June 16, 2026, 1:18 pm
----------- Advertisement -----------
HomeNewsBreaking Newsਜਲੰਧਰ 'ਚ ਕਾਰ ਤੇ ਐਕਟਿਵਾ ਵਿਚਾਲੇ ਹੋਈ ਭਿਆਨਕ ਟੱਕਰ, ਵਿਅਕਤੀ ਦੀ ਹੋਈ...

ਜਲੰਧਰ ‘ਚ ਕਾਰ ਤੇ ਐਕਟਿਵਾ ਵਿਚਾਲੇ ਹੋਈ ਭਿਆਨਕ ਟੱਕਰ, ਵਿਅਕਤੀ ਦੀ ਹੋਈ ਮੌਕੇ ‘ਤੇ ਮੌਤ

Published on

----------- Advertisement -----------

ਜਲੰਧਰ ਦੇ ਨਕੋਦਰ ਜਲੰਧਰ ਹਾਈਵੇਅ ‘ਤੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਇੱਕ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਐਕਟਿਵਾ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਾਂਬੜਾ ਦੇ ਪਿੰਡ ਬਸ਼ੇਰਪੁਰ ਵਾਸੀ ਸੁਰਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਕਰੀਬ 45 ਸਾਲ ਹੈ। ਲਾਂਬੜਾ ਥਾਣਾ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਰਾਤ ਨੂੰ ਵਾਪਰੀ। ਪੀੜਤ ਆਪਣੀ ਐਕਟਿਵਾ ‘ਤੇ ਜਲੰਧਰ ਦੇ ਲਾਂਬੜਾ ਦੇ ਪਿੰਡ ਬਸ਼ੇਰਪੁਰ ਵਾਪਸ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਜਲੰਧਰ ਨਕੋਦਰ ਹਾਈਵੇ ‘ਤੇ ਆਲੂ ਖੋਜ ਕੇਂਦਰ ਦੇ ਸਾਹਮਣੇ ਸੜਕ ਪਾਰ ਕਰਨ ਲੱਗਾ ਤਾਂ ਉਸ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਜਾਂਚ ਲਈ ਲਾਂਬੜਾ ਤੋਂ ਮੌਕੇ ‘ਤੇ ਪਹੁੰਚੇ ਏਐਸਆਈ ਸੁਭਾਸ਼ ਨੇ ਦੱਸਿਆ- ਰਾਹਗੀਰਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਰੋਡ ਸੇਫਟੀ ਫੋਰਸ ਦੀਆਂ ਟੀਮਾਂ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚੀਆਂ। ਜਿਸ ਤੋਂ ਬਾਅਦ ਲੋਕਾਂ ਦੀ ਮਦਦ ਨਾਲ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਐਕਟਿਵਾ ਸਵਾਰ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਦੇਰ ਰਾਤ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦਿੱਤੀ ਸੀ। ਉਸ ਅਨੁਸਾਰ ਮ੍ਰਿਤਕ ਜਲੰਧਰ ਦੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਸਕਿਓਰਿਟੀ ਗਾਰਡ ਵਜੋਂ ਕੰਮ ਕਰਦਾ ਸੀ। ਉਹ ਹਰ ਰੋਜ਼ ਸਾਢੇ 9 ਤੋਂ 10 ਵਜੇ ਤੱਕ ਘਰ ਆਉਂਦਾ ਸੀ।

ਇਹ ਹਾਦਸਾ ਰਾਤ ਨੂੰ ਕੰਮ ਤੋਂ ਘਰ ਪਰਤਦੇ ਸਮੇਂ ਵਾਪਰਿਆ। ਪੁਲਿਸ ਜਲਦੀ ਹੀ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕਰੇਗੀ। ਦੱਸ ਦਈਏ ਕਿ ਹਾਦਸੇ ਤੋਂ ਬਾਅਦ ਕਾਰ ਸਵਾਰ ਉੱਥੇ ਹੀ ਖੜ੍ਹਾ ਰਿਹਾ ਅਤੇ ਭੱਜਿਆ ਨਹੀਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...