ਲੁਧਿਆਣਾ ਦੇ ਸਿਵਲ ਲਾਈਨ ਇਲਾਕੇ ਵਿੱਚ ਸਿਵਲ ਸਰਜਨ ਦਫ਼ਤਰ ਦੇ ਪਿੱਛੇ ਸਥਿਤ ਭੰਡਾਰੀ ਹੌਜ਼ਰੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫੈਕਟਰੀ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਲੋਕਾਂ ਨੇ ਤੁਰੰਤ ਮਾਲਕ ਨੂੰ ਸੂਚਨਾ ਦਿੱਤੀ। ਅੱਗ ਨਾਲ ਕੁਝ ਮਸ਼ੀਨਰੀ ਸੜ ਕੇ ਸੁਆਹ ਹੋ ਗਈ। ਤੰਗ ਗਲੀਆਂ ਹੋਣ ਕਾਰਨ ਲੋਕਾਂ ਨੂੰ ਅੱਗ ਬੁਝਾਉਣ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਦੱਸ ਦਈਏ ਕਿ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਜਿਸ ਫੈਕਟਰੀ ‘ਚ ਅੱਗ ਲੱਗੀ ਸੀ, ਉਹ ਕਿਸੇ ਨੇ ਕਿਰਾਏ ‘ਤੇ ਲਈ ਹੋਈ ਸੀ।
ਸੰਪਰਕ ਕਰਨ ’ਤੇ ਫੈਕਟਰੀ ਮਾਲਕ ਨੇ ਦੱਸਿਆ ਕਿ ਇਮਾਰਤ ਮਾਲਕ ਨੇ ਕੁਝ ਲੱਕੜ ਹੇਠਾਂ ਰੱਖੀ ਹੋਈ ਸੀ। ਸ਼ਾਰਟ ਸਰਕਟ ਕਾਰਨ ਲੱਕੜ ਨੂੰ ਅੱਗ ਲੱਗ ਗਈ। ਲੋਕਾਂ ਦੀ ਮਦਦ ਨਾਲ ਅੱਗ ਨੂੰ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।
ਤੰਗ ਗਲੀਆਂ ਹੋਣ ਕਾਰਨ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਅੱਗ ਬੁਝਾਉਣ ਵਿੱਚ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਲੋਕਾਂ ਅਨੁਸਾਰ ਰਿਹਾਇਸ਼ੀ ਇਲਾਕਿਆਂ ਵਿੱਚ ਫੈਕਟਰੀਆਂ ਹੋਣ ਕਾਰਨ ਹਰ ਰੋਜ਼ ਅੱਗ ਲੱਗਣ ਵਰਗੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਫਿਲਹਾਲ ਅੱਗ ਬੁਝਾਉਣ ਦਾ ਕੰਮ ਜਾਰੀ ਹੈ।












