ਸੋਮਵਾਰ ਰਾਤ ਲੁਧਿਆਣਾ ਦੇ ਲਾਡੋਵਾਲ ਨੇੜੇ ਨੂਰਪੁਰ ਬੇਟ ਤੋਂ ਦੁੱਧ ਲੈ ਕੇ ਘਰ ਜਾ ਰਹੇ ਦੋ ਨੌਜਵਾਨਾਂ ਨੂੰ ਟਾਟਾ ਏਸ ਗੱਡੀ ਨੇ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਰਾਹਗੀਰਾਂ ਨੇ ਦੋਵਾਂ ਨੂੰ ਸੜਕ ‘ਤੇ ਖੂਨ ਨਾਲ ਲੱਥਪੱਥ ਪਏ ਦੇਖ ਕੇ ਜਲਦ ਐਂਬੂਲੈਂਸ ਬੁਲਾਈ। ਜ਼ਖ਼ਮੀਆਂ ਦੀ ਪਛਾਣ ਮਨਪ੍ਰੀਤ ਸਿੰਘ ਅਤੇ ਦਲਜੀਤ ਸਿੰਘ ਵਜੋਂ ਹੋਈ ਹੈ।
ਹਾਦਸੇ ਵਿੱਚ ਉਨ੍ਹਾਂ ਦੀਆਂ ਦੋਵੇਂ ਲੱਤਾਂ ਟੁੱਟ ਗਈਆ। ਆਲੇ-ਦੁਆਲੇ ਦੇ ਲੋਕਾਂ ਨੇ ਉਨ੍ਹਾਂ ਦੀ ਦੇਖਭਾਲ ਕੀਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਗੰਭੀਰ ਸੱਟਾਂ ਲੱਗਣ ਕਾਰਨ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਸਿਵਲ ਹਸਪਤਾਲ ਤੋਂ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਪੀੜਿਤ ਦਲਜੀਤ ਸਿੰਘ ਨੇ ਦੱਸਿਆ ਕਿ ਜਿਸ ਟਾਟਾ ਏਸ ਨੇ ਉਸ ਨੂੰ ਟੱਕਰ ਮਾਰੀ ਉਹ ਗਲਤ ਸਾਈਡ ਤੋਂ ਆ ਰਹੀ ਸੀ। ਉਸ ਦੀ ਬਾਈਕ ਦੇਖ ਕੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਉਸ ਨੂੰ ਟੱਕਰ ਮਾਰ ਦਿੱਤੀ। ਕੁਝ ਲੋਕਾਂ ਨੇ ਡਰਾਈਵਰ ਨੂੰ ਫੜਨ ਦੀ ਕੋਸ਼ਿਸ਼ ਵੀ ਕੀਤੀ ਪਰ ਉਹ ਫਰਾਰ ਹੋ ਗਿਆ। ਦਲਜੀਤ ਦਾ ਕਹਿਣਾ ਹੈ ਕਿ ਜਿਸ ਥਾਂ ‘ਤੇ ਹਾਦਸਾ ਹੋਇਆ ਹੈ, ਉਸ ਤੋਂ ਕੁਝ ਦੂਰੀ ‘ਤੇ ਸੀਸੀਟੀਵੀ ਕੈਮਰੇ ਵੀ ਲੱਗੇ ਹੋਏ ਹਨ। ਫੁਟੇਜ ‘ਚ ਟਾਟਾ ਏਸ ਦਾ ਨੰਬਰ ਕੈਦ ਹੋਇਆ ਹੋਵੇਗਾ
----------- Advertisement -----------
ਲੁਧਿਆਣਾ ‘ਚ ਟਾਟਾ ਏਸ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, ਦੋ ਨੌਜਵਾਨ ਗੰਭੀਰ ਜ਼ਖਮੀ, ਘਟਨਾ ਤੋਂ ਬਾਅਦ ਡਰਾਈਵਰ ਫਰਾਰ
Published on
----------- Advertisement -----------
----------- Advertisement -----------












