ਪੰਜਾਬ ਦੇ ਲੁਧਿਆਣਾ ਦੇ ਸ਼ਿੰਗਾਰ ਰੋਡ ‘ਤੇ ਪੇਂਟ ਸ਼ੋਅਰੂਮ ‘ਚ ਭਿਆਨਕ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਅੱਗ ਲੱਗਣ ਤੋਂ ਤੁਰੰਤ ਬਾਅਦ ਬਾਜ਼ਾਰ ਵਿੱਚ ਭਗਦੜ ਮੱਚ ਗਈ। ਆਸ-ਪਾਸ ਦੇ ਦੁਕਾਨਦਾਰਾਂ ਨੇ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਲਪਟਾਂ ਵਧਦੀਆਂ ਹੀ ਗਈਆਂ।
ਅੱਗ ਪਹਿਲੀ ਮੰਜ਼ਿਲ ‘ਤੇ ਲੱਗੀ। ਅੱਗ ਦੀਆਂ ਲਪਟਾਂ ਦੂਰ ਦੂਰ ਤੱਕ ਅਸਮਾਨ ਵਿੱਚ ਦਿਖਾਈ ਦੇ ਰਹੀਆਂ ਸਨ। ਆਸ-ਪਾਸ ਦੇ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਇਹ ਅੱਗ ਜੀਐਸ ਇੰਟਰਪ੍ਰਾਈਜ਼ਜ਼ ਵਿੱਚ ਲੱਗੀ। ਲੋਕਾਂ ਨੇ ਇਲਾਕਾ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਹੈ। ਦੁਕਾਨਦਾਰਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਹੈ।












