September 20, 2026, 11:14 am
----------- Advertisement -----------
HomeNewsBreaking Newsਕੀਰਤਪੁਰ ਸਾਹਿਬ ਮੱਥਾ ਟੇਕਣ ਜਾ ਰਹੀਆਂ ਸੰਗਤਾਂ ਨਾਲ ਵਾਪਰਿਆ ਭਿਆਨਕ ਹਾਦਸਾ, 2...

ਕੀਰਤਪੁਰ ਸਾਹਿਬ ਮੱਥਾ ਟੇਕਣ ਜਾ ਰਹੀਆਂ ਸੰਗਤਾਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 2 ਜ਼ਖਮੀ

Published on

----------- Advertisement -----------

 ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਇਸੇ ਦੌਰਾਨ ਸ਼ਨੀਵਾਰ ਸਵੇਰੇ ਕੀਰਤਪੁਰ ਸਾਹਿਬ-ਮਨਾਲੀ ਰੋਡ ‘ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਕੀਰਤਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੀ ਸੀ। ਜਦੋਂ ਟਰੈਕਟਰ-ਟਰਾਲੀ ਕੀਰਤਪੁਰ ਸਾਹਿਬ-ਮਨਾਲੀ ਰੋਡ ‘ਤੇ ਸਥਿਤ ਇੱਕ ਵਰਕਸ਼ਾਪ ਨੇੜੇ ਪਹੁੰਚੀ ਤਾਂ ਅਚਾਨਕ ਟਰੈਕਟਰ ਵਰਕਸ਼ਾਪ ਦੀ ਕੰਧ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ ਟਰੈਕਟਰ ਚਾਲਕ ਅਤੇ 25 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਦੋ ਹੋਰ ਜ਼ਖ਼ਮੀ ਹੋ ਗਏ।

ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਕੀਰਤਪੁਰ ਸਾਹਿਬ ਜਤਿਨ ਕਪੂਰ ਨੇ ਦੱਸਿਆ ਕਿ ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਇਲਾਜ ਲਈ ਕੀਰਤਪੁਰ ਸਾਹਿਬ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਇਹ ਟਰਾਲੀ ਕਿੱਥੋਂ ਆਈ ਅਤੇ ਮਰਨ ਵਾਲਿਆਂ ਦੀ ਪਛਾਣ ਕੀ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਨਵਾਂਸ਼ਹਿਰ ਦੇ ਪਿੰਡ ਸ਼ੇਖੂਪੁਰਾ ਦੇ ਵਸਨੀਕ ਕਰੀਬ 20 ਵਿਅਕਤੀ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ 27 ਸਾਲਾ ਬਲਜੀਤ ਸਿੰਘ ਅਤੇ ਉਸ ਦੇ ਨਾਨੇ ਵਜੋਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...