May 27, 2026, 3:07 am
----------- Advertisement -----------
HomeNewsBreaking Newsਅਧਿਆਪਕ ਨਹੀਂ ਕਰਨਗੇ ਹੋਰ ਕੰਮ, ਅਮਰੀਕਾ 'ਚ ਲੈਣਗੇ ਟਰੇਨਿੰਗ; ਫੀਸਾਂ ਵਧਾਉਣ ਵਾਲੇ...

ਅਧਿਆਪਕ ਨਹੀਂ ਕਰਨਗੇ ਹੋਰ ਕੰਮ, ਅਮਰੀਕਾ ‘ਚ ਲੈਣਗੇ ਟਰੇਨਿੰਗ; ਫੀਸਾਂ ਵਧਾਉਣ ਵਾਲੇ ਪ੍ਰਾਈਵੇਟ ਸਕੂਲਾਂ ਦੀ NOC ਰੱਦ ਕੀਤੀ ਜਾਵੇਗੀ – ਮਾਨ

Published on

----------- Advertisement -----------

ਚੰਡੀਗੜ੍ਹ, 25 ਜੂਨ 2022 – ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਅਧਿਆਪਕਾਂ ਨੂੰ ਕਿਸੇ ਹੋਰ ਕੰਮ ਲਈ ਨਹੀਂ ਲਿਆ ਜਾਵੇਗਾ। ਉਹ ਸਕੂਲਾਂ ਵਿੱਚ ਹੀ ਪੜ੍ਹਾਉਣਗੇ। ਉਨ੍ਹਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ। ਇਸ ਦੇ ਲਈ ਨਵੀਂ ਦਿੱਲੀ ਸਥਿਤ ਅਮਰੀਕੀ ਦੂਤਾਵਾਸ ਨਾਲ ਤਾਲਮੇਲ ਕੀਤਾ ਗਿਆ ਹੈ। ਪੰਜਾਬ ਵਿੱਚ ਅਧਿਆਪਕ ਸਿਰਫ਼ ਸਿੱਖਿਆ ਦੇਣ ਦਾ ਕੰਮ ਹੀ ਕਰਨਗੇ। ਕਾਲਜ ਅਧਿਆਪਕਾਂ ਲਈ ਯੂਜੀਸੀ ਸਕੇਲ ਲਾਗੂ ਕੀਤਾ ਜਾਵੇਗਾ।

ਸੀਐਮ ਮਾਨ ਨੇ ਕਿਹਾ ਕਿ ਪ੍ਰਾਈਵੇਟ ਸਕੂਲ ਆਪਣੇ ਤੌਰ ‘ਤੇ ਫੀਸਾਂ ਨਹੀਂ ਵਧਾ ਸਕਣਗੇ। ਮਨਮਾਨੀ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਆਪਣੀ ਮਰਜ਼ੀ ਨਾਲ ਫੀਸਾਂ ਵਧਾਉਣ ਵਾਲੇ ਸਕੂਲਾਂ ਦੀ ਐਨਓਸੀ ਰੱਦ ਕਰੇਗੀ। ਉਨ੍ਹਾਂ ਦੀ ਮਾਨਤਾ ਵੀ ਰੱਦ ਕਰ ਦਿੱਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਨੁਕਤਾ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਹੈ। ਮੈਂ ਆਪਣੇ ਹੀ ਮੰਤਰੀ ਖਿਲਾਫ ਕਾਰਵਾਈ ਕੀਤੀ। ਭ੍ਰਿਸ਼ਟਾਚਾਰ ਵਿੱਚ ਹੁਣ ਤੱਕ 47 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਪੰਜਾਬ ਵਿੱਚ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਕ ਵਿਧਾਇਕ-ਇਕ ਪੈਨਸ਼ਨ ਦਾ ਫੈਸਲਾ ਲਿਆ ਗਿਆ ਹੈ।

ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਡਿਗਰੀਆਂ ਲੈ ਕੇ ਨੌਕਰੀਆਂ ਮੰਗਣ ਗਏ ਨੌਜਵਾਨਾਂ ‘ਤੇ ਲਾਠੀਚਾਰਜ ਕੀਤਾ। ਮਾਪੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਮਜਬੂਰ ਹਨ। ਅਸੀਂ ਉਨ੍ਹਾਂ ਨੂੰ ਰੁਜ਼ਗਾਰ ਦੇਵਾਂਗੇ। 25 ਹਜ਼ਾਰ ਅਸਾਮੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ। ਡਿਗਰੀ ਦੇ ਹਿਸਾਬ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਸਰਕਾਰ 19 ਸਰਕਾਰੀ ਆਈ.ਟੀ.ਆਈਜ਼ ਖੋਲ੍ਹੇਗੀ। ਜਿਸ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਜਾਗਰੂਕ ਕੀਤਾ ਜਾਵੇਗਾ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ 15 ਅਗਸਤ ਤੋਂ ਪੰਜਾਬ ਵਿੱਚ 75 ਮੁਹੱਲਾ ਕਲੀਨਿਕ ਸ਼ੁਰੂ ਹੋ ਜਾਣਗੇ। ਪਿੰਡਾਂ ਵਿੱਚ ਪਿਂਡ ਕਲੀਨਿਕ ਖੋਲ੍ਹੇ ਜਾਣਗੇ। ਜਿਸ ਵਿੱਚ ਲੋਕਾਂ ਨੂੰ ਵਧੀਆ ਮਿਆਰੀ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ।

ਸੀਐਮ ਮਾਨ ਨੇ ਕਿਹਾ ਕਿ ਸੂਬੇ ਵਿੱਚ ਗਰੀਬ ਲੋਕਾਂ ਲਈ 25 ਹਜ਼ਾਰ ਘਰ ਬਣਾਏ ਜਾਣਗੇ। ਮਾਨ ਨੇ ਕਿਹਾ ਕਿ ਅਜਿਹਾ ਘਰ ਨਹੀਂ ਹੋਵੇਗਾ ਜਿਸ ਦੇ ਸਾਹਮਣੇ ਇੱਟਾਂ ਵਿਛਾਈਆਂ ਜਾ ਰਹੀਆਂ ਹੋਣ ਅਤੇ ਕੰਧ ਪਿੱਛੇ ਤੋਂ ਡਿੱਗ ਰਹੀ ਹੋਵੇ। ਇਹ ਪੱਕੇ ਘਰ ਹੋਣਗੇ। ਜਿਸ ਦਾ ਨਕਸ਼ਾ ਵੀ ਪਾਸ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

*ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ...

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 25 ਮਈ:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ...

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...