ਬਠਿੰਡਾ ਦੀ ਰਾਮਾ ਮੰਡੀ ਵਿੱਚ ਤਲਵੰਡੀ ਰੋਡ ’ਤੇ ਬੀਤੇ ਸ਼ੁੱਕਰਵਾਰ ਰਾਤ ਨੂੰ ਇੱਕ ਪਿਕਅੱਪ ਗੱਡੀ ਨੇ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਕਾਰ ਦਰੱਖਤ ਨਾਲ ਟਕਰਾ ਗਈ। ਇਸ ਘਟਨਾ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮ੍ਰਿਤਕਾਂ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਅਤੇ ਪਿਕਅੱਪ ਚਾਲਕ ਬਿੰਟੂ ਸਿੰਘ ਵਜੋਂ ਹੋਈ ਹੈ। ਜਦਕਿ ਜ਼ਖਮੀ ਦੀ ਪਛਾਣ ਰਿੰਕੂ ਸਿੰਘ ਵਜੋਂ ਹੋਈ ਹੈ। ਥਾਣਾ ਰਾਮਾਮੰਡੀ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਪੁਲਿਸ ਪੀੜਤਾ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਅਗਲੀ ਕਾਰਵਾਈ ਕਰੇਗੀ।
ਮਿਲੀ ਜਾਣਕਾਰੀ ਅਨੁਸਾਰ ਘਟਨਾ ਸਮੇਂ ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਤਿੰਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ। ਜਿੱਥੇ ਲਿਜਾਂਦੇ ਹੀ ਦੋ ਵਿਅਕਤੀਆਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਇੱਕ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ। ਡਾਕਟਰਾਂ ਮੁਤਾਬਕ ਤੀਜੇ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।












