇਤ 5 ਦੋਸ਼ੀਆਂ ਖਿਲਾਫ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੇ ਇਹ ਕੇਸ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਚਰਨ ਸਿੰਘ ਵਾਸੀ ਪਿੰਡ ਹਰੀਕੇ ਦੇ ਬਿਆਨਾਂ ’ਤੇ ਦਰਜ ਕੀਤਾ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮਾਮਲੇ ਵਿੱਚ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ, ਉਸ ਦੇ ਸਾਥੀ ਮਹਿਕ ਵਾਸੀ ਹਰੀਕੇ, ਗੁਰਪ੍ਰੀਤ ਸਿੰਘ ਵਾਸੀ ਮੱਖੂ, ਮਿੱਠੂ ਮਰਾੜੀ ਸਿੰਘ ਵਾਸੀ ਸ਼ਬਾਜਪੁਰ ਅਤੇ ਸੁਖਮਨਪ੍ਰੀਤ ਸਿੰਘ ਉਰਫ ਕਾਲੂ ਵਾਸੀ ਸ਼ਬਾਜਪੁਰ ਨੂੰ ਨਾਮਜ਼ਦ ਕੀਤਾ ਹੈ।

ਪੁਲਿਸ ਨੇ ਕਪੂਰਥਲਾ ਤੋਂ ਕਈ ਸ਼ੱਕੀ ਵਿਅਕਤੀਆਂ ਨੂੰ ਆਪਣੀ ਹਿਰਾਸਤ ਵਿੱਚ ਲਿਆ ਹੈ। ਥਾਣਾ ਸਦਰ ਤਰਨਤਾਰਨ ਦੇ ਐਸ.ਆਈ ਨਰੇਸ਼ ਕੁਮਾਰ ਨੇ ਮਾਮਲਾ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ ਪਰ ਫਿਲਹਾਲ ਪੁਲਿਸ ਕਿਸੇ ਨੂੰ ਹਿਰਾਸਤ ਵਿੱਚ ਲੈਣ ਬਾਰੇ ਚੁੱਪ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਖਪ੍ਰੀਤ ਸਿੰਘ 6 ਮਹੀਨਿਆਂ ਤੋਂ ਆਪਣੀ ਮਾਸੀ ਦੇ ਘਰ ਰਹਿ ਰਿਹਾ ਸੀ। ਸ਼ਨੀਵਾਰ ਨੂੰ ਉਹ ਖੇਤਾਂ ‘ਚ ਸੀ ਜਦੋਂ ਕੁਝ ਅਣਪਛਾਤੇ ਵਿਅਕਤੀ ਉਥੇ ਪਹੁੰਚ ਗਏ। ਉਨ੍ਹਾਂ ਨੇ ਸੁਖਪ੍ਰੀਤ ਨੂੰ ਖੇਤਾਂ ਵਿੱਚ ਤਿੰਨ ਗੋਲੀਆਂ ਮਾਰੀਆਂ ਅਤੇ ਉਥੋਂ ਫ਼ਰਾਰ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ।

ਪਰਿਵਾਰ ਨੇ ਦੱਸਿਆ ਕਿ ਸੁਖਪ੍ਰੀਤ ਦੀ ਕੁਝ ਲੋਕਾਂ ਨਾਲ ਪੁਰਾਣੀ ਰੰਜਿਸ਼ ਸੀ। ਜਿਸ ਕਾਰਨ ਉਸ ਦਾ ਕਤਲ ਕਰ ਦਿੱਤਾ ਗਿਆ। ਜਦੋਂ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਇਸ ਕਤਲ ਪਿੱਛੇ ਲਖਬੀਰ ਲੰਡਾ ਦਾ ਹੱਥ ਹੈ। ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਪੰਜਾਬ ਦੇ ਮੋਸਟ ਵਾਂਟੇਡ ਲਖਬੀਰ ਸਿੰਘ ਸੰਧੂ ਉਰਫ ਲੰਡਾ ‘ਤੇ 15 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਲਖਬੀਰ ਸਿੰਘ ‘ਤੇ ਪੰਜਾਬ ‘ਚ ਦਹਿਸ਼ਤ ਫੈਲਾਉਣ ਦਾ ਦੋਸ਼ ਹੈ। ਉਹ 2017 ਵਿੱਚ ਵਿਦੇਸ਼ ਭੱਜ ਗਿਆ ਸੀ। ਉਦੋਂ ਤੋਂ NIA ਉਸ ਦੀ ਭਾਲ ਕਰ ਰਹੀ ਹੈ। ਲਖਬੀਰ ਸਿੰਘ ਪੰਜਾਬ ਵਿੱਚ ਕਈ ਅੱਤਵਾਦੀ ਘਟਨਾਵਾਂ ਅਤੇ ਪਾਕਿਸਤਾਨ ਤੋਂ ਹਥਿਆਰਾਂ ਦੀ ਸਪਲਾਈ ਵਿੱਚ ਵੀ ਸ਼ਾਮਲ ਰਿਹਾ ਹੈ।

ਪੰਜਾਬ ਪੁਲਿਸ ਅਨੁਸਾਰ 33 ਸਾਲਾ ਲਖਬੀਰ ਸਿੰਘ ਇੱਕ ਗੈਂਗਸਟਰ ਹੈ, ਜੋ ਮੂਲ ਰੂਪ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਦਾ ਰਹਿਣ ਵਾਲਾ ਹੈ। ਫਿਲਹਾਲ ਲਖਬੀਰ ਸਿੰਘ ਐਡਮਿੰਟਨ, ਅਲਬਰਟਾ, ਕੈਨੇਡਾ ਵਿੱਚ ਲੁਕਿਆ ਹੋਇਆ ਹੈ। ਉਸ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਨਸ਼ਾ ਤਸਕਰੀ, ਅਗਵਾ ਅਤੇ ਗ਼ੈਰ-ਕਾਨੂੰਨੀ ਹਥਿਆਰ ਰੱਖਣ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ।

ਪੁਲਿਸ ਰਿਕਾਰਡ ਅਨੁਸਾਰ ਲਖਬੀਰ ਕੈਨੇਡਾ ਤੋਂ ਆਪਣਾ ਨੈੱਟਵਰਕ ਚਲਾਉਂਦਾ ਹੈ। ਪੁਲਿਸ ਦਾ ਮੰਨਣਾ ਹੈ ਕਿ ਉਹ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਛੋਟੇ-ਮੋਟੇ ਅਪਰਾਧੀਆਂ ਨੂੰ ਟਾਰਗੇਟ ਕਿਲਿੰਗ, ਫਿਰੌਤੀ ਆਦਿ ਲਈ ਵਰਤ ਰਿਹਾ ਹੈ। ਇਸ ਨੈੱਟਵਰਕ ਦੀ ਮਦਦ ਨਾਲ ਲੰਡਾ ਅਮੀਰ ਲੋਕਾਂ (ਕਾਰੋਬਾਰਾਂ, ਡਾਕਟਰਾਂ, ਮਸ਼ਹੂਰ ਹਸਤੀਆਂ ਆਦਿ) ਤੋਂ ਜ਼ਬਰਦਸਤੀ ਪੈਸੇ ਦੀ ਮੰਗ ਵੀ ਕਰਦਾ ਰਹਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...

ਤਰਨਤਾਰਨ ਦੀ SSP ਸਸਪੈਂਡ, ਅਕਾਲੀ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਲਜ਼ਾਮ

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ...

ਸੀਨੀਅਰ ਪੱਤਰਕਾਰ ਤੇ ਉਨ੍ਹਾਂ ਦੀ ਮਾਤਾ ਦੇ ਕਤਲ ਮਾਮਲੇ ‘ਚ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ,8 ਸਾਲਾਂ ਬਾਅਦ ਮਿਲੀ ਕਾਮਯਾਬੀ

ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਦੋਹਰੇ ਕਤਲ ਮਾਮਲੇ...

ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ , ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ...

ਯਾਤਰੀਆਂ ਨੂੰ ਮਿਲੇਗੀ ਰਾਹਤ, ਅੱਜ ਤੋਂ 18 ਘੰਟੇ ਖੁੱਲ੍ਹੇਗਾ ਚੰਡੀਗੜ੍ਹ ਏਅਰਪੋਰਟ, ਫਲਾਈਟਸ ਦਾ ਵਧਿਆ ਸਮਾਂ

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਤੋਂ ਅੱਜ ਤੋਂ ਉਡਾਣ ਸੇਵਾਵਾਂ ਦਾ...

ਪੰਜਾਬ ਦੀ ਵਿਰਾਸਤ ‘ਤੇ ਭਾਜਪਾ ਦਾ ਹਮਲਾ! AAP ਸਾਂਸਦ ਬੋਲੇ- “ਨਹੀਂ ਦੱਬੇਗਾ ਪੰਜਾਬ”

ਕੇਂਦਰ ਦੀ ਭਾਜਪਾ ਸਰਕਾਰ ਨੇ ਅਚਾਨਕ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰ ਦਿੱਤੀ। ਇੱਕ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਦਾ ਆਇਆ ਵੱਡਾ ਫੈਸਲਾ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ...