ਮੋਗਾ ‘ਚ ਦੋ ਕਾਰਾਂ ਦੀ ਜ਼ਬਰਦਸਤ ਟੱਕਰ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ ਹੈ। ਚਾਰ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਚਾਲਕ ਨੇ ਦੱਸਿਆ ਕਿ ਉਹ ਧਰਮਕੋਟ ਤੋਂ ਮੋਗਾ ਵੱਲ ਆ ਰਿਹਾ ਸੀ। ਇਸੇ ਦੌਰਾਨ ਦੂਜੇ ਪਾਸੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।
ਦੂਜੇ ਡਰਾਈਵਰ ਦਾ ਕਹਿਣਾ ਹੈ ਕਿ ਉਹ ਮੋਗਾ ਤੋਂ ਧਰਮਕੋਟ ਵੱਲ ਨੂੰ ਜਾ ਰਿਹਾ ਸੀ ਕਿ ਅਚਾਨਕ ਇੱਕ ਮੋਟਰਸਾਈਕਲ ਵਿਚਕਾਰ ਆ ਗਿਆ ਅਤੇ ਕਾਰ ਉਸ ਨੂੰ ਬਚਾਉਣ ਲਈ ਸੜਕ ਦੇ ਵਿਚਕਾਰ ਜਾ ਵੱਜੀ। ਇਸ ਦੌਰਾਨ ਉਹ ਦੂਜੇ ਪਾਸੇ ਤੋਂ ਆ ਰਹੀ ਇੱਕ ਕਾਰ ਨਾਲ ਟਕਰਾ ਗਿਆ। ਜਿਸ ਵਿੱਚ ਮੇਰੀ 48 ਸਾਲਾ ਮਾਤਾ ਕਮਲੇਸ਼ ਦੀ ਮੌਤ ਹੋ ਗਈ। ਕਾਰ ‘ਚ 4 ਲੋਕ ਸਵਾਰ ਸਨ। ਸਾਰੇ ਜ਼ਖਮੀ ਹੋ ਗਏ।
ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਪਿੰਡ ਲੰਡੇਕੇ ਕੋਲ ਦੋ ਕਾਰਾਂ ਦੀ ਟੱਕਰ ਹੋ ਗਈ ਸੀ। ਜਿਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਜਦੋਂ ਕਿ ਚਾਰ ਜਣਿਆਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
----------- Advertisement -----------
ਮੋਗਾ ‘ਚ ਹੋਇਆ ਭਿਆਨਕ ਸੜਕ ਹਾਦਸਾ, 1 ਦੀ ਮੌਤ, 4 ਜ਼ਖਮੀ
Published on
----------- Advertisement -----------
----------- Advertisement -----------












