September 15, 2026, 1:04 am
----------- Advertisement -----------
HomeNewsLatest Newsਪੰਜਾਬ 'ਚ 'ਆਪ' MLA ਦੇ ਨਾਂ 'ਤੇ ਜਾਅਲੀ ਫੇਸਬੁੱਕ ਖਾਤਾ ਬਣਾ ਕੇ...

ਪੰਜਾਬ ‘ਚ ‘ਆਪ’ MLA ਦੇ ਨਾਂ ‘ਤੇ ਜਾਅਲੀ ਫੇਸਬੁੱਕ ਖਾਤਾ ਬਣਾ ਕੇ ਧੋਖਾਧੜੀ ਦੀ ਕੋਸ਼ਿਸ਼

Published on

----------- Advertisement -----------

ਸੋਸ਼ਲ ਮੀਡੀਆ ਦੇ ਠੱਗਾਂ ਦੁਆਰਾ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਦੀ ਜਾਅਲੀ ਫੇਸਬੁੱਕ ਆਈਡੀ ਬਣਾਈ ਗਈ । ਇਸ ਤੋਂ ਬਾਅਦ ਠੱਗਾਂ ਦੁਆਰਾ ਵਿਧਾਇਕ ਤਰੁਣਪ੍ਰੀਤ ਦੇ ਦੋਸਤਾਂ ਤੋਂ ਪੈਸੇ ਮੰਗੇ ਗਏ। ਇਸ ਤਰਾਂ ਪੈਸੇ ਮੰਗਣ ‘ਤੇ ਕੁਝ ਦੋਸਤਾਂ ਨੂੰ ਸ਼ੱਕ ਹੋਇਆ। ਉਨ੍ਹਾਂ ਤੁਰੰਤ ਵਿਧਾਇਕ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਇਸ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।


ਸੌਂਧ ਨੇ ਮੈਸੇਂਜਰ ‘ਤੇ ਆਪਣੇ ਨਾਂ ‘ਤੇ ਭੇਜੇ ਗਏ ਸੰਦੇਸ਼ ਦਾ ਸਕ੍ਰੀਨ ਸ਼ਾਟ ਵੀ ਸਾਂਝਾ ਕੀਤਾ ਹੈ। ਇਸ ਵਿੱਚ ਇੱਕ ਵਿਅਕਤੀ ਤੋਂ 30000 ਰੁਪਏ ਦੀ ਮੰਗ ਕੀਤੀ ਗਈ। ਇਸ ਦੇ ਲਈ ਗੂਗਲ ਪੇਅ ਨੰਬਰ 6289609887 ਦਿੱਤਾ ਗਿਆ ਸੀ। ਹਾਲਾਂਕਿ ਵਿਅਕਤੀ ਸਮਝ ਗਿਆ ਕਿ ਉਸ ਨਾਲ ਠੱਗੀ ਹੋ ਰਹੀ ਹੈ, ਇਸ ਲਈ ਉਸ ਨੇ ਪੈਸੇ ਭੇਜਣ ਦੀ ਬਜਾਏ ਵਿਧਾਇਕ ਨੂੰ ਸੂਚਿਤ ਕੀਤਾ।
ਵਿਧਾਇਕ ਤਰੁਣਪ੍ਰੀਤ ਸੌਂਧ ਨੇ ਕਿਹਾ ਕਿ ਕਿਸੇ ਨੇ ਉਨ੍ਹਾਂ ਦੇ ਨਾਂ ‘ਤੇ ਫਰਜ਼ੀ ਫੇਸਬੁੱਕ ਆਈ.ਡੀ ਬਣਾ ਲਈ ਜਿਸ ਤੋਂ ਬਾਅਦ ਠੱਗਾਂ ਵੱਲੋ ਉਨ੍ਹਾਂ ਦੀਆਂ ਫੋਟੋਆਂ ਪਾ ਕੇ ਗਲਤ ਮੈਸੇਜ ਕੀਤੇ ਗਏ ਅਤੇ ਪੈਸੇ ਦੀ ਮੰਗ ਵੀ ਕੀਤੀ ਗਈ । ਉਨ੍ਹਾਂ ਇਸ ਸਬੰਧੀ ਪੁਲੀਸ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅਜਿਹੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...