September 5, 2026, 10:14 pm
----------- Advertisement -----------
HomeNewsBreaking Newsਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

Published on

----------- Advertisement -----------

ਚੰਡੀਗੜ੍ਹ, 4 ਸਤੰਬਰ (ਬਲਜੀਤ ਮਰਵਾਹਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ।

      ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਸਪੂਤ ਦੀ ਮਹਾਨ ਕੁਰਬਾਨੀ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਮਰ-ਮਿਟਣ ਲਈ ਪ੍ਰੇਰਿਤ ਕਰਦੀ ਰਹੇਗੀ।

      ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹਰੇਕ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਹਥਿਆਰਬੰਦ ਸੈਨਾਵਾਂ, ਨੀਮ ਫੌਜ ਬਲਾਂ ਅਤੇ ਪੁਲਿਸ ਦੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮਿਲੇਗੀ, ਉਥੇ ਹੀ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...