September 9, 2026, 2:27 pm
----------- Advertisement -----------
HomeNewsਕੁਰਾਲੀ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱ.ਗ

ਕੁਰਾਲੀ ਦੀ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱ.ਗ

Published on

----------- Advertisement -----------

ਕੁਰਾਲੀ ਦੇ ਫੋਕਲ ਪੁਆਇੰਟ ‘ਤੇ ਸਥਿਤ ਇਕ ਕੈਮੀਕਲ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ ਹੈ। ਜਿਸ ਵਿੱਚ ਕਰੀਬ 8 ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ ਹਨ। ਇਨ੍ਹਾਂ ਵਿੱਚੋਂ 3 ਨੂੰ ਮੋਹਾਲੀ ਰੈਫਰ ਕਰ ਦਿੱਤਾ ਗਿਆ ਹੈ। ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਾਕੀ 5 ਨੂੰ ਕੁਰਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੋਹਾਲੀ ਤੋਂ ਇਲਾਵਾ ਰੋਪੜ ਤੋਂ ਸਿਹਤ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ।

ਜ਼ਿਕਰਯੋਗ ਹੈ ਕਿ  ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 24 ਗੱਡੀਆਂ ਮੌਕੇ ‘ਤੇ ਮੌਜੂਦ ਹਨ। ਫੈਕਟਰੀ ਦੇ ਅੰਦਰੋਂ ਧਮਾਕਿਆਂ ਦੀ ਆਵਾਜ਼ ਆ ਰਹੀ ਹੈ। ਅੱਖਾਂ ਵਿੱਚ ਜਲਨ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ। ਕੈਮੀਕਲ ਫੈਕਟਰੀ ਕਰਕੇ ਇੱਥੇ ਸਥਿਤੀ ਕਾਫੀ ਖਤਰਨਾਕ ਬਣ ਗਈ ਹੈ। ਨੇੜੇ ਹੀ ਹੋਰ ਫੈਕਟਰੀਆਂ ਹਨ। ਅਜਿਹੇ ‘ਚ ਜੇਕਰ ਅੱਗ ਫੈਲਦੀ ਹੈ ਤਾਂ ਇਲਾਕੇ ‘ਚ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਇਹ ਅੱਗ ਫੈਕਟਰੀ ਦੇ ਅੰਦਰ ਰੱਖੇ ਕੈਮੀਕਲ ਵਿੱਚ ਲੱਗੀ ਹੈ। ਹੁਣ ਇਸ ਅੱਗ ਨੂੰ ਬੁਝਾਉਣ ਲਈ ਮੋਹਾਲੀ ਤੋਂ ਵਿਸ਼ੇਸ਼ ਕੈਮੀਕਲ ਲਿਆਂਦਾ ਜਾ ਰਿਹਾ ਹੈ।  

ਕਰੀਬ 1:30 ਵਜੇ ਅੱਗ ਬੁਝਾਉਂਦੇ ਸਮੇਂ ਫੈਕਟਰੀ ਵਿੱਚ ਦੋ ਧਮਾਕੇ ਹੋਏ। ਇਹ ਧਮਾਕੇ ਕੈਮੀਕਲ ਨਾਲ ਭਰੇ ਡਰੰਮ ਦੇ ਫਟਣ ਕਾਰਨ ਹੋਏ ਦੱਸੇ ਜਾ ਰਹੇ ਹਨ। ਫਾਇਰ ਬ੍ਰਿਗੇਡ ਦੇ ਕਰਮਚਾਰੀ ਬੜੀ ਸਾਵਧਾਨੀ ਨਾਲ ਅੱਗ ਬੁਝਾ ਰਹੇ ਹਨ ਕਿਉਂਕਿ ਡਰੰਮ ਫਟਣ ਨਾਲ ਕੈਮੀਕਲ ਨਿਕਲਣ ਦਾ ਖਦਸ਼ਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...