ਲੁਧਿਆਣਾ ਤੋਂ ਨਵ ਨਿਯੁਕਤ ਲੋਕ ਸਭਾ ਸੰਸਦਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਲੁਧਿਆਣਾ ਦੇ ਹਲਕਾ ਕੇਂਦਰੀ ਵਿਖੇ ਧੰਨਵਾਦ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ। ਜਿੱਥੇ ਉਹਨਾਂ ਨੇ ਪਾਰਟੀ ਵਰਕਰਾਂ ਦਾ ਚੋਣ ਜਿਤਾਉਣ ਦੇ ਲਈ ਧੰਨਵਾਦ ਕੀਤਾ ਹੈ। ਉਹਨਾਂ ਨੇ ਆਪਣੀ ਜਿੱਤ ਦਾ ਕਰੈਡਿਟ ਕਾਂਗਰਸ ਵਰਕਰਾਂ ਨੂੰ ਦਿੱਤਾ ਹੈ ਉਹਨਾਂ ਨੇ ਕਿਹਾ ਕਿ ਕਾਂਗਰਸ ਵਰਕਰਾਂ ਦੇ ਬਦੌਲਤ ਹੀ ਉਹਨਾਂ ਦੀ ਇਹ ਜਿੱਤ ਸੰਭਵ ਹੋ ਸਕੀ ਹੈ।
ਪਤਰਕਾਰਾਂ ਨਾਲ ਗੱਲਬਾਤ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਉਨਾਂ ਦੀ ਇਹ ਜਿੱਤ ਕਾਂਗਰਸ ਦੇ ਵਰਕਰਾਂ ਕਾਰਨ ਹੀ ਸੰਭਵ ਹੋ ਸਕੀ ਹੈ ਜਿਸ ਕਾਰਨ ਅੱਜ ਉਹ ਵਰਕਰਾਂ ਦਾ ਧੰਨਵਾਦ ਕਰਨ ਲਈ ਇੱਥੇ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ ਕਿਹਾ ਕਿ ਲੁਧਿਆਣੇ ਵਿੱਚ ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈਕੇ ਕਾਂਗਰਸ ਪਾਰਟੀ ਪੂਰੀ ਤਰੀਕ ਦੇ ਨਾਲ ਤਿਆਰ ਹੈ ਅਤੇ ਇਸ ਦੌਰਾਨ ਉਹਨਾਂ ਨੇ ਬੀਜੇਪੀ ਉੱਪਰ ਭਗਵਾਨ ਸ੍ਰੀ ਰਾਮ ਦੇ ਨਾਮ ਦਾ ਗਲਤ ਇਸਤੇਮਾਲ ਕਰਨ ਦਾ ਦੋਸ਼ ਵੀ ਲਗਾਇਆ ਹੈ। ਉਹਨਾਂ ਨੇ ਕਿਹਾ ਕਿ ਕਾਂਗਰਸ ਨੇ ਲੋਕ ਸਭਾ ਚੋਣਾਂ ਚ ਸੱਤ ਸੀਟਾਂ ਜਿੱਤਿਆ ਹਨ ਜੋ ਸਾਬਤ ਕਰਦੀਆਂ ਹਨ ਕਿ ਪੰਜਾਬ ਦੇ ਲੋਕ ਪੰਜਾਬ ਵਿੱਚ ਸਿਰਫ ਕਾਂਗਰਸ ਦੀ ਸਰਕਾਰ ਚਾਹੁੰਦੇ ਹਨ ਅਤੇ ਕਾਂਗਰਸ ਹੀ ਪੰਜਾਬ ਨੂੰ ਸਹੀ ਤਰੀਕੇ ਨਾਲ ਚਲਾ ਸਕਦੀ ਹੈ।