June 29, 2026, 12:07 pm
----------- Advertisement -----------
HomeNewsBreaking Newsਕਪੂਰਥਲਾ 'ਚ ਟਰੱਕ ਤੇ ਕਾਰ ਦੀ ਭਿਆਨਕ ਟੱਕਰ, 2 ਦੀ ਮੌ.ਤ, 3...

ਕਪੂਰਥਲਾ ‘ਚ ਟਰੱਕ ਤੇ ਕਾਰ ਦੀ ਭਿਆਨਕ ਟੱਕਰ, 2 ਦੀ ਮੌ.ਤ, 3 ਗੰਭੀਰ ਜ਼ਖਮੀ

Published on

----------- Advertisement -----------

 ਕਪੂਰਥਲਾ ਦੇ ਜੀ.ਟੀ ਰੋਡ ‘ਤੇ ਪਿੰਡ ਹੰਬੋਵਾਲ ਨੇੜੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਹੋ ਗਈ। ਜਿਸ ‘ਚ 2 ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਔਰਤ ਸਮੇਤ 3 ਲੋਕ ਵੀ ਗੰਭੀਰ ਜ਼ਖਮੀ ਹੋ ਗਏ ਹਨ। ਜਿਸਦਾ ਇਲਾਜ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸੁਭਾਨਪੁਰ ਦੇ ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਦਕਿ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ। 

ਸੰਨੀ ਵਾਸੀ ਪਿੰਡ ਨੂਰਪੁਰ ਥਾਣਾ ਮਕਸੂਦਾ ਜਲੰਧਰ ਨੇ ਦੱਸਿਆ ਕਿ 31 ਜਨਵਰੀ ਨੂੰ ਉਸ ਦੇ ਸਾਲੇ ਦਾ ਵਿਆਹ ਸੀ ਅਤੇ ਉਹ ਰਾਤ ਨੂੰ ਅੰਮ੍ਰਿਤਸਰ ਪਾਰਟੀ ਲਈ ਗਿਆ ਸੀ, ਜਿਸ ਵਿਚ ਮੇਰਾ ਪੂਰਾ ਪਰਿਵਾਰ ਅਤੇ ਦੋਸਤ ਰਜਿੰਦਰ ਕੁਮਾਰ ਉਰਫ ਮਿੰਟੂ ਸ਼ਾਮਲ ਹੋਏ ਸਨ। ਸਵਿਫਟ ਕਾਰ ਵਿੱਚ ਬੁਲੰਦਪੁਰ ਥਾਣਾ ਮਕਸੂਦਾ ਦਾ ਰਹਿਣ ਵਾਲਾ ਰਾਮ ਪ੍ਰਕਾਸ਼ ਪੁੱਤਰ ਵੀ ਮੇਰੇ ਨਾਲ ਸੀ। ਮੈਂ ਆਪਣੇ ਦੋਸਤ ਦੀ ਸਵਿਫਟ ਕਾਰ ਵਿੱਚ ਅੰਮ੍ਰਿਤਸਰ ਵਿਆਹ ਦੀ ਬਾਰਾਤ ਵਿੱਚ ਸ਼ਾਮਲ ਹੋਣ ਗਿਆ ਸੀ।

1 ਫਰਵਰੀ ਨੂੰ ਸਵੇਰੇ 1.30 ਵਜੇ ਦੇ ਕਰੀਬ ਅਸੀਂ ਵਿਆਹ ਤੋਂ ਆਪਣੇ ਘਰ ਜਾ ਰਹੇ ਸੀ। ਕਾਰ ਵਿੱਚ ਮੇਰੀ ਪਤਨੀ ਨੀਤੂ, ਮੇਰਾ ਲੜਕਾ ਰੂਹਾਨ, ਮੇਰੇ ਨਾਲ ਕਾਰ ਵਿੱਚ ਬੈਠੇ ਸਨ ਅਤੇ ਮੇਰੇ ਦੋਸਤ ਰਜਿੰਦਰ ਕੁਮਾਰ ਉਰਫ਼ ਮਿੰਟੂ ਦੀ ਸਵਿਫਟ ਕਾਰ ਵਿੱਚ, ਮੇਰਾ ਚਚੇਰਾ ਭਰਾ ਰਾਹੁਲ ਕੰਡਕਟਰ ਸੀਟ ਤੇ ਬੈਠਾ ਸੀ ਅਤੇ ਮੇਰਾ ਪਿਤਾ ਦਲਬੀਰ, ਮੇਰੀ ਚਚੇਰੀ ਭੈਣ ਰੀਆ ਅਤੇ ਮੇਰਾ ਬੇਟਾ ਹਿਮੈਕਸ ਕਾਰ ਦੇ ਪਿੱਛੇ ਬੈਠ ਗਏ, ਜਿਸ ਨੂੰ ਮੇਰੇ ਦੋਸਤ ਨੇ ਚਲਾਉਣਾ ਸ਼ੁਰੂ ਕੀਤਾ। ਜ

ਦੋਂ ਅਸੀਂ ਤੜਕੇ 2.30 ਵਜੇ ਦੇ ਕਰੀਬ ਟੋਲ ਪਲਾਜ਼ਾ ਢਿਲਵਾਂ ਵਿਖੇ ਪਹੁੰਚੇ ਤਾਂ ਪਿੰਡ ਹੰਬੋਵਾਲ ਦੇ ਨਜ਼ਦੀਕ ਜੀ.ਟੀ.ਰੋਡ ‘ਤੇ ਪੰਪ ਦੇ ਕੋਲ ਇੱਕ ਟਰੱਕ ਖੜ੍ਹਾ ਸੀ, ਜਿਸ ਦੇ ਡਰਾਈਵਰ ਨੇ ਜੀ.ਟੀ.ਰੋਡ ‘ਤੇ ਗਲਤ ਢੰਗ ਨਾਲ ਪਾਰਕ ਕੀਤਾ ਹੋਇਆ ਸੀ ਅਤੇ ਉੱਥੇ ਕੋਈ ਵੀ ਬੋਰਡ ਨਹੀਂ ਸੀ ਅਤੇ ਨਾ ਹੀ ਕੋਈ ਰਿਫਲੈਕਟਰ ਲਗਾਇਆ ਗਿਆ ਸੀ। ਉਦੋਂ ਮੇਰੇ ਦੋਸਤ ਰਜਿੰਦਰ ਕੁਮਾਰ ਉਰਫ ਮਿੰਟੂ ਦੀ ਸਵਿਫਟ ਕਾਰ ਸੜਕ ‘ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਹਾਦਸੇ ਵਿੱਚ ਮੇਰੇ ਪਿਤਾ ਦਲਬੀਰ ਸਿੰਘ ਅਤੇ ਰਾਹੁਲ ਕੁਮਾਰ ਦੀ ਮੌਤ ਹੋ ਗਈ ਅਤੇ ਮੇਰਾ ਦੋਸਤ ਰਜਿੰਦਰ ਕੁਮਾਰ ਉਰਫ਼ ਮਿੰਟੂ, ਮੇਰੀ ਭੈਣ ਰੀਆ ਅਤੇ ਮੇਰਾ ਲੜਕਾ ਹਿਮੈਕਸ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਅਤੇ ਮ੍ਰਿਤਕਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਇਸ ਸਬੰਧੀ ਥਾਣਾ ਸੁਭਾਨਪੁਰ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈਅਤੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...