ਫਾਜ਼ਿਲਕਾ ਦੇ ਆਜ਼ਮਵਾਲਾ ਅਤੇ ਰਾਮਕੋਟ ਵਿਚਕਾਰ ਸੜਕ ਹਾਦਸਾ ਵਾਪਰਿਆ ਹੈ। ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ, ਜਿਸ ‘ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਮੰਗ ਕੀਤੀ ਹੈ।
ਜਾਣਕਾਰੀ ਦਿੰਦਿਆਂ ਸਰਕਾਰੀ ਹਸਪਤਾਲ ‘ਚ ਪਹੁੰਚੇ ਮ੍ਰਿਤਕ ਦੇ ਭਰਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਸ ਦਾ 58 ਸਾਲਾ ਭਰਾ ਰਾਮਸਰੂਪ ਆਪਣੇ ਪਿੰਡ ਖਾਨਪੁਰ ਤੋਂ ਆਪਣੇ ਪੋਤੇ ਨੂੰ ਲੈਣ ਲਈ ਮੋਟਰਸਾਈਕਲ ‘ਤੇ ਪਿੰਡ ਗੱਦਾਦੋਬ ਜਾ ਰਿਹਾ ਸੀ। ਜਦੋਂ ਉਹ ਪਿੰਡ ਆਜ਼ਮਵਾਲਾ ਅਤੇ ਰਾਮਕੋਟ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਰਾਮਸਵਰੂਪ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਫਰਾਰ ਹੋ ਗਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਜ਼ਖਮੀ ਰਾਮ ਸਵਰੂਪ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ, ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਇਹ ਹਾਦਸਾ ਕਿਵੇਂ ਵਾਪਰਿਆ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਮ੍ਰਿਤਕ ਭਰਾ ਦਾ ਪਰਿਵਾਰ ਗਰੀਬ ਹੈ ਜਿਸ ਲਈ ਉਸ ਨੇ ਆਰਥਿਕ ਮਦਦ ਦੀ ਵੀ ਅਪੀਲ ਕੀਤੀ ਹੈ।
----------- Advertisement -----------
ਫਾਜ਼ਿਲਕਾ ‘ਚ ਭਿਆਨਕ ਸੜਕ ਹਾਦਸਾ, ਬਾਈਕ ਸਵਾਰ ਦੀ ਮੌਤ
Published on
----------- Advertisement -----------
----------- Advertisement -----------












