September 10, 2026, 1:39 pm
----------- Advertisement -----------
HomeNewsLatest Newsਤਹਿਸੀਲਦਾਰ ਦਫ਼ਤਰ ਤਲਵੰਡੀ ਸਾਬੋ ਦੇ ਬਿੱਲ ਕਲਰਕ 4500 ਰੁਪਏ ਦੀ ਰਿਸ਼ਵਤ ਲੈਂਦਾ...

ਤਹਿਸੀਲਦਾਰ ਦਫ਼ਤਰ ਤਲਵੰਡੀ ਸਾਬੋ ਦੇ ਬਿੱਲ ਕਲਰਕ 4500 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published on

----------- Advertisement -----------

ਬਠਿੰਡਾ 25 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋਂ ਟਾਲਰੈਂਸ ਦੀ ਨੀਤੀ ਤਹਿਤ ਮਾਨਯੋਗ ਚੀਫ ਡਾਇਰੈਕਟਰ ਵਿਜੀਲੈਂਸ ਬਿਉਰੋ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਤਹਿਸੀਲਦਾਰ ਦਫਤਰ ਤਲਵੰਡੀ ਸਾਬੋ ਦਾ ਬਿੱਲ ਕਲਰਕ ਹਰਜੀਤ ਸਿੰਘ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਸੇਵਕ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਜਗਾ ਰਾਮ ਤੀਰਥ ਤਹਿਸੀਲ ਤਲਵੰਡੀ ਸਾਬੋ ਬਠਿੰਡਾ ਵੱਲੋ ਕੀਤੀ ਗਈ ਸਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਗੁਰਸੇਵਕ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿੱਲ ਕਲਰਕ ਹਰਜੀਤ ਸਿੰਘ ਨੇ ਉਸਦੀ ਮੈਰਿਜ ਸਰਟੀਫਿਕੇਟ ਬਣਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਉਸ ਵੱਲੋਂ ਮਿੰਨਤ ਤਰਲਾ ਕਰਨ ਤੇ 6000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਕੇ 1500 ਰੁਪਏ ਬਤੋਰ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਮੰਗ ਕਰ ਰਿਹਾ ਸੀ। ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਊਪਰੰਤ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨੇ ਜਾਲ ਵਿਛਾਇਆ ਤੇ ਉਕਤ ਮੁਲਜਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 4500/— ਰੁਪਏ ਦੀ ਰਿਸ਼ਵਤ ਹਾਸਲ ਕਰਦਿਆ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀ ਕਾਬੂ ਕਰ ਲਿਆ।ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...