October 28, 2026, 6:51 pm
----------- Advertisement -----------
HomeNewsBreaking Newsਪੰਜਾਬ 'ਚ ਅੱਜ ਤੋਂ ਮੁੜ ਵਧੇਗਾ ਤਾਪਮਾਨ: ਮੀਂਹ ਕਾਰਨ ਦੋ ਦਿਨਾਂ 'ਚ...

ਪੰਜਾਬ ‘ਚ ਅੱਜ ਤੋਂ ਮੁੜ ਵਧੇਗਾ ਤਾਪਮਾਨ: ਮੀਂਹ ਕਾਰਨ ਦੋ ਦਿਨਾਂ ‘ਚ 6.4 ਡਿਗਰੀ ਡਿੱਗਿਆ ਤਾਪਮਾਨ

Published on

----------- Advertisement -----------

ਚੰਡੀਗੜ੍ਹ, 21 ਜੂਨ 2024 – ਪੰਜਾਬ ‘ਚ ਦੋ ਦਿਨਾਂ ਤੋਂ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਦਿੱਤੀ ਹੈ। ਦੋ ਦਿਨਾਂ ਦੀ ਬਰਸਾਤ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ 6.4 ਡਿਗਰੀ ਡਿੱਗ ਗਿਆ, ਜੋ ਆਮ ਨਾਲੋਂ 2.7 ਡਿਗਰੀ ਘੱਟ ਸੀ। ਮੌਸਮ ਵਿਭਾਗ ਉੱਸਰ ਅੱਜ ਤੋਂ ਤਾਪਮਾਨ ਵਿੱਚ ਫੇਰ ਵਾਧਾ ਦੇਖਣ ਨੂੰ ਮਿਲੇਗਾ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੌਸਮ ਆਮ ਵਾਂਗ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਸ਼ਾਮ ਤੱਕ ਅੰਮ੍ਰਿਤਸਰ ਵਿੱਚ 5 ਮਿਲੀਮੀਟਰ, ਫਾਜ਼ਿਲਕਾ ਵਿੱਚ 3.5 ਮਿਲੀਮੀਟਰ ਅਤੇ ਮੋਗਾ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਹਰੇਕ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 4 ਤੋਂ 9 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਗਈ। ਜਦੋਂ ਕਿ ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 41 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਪੰਜਾਬ ਵਿੱਚ 21 ਅਤੇ 22 ਜੂਨ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਜਿਸ ਅਨੁਸਾਰ ਪੰਜਾਬ ਵਿੱਚ ਨਾ ਤਾਂ ਗਰਮੀ ਦੀ ਲਹਿਰ ਹੋਵੇਗੀ ਅਤੇ ਨਾ ਹੀ ਤਾਪਮਾਨ ਵਿੱਚ ਬਹੁਤਾ ਵਾਧਾ ਹੋਵੇਗਾ। ਅੱਜ ਤੋਂ ਤਾਪਮਾਨ ‘ਚ ਵਾਧੇ ਦੇ ਆਮ ਹੋਣ ਦੀ ਉਮੀਦ ਹੈ। ਕੁਝ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਦੇ ਨੇੜੇ ਦਰਜ ਕੀਤਾ ਜਾ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ ਦੇਸ਼ ‘ਚ ਮਾਨਸੂਨ ਦੀ ਰਫਤਾਰ ਕੁਝ ਧੀਮੀ ਹੋ ਗਈ ਹੈ। ਮਾਨਸੂਨ 25 ਤੋਂ ਬਾਅਦ ਕਿਸੇ ਵੀ ਸਮੇਂ ਪੰਜਾਬ ‘ਚ ਦਸਤਕ ਦੇ ਸਕਦਾ ਹੈ, ਜਦਕਿ ਪ੍ਰੀ-ਮਾਨਸੂਨ 23 ਜੂਨ ਤੋਂ ਬਾਅਦ ਸਰਗਰਮ ਹੋ ਜਾਣਗੀਆਂ। ਮੀਂਹ ਦੀ ਸੰਭਾਵਨਾ ਜ਼ਿਆਦਾ ਨਹੀਂ ਹੈ ਪਰ ਜਦੋਂ ਵੀ ਬਾਰਿਸ਼ ਹੋਵੇਗੀ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...