August 11, 2026, 2:49 pm
----------- Advertisement -----------
HomeNewsEducationਮਾਪੇ-ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਚੰਗੀ ਪੜ੍ਹਾਈ ਲਈ...

ਮਾਪੇ-ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਚੰਗੀ ਪੜ੍ਹਾਈ ਲਈ ਦਿੱਤੇ ਟਿਪਸ

Published on

----------- Advertisement -----------

ਐੱਸ.ਏ.ਐੱਸ. ਨਗਰ 12 ਮਈ: ਪੰਜਾਬ ਵਿੱਚ ਮਈ ਮਹੀਨੇ ਪੈ ਰਹੀ ਅੱਤ ਦੀ ਗਰਮੀ ਕਾਰਨ 15 ਮਈ ਤੋਂ ਗਰਮੀ ਦੀਆ ਛੁੱਟੀਆਂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਆਲੋਕ ਸ਼ੇਖਰ ਪ੍ਰਿੰਸੀਪਲ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ਹੇਠ ਡਾਇਰੈਕਟਰ ਜਰਨਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ 12 ਅਤੇ 13 ਮਈ ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ। ਇਸ ਮਿਲਣੀ ਦੇ ਪਹਿਲੇ ਦਿਨ ਹੀ ਸਕੂਲ ਵਿੱਚ ਮਾਪਿਆਂ ਦੇ ਪਹੁੰਚਣ ਦਾ ਭਾਰੀ ਉਤਸ਼ਾਹ ਦਿਖਿਆ। ਇਸ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਚੰਗੀ ਪੜ੍ਹਾਈ ਲਈ ਸੁਝਾਅ ਦਿੱਤੇ।
ਡਾ. ਮਨਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਸਕੂਲੀ ਸਿੱਖਿਆ ਦਾ ਅਨਿੱਖੜਵਾਂ ਅੰਗ ਹੈ। ਇਸ ਨਾਲ ਜਿੱਥੇ ਬੱਚਿਆਂ ਦੀ ਅਕਾਦਮਿਕ ਪ੍ਰਾਪਤੀਆਂ ਦਾ ਜ਼ਿਕਰ ਮਾਪਿਆਂ ਨਾਲ ਸਾਂਝਾ ਹੁੰਦਾ ਹੈ ਉੱਥੇ ਬੱਚਿਆਂ ਦੇ ਮਾਨਸਿਕ ਅਤੇ ਸਰੀਰਿਕ ਵਿਕਾਸ ਲਈ ਵੀ ਮਾਪਿਆਂ ਨੂੰ ਸੇਧ ਦਿੱਤੀ ਜਾਂਦੀ ਹੈ। ਮਾਪਿਆਂ ਦੁਆਰਾ ਅਧਿਆਪਕਾਂ ਨਾਲ ਵਿਚਾਰ ਕੀਤਾ ਜਾਂਦਾ ਹੈ ਕਿ ਕਿਵੇਂ ਬੱਚੇ ਘਰਾਂ ਵਿੱਚ ਚੰਗੀ ਪੜ੍ਹਾਈ ਕਰਨ ਅਤੇ ਭਵਿੱਖ ‘ਚ ਸਫ਼ਲਤਾ ਹਾਸਲ ਕਰਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਦੋ ਦਿਨਾਂ ਮਾਪੇ ਅਧਿਆਪਕ ਮਿਲਣੀ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੁਆਰਾ ਇਸ ਸ਼ੈਸ਼ਨ ਦੌਰਾਨ ਬੱਚਿਆਂ ਦੀਆਂ ਸਾਕਾਰਾਤਮਕ ਪ੍ਰਾਪਤੀਆਂ ਬਾਰੇ ਜ਼ਿਕਰ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਨੂੰ ਚੰਗੀ ਪੜ੍ਹਾਈ ਲਈ ਪ੍ਰੇਰਿਤ ਕੀਤਾ ਜਾ ਸਕੇ। ਅਧਿਆਪਕ ਮਾਪਿਆਂ ਨੂੰ ਦੱਸ ਰਹੇ ਹਨ ਕਿ ਉਹ ਛੁੱਟੀਆਂ ਦੌਰਾਨ ਬੱਚਿਆਂ ਦੀ ਪੜ੍ਹਾਈ ਲਈ ਕਿਹੜੇ ਸੌਖਾਲੇ ਢੰਗਾਂ ਨਾਲ ਸਹਾਇਤਾ ਕਰ ਸਕਦੇ ਹਨ। ਇਸਦੇ ਨਾਲ ਹੀ ਮਾਪਿਆਂ ਅਤੇ ਬੱਚਿਆਂ ਨੂੰ ਦੱਸਿਆ ਜਾ ਰਿਹਾ ਹੈ ਕਿ ਗਰਮੀ ਦੀਆਂ ਛੁੱਟੀਆਂ ਵਿੱਚ ਗਰਮੀ ਤੋਂ ਬਚਾਅ ਕਿਵੇਂ ਰੱਖਣਾ ਹੈ। ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਦੇ ਨਾਲ-ਨਾਲ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਪਤਵੰਤੇ ਸੱਜਣਾਂ, ਸੇਵਾ ਮੁਕਤ ਅਧਿਆਪਕਾਂ ਨੇ ਵੀ ਸ਼ਿਰਕਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...