November 17, 2026, 2:18 pm
----------- Advertisement -----------
HomeNewsEducationਤਕਨੀਕੀ ਸਿੱਖਿਆ ਵਿਭਾਗ ਵੱਖ-ਵੱਖ ਸੰਸਥਾਵਾਂ ਦੀ ਮਾਨਤਾ ਦੀ ਜਾਂਚ ਲਈ IITਰੋਪੜ, NIT...

ਤਕਨੀਕੀ ਸਿੱਖਿਆ ਵਿਭਾਗ ਵੱਖ-ਵੱਖ ਸੰਸਥਾਵਾਂ ਦੀ ਮਾਨਤਾ ਦੀ ਜਾਂਚ ਲਈ IITਰੋਪੜ, NIT ਜਲੰਧਰ ਅਤੇ NIPER ਦਾ ਲਵੇਗਾ ਸਹਿਯੋਗ: ਹਰਜੋਤ ਬੈਂਸ

Published on

----------- Advertisement -----------

ਚੰਡੀਗੜ੍ਹ, 28 ਫਰਵਰੀ: ਪੰਜਾਬ ਦੇ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਸੂਬੇ ਦੀਆਂ ਵੱਖ-ਵੱਖ ਸੰਸਥਾਵਾਂ ਦੀ ਸਾਲਾਨਾ ਮਾਨਤਾ ਦੀ ਜਾਂਚ ਲਈ ਆਈ.ਆਈ.ਟੀ. ਰੋਪੜ, ਐਨ.ਆਈ.ਟੀ. ਜਲੰਧਰ ਅਤੇ ਐਨ.ਆਈ.ਪੀ.ਈ.ਆਰ. ਦਾ ਸਹਿਯੋਗ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀ.ਐੱਸ.ਬੀ.ਟੀ.ਈ. ਐਂਡ ਆਈ.ਟੀ.) ਵੱਲੋਂ ਕ੍ਰਮਵਾਰ ਏ.ਆਈ.ਸੀ.ਟੀ.ਈ. ਅਤੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਵੱਖ-ਵੱਖ ਪੌਲੀਟੈਕਨਿਕ ਅਤੇ ਫਾਰਮੇਸੀ ਸੰਸਥਾਵਾਂ ਨੂੰ ਸਾਲਾਨਾ ਮਾਨਤਾ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਯੂਟੀ ਚੰਡੀਗੜ੍ਹ ਵਿੱਚ ਲਗਭਗ 100 ਪੌਲੀਟੈਕਨਿਕ ਅਤੇ 109 ਫਾਰਮੇਸੀ ਸੰਸਥਾਵਾਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਮਾਨਤਾ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਅਤੇ ਇਸ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਿਭਾਗ ਨੇ ਸੈਸ਼ਨ 2023-24 ਤੋਂ ਪੀ.ਐੱਸ.ਬੀ.ਟੀ.ਈ. ਲਈ ਇੱਕ ਔਨਲਾਈਨ ਮਾਨਤਾ ਪੋਰਟਲ ਸ਼ੁਰੂ ਕੀਤਾ ਹੈ। ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਤਕਨੀਕੀ ਸਿੱਖਿਆ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਸੀਮਾ ਜੈਨ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਵਿਭਾਗ ਨੇ ਇਸ ਸਾਲ ਵੱਖ-ਵੱਖ ਸੰਸਥਾਵਾਂ ਦੀ ਸਾਲਾਨਾ ਮਾਨਤਾ ਦੀ ਜਾਂਚ ਲਈ ਆਈਆਈਟੀ ਰੋਪੜ, ਐਨਆਈਟੀ ਜਲੰਧਰ ਅਤੇ ਐਨਆਈਪੀਈਆਰ ਵਰਗੀਆਂ ਨਾਮਵਰ ਸੰਸਥਾਵਾਂ ਦੀਆਂ ਸੇਵਾਵਾਂ ਲੈਣ ਦੀ ਪਹਿਲਕਦਮੀ ਕੀਤੀ ਹੈ।
ਬੈਂਸ ਨੇ ਕਿਹਾ ਕਿ ਇਹ ਪੀਐਸਬੀਟੀਈ ਦੁਆਰਾ ਕੀਤੇ ਜਾਂਦੇ ਸਾਲਾਨਾ ਮਾਨਤਾ ਨਿਰੀਖਣਾਂ ਦੀ ਗੁਣਵੱਤਾ ਅਤੇ ਨਿਰਪੱਖਤਾ ਵਿੱਚ ਸੁਧਾਰ ਕਰੇਗਾ। ਇਹ ਨਾਮਵਰ ਸੰਸਥਾਵਾਂ ਆਪਣੀ ਸੀਨੀਅਰ ਫੈਕਲਟੀ ਨੂੰ ਸ਼ਾਮਲ ਕਰਕੇ 28.02.2023 ਤੋਂ 23.03.2023 ਤੱਕ ਪੀਐਸਬੀਟੀਈ ਦੀ ਤਰਫੋਂ ਸਾਲਾਨਾ ਮਾਨਤਾ ਨਿਰੀਖਣ ਕਰਨਗੀਆਂ। ਇਹਨਾਂ ਸੰਸਥਾਵਾਂ ਦੀ ਸ਼ਮੂਲੀਅਤ ਬੋਰਡ ਨੂੰ ਮਾਨਤਾ ਪ੍ਰਕਿਰਿਆ ਸਬੰਧੀ ਪ੍ਰਾਪਤ ਹੋਈਆਂ ਢੇਰ ਸਾਰੀਆਂ ਸ਼ਿਕਾਇਤਾਂ ਨੂੰ ਘਟਾਉਣ ਲਈ ਅਹਿਮ ਸਾਬਤ ਹੋਵੇਗੀ ਅਤੇ ਸੂਬੇ ਦੀਆਂ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਸਬੰਥੀ ਕੌਮੀ ਮਾਪਦੰਡਾਂ ਨੂੰ ਲਾਗੂ ਕਰਨ ਵਿੱਚ ਮਦਦ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...