August 5, 2026, 1:11 pm
----------- Advertisement -----------
HomeNewsBreaking Newsਬਠਿੰਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ

ਬਠਿੰਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ

Published on

----------- Advertisement -----------

ਬਠਿੰਡਾ ਵਿੱਚ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪੈਂਦੇ ਕਸਬਾ ਰਾਮਪੁਰ ਫੂਲ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਰਾਮਪੁਰ ਓਵਰਬ੍ਰਿਜ ਨੇੜੇ ਇਕ ਕਾਰ ਸੜਕ ‘ਤੇ ਖੜ੍ਹੇ ਟਿੱਪਰ ਦੇ ਪਿੱਛੇ ਜਾ ਟਕਰਾਈ।

ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਸਫੈਦ ਰੰਗ ਦੀ ਆਈ-20 ਕਾਰ ਬਰਨਾਲਾ ਤੋਂ ਬਠਿੰਡਾ ਵੱਲ ਆ ਰਹੀ ਸੀ। ਜਿਵੇਂ ਹੀ ਕਾਰ ਰਾਮਪੁਰਾ ਫੂਲ ਦੇ ਓਵਰਬ੍ਰਿਜ ਤੋਂ ਪਾਰ ਹੋਈ ਤਾਂ ਅਚਾਨਕ ਸੜਕ ‘ਤੇ ਖੜ੍ਹੇ ਟਿੱਪਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ।

ਦੱਸ ਦਈਏ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਦੇ ਡਰਾਈਵਰ ਅਤੇ ਕੰਡਕਟਰ ਸੀਟ ‘ਤੇ ਬੈਠੇ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਿਛਲੀ ਸੀਟ ‘ਤੇ ਬੈਠੇ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਰਾਮਪੁਰ ਪਹੁੰਚਾਇਆ ਗਿਆ। ਜਿੱਥੇ ਉਸ ਦੀ ਵੀ ਰਸਤੇ ਵਿੱਚ ਹੀ ਮੌਤ ਹੋ ਗਈ।

ਹਾਦਸੇ ‘ਚ ਕਾਰ ਟਿੱਪਰ ‘ਤੇ ਫਸ ਗਈ, ਜਿਸ ਨੂੰ ਲੋਕਾਂ ਨੇ ਬਾਹਰ ਕੱਢਣਾ ਪਿਆ ਅਤੇ ਕਰੀਬ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਰ ‘ਚੋਂ ਬਾਹਰ ਕੱਢਿਆ ਗਿਆ। ਉਹ ਬਿਊਟੀ ਪਾਰਲਰ ਵਿੱਚ ਵਰਤੀਆਂ ਜਾਣ ਵਾਲੀਆਂ ਵਸਤੂਆਂ ਲੈ ਕੇ ਆਏ ਸਨ। ਮ੍ਰਿਤਕਾਂ ਦੀ ਪਛਾਣ ਹਿਮਾਂਸ਼ੂ ਵਾਸੀ ਬਠਿੰਡਾ, ਉਸ ਦੇ ਪਿਤਾ ਸਤੀਸ਼ ਕੁਮਾਰ ਵਾਸੀ ਨਵੀਂ ਬਸਤੀ ਬਠਿੰਡਾ ਅਤੇ ਦੋਸਤ ਵਿਕਰਮ ਵਾਸੀ ਮਸਜਿਦ ਵਾਲੀ ਗਲੀ ਬਠਿੰਡਾ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...

ਜਦੋਂ ਈ-20 ਨਾਲ ਮਾਈਲੇਜ ਘਟ ਰਹੀ ਹੈ, ਇੰਜਣ ਖਰਾਬ ਹੋ ਰਹੇ ਹਨ ਤਾਂ ਮੋਦੀ ਜੀ ਜ਼ਬਰਦਸਤੀ ਕਿਉਂ ਥੋਪ ਰਹੇ ਹਨ?- ਮਨੀਸ਼ ਸਿਸੋਦੀਆ

ਨਵੀਂ ਦਿੱਲੀ 4 ਅਗਸਤ:ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ...

ਕੇਂਦਰ ਸਰਕਾਰ ਨੇ ਸੰਸਦ ਵਿੱਚ ਮੰਨਿਆ ਕਿ ਈ-20 ਪੈਟਰੋਲ ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 4 ਅਗਸਤ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ...

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...