June 29, 2026, 1:26 am
----------- Advertisement -----------
HomeNewsLatest Newsਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ 11 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ...

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ 11 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਦਾ ਨਿਪਟਾਰਾ: ਜਿੰਪਾ

Published on

----------- Advertisement -----------

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ਦੇ ਸ਼ਿਕਾਇਤ ਨਿਵਾਰਨ ਕੇਂਦਰ ‘ਚ 11 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ ਤਕਰੀਬਨ 98 ਫੀਸਦੀ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ‘ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੂਰੀ ਸਿਦਕ ਅਤੇ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ-ਸੁਥਰਾ ਅਤੇ ਕੂੜਾ ਮੁਕਤ ਰੱਖਣ ਲਈ ਵੀ ਬਹੁਤ ਸਾਰੀਆਂ ਯੋਜਵਾਨਾਂ ਉੱਤੇ ਕੰਮ ਹੋ ਰਿਹਾ ਹੈ। ਜਿੰਪਾ ਨੇ ਕਿਹਾ ਕਿ ਵਿਭਾਗ ਵੱਲੋਂ ਜਾਰੀ ਟੋਲ ਫਰੀ ਨੰਬਰ 1800-180-2468 ਉੱਤੇ ਜੇਕਰ ਕਿਸੇ ਪਿੰਡ ਵਾਸੀ ਜਾਂ ਪੰਚਾਇਤ ਵੱਲੋਂ ਜਲ ਸਪਲਾਈ, ਆਰ.ਓ. ਪਲਾਂਟ, ਸੀਵਰੇਜ ਜਾਂ ਨਿੱਜੀ ਪਖਾਨਿਆਂ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਦਾ ਹੱਲ ਸਬੰਧਤ ਅਧਿਕਾਰੀ ਵੱਲੋਂ ਸਮਾਂਬੱਧ ਤਰੀਕੇ ਨਾਲ ਕੀਤਾ ਜਾਂਦਾ ਹੈ। ਇਸ ਨੰਬਰ ਉੱਤੇ 1 ਮਾਰਚ 2022 ਤੋਂ ਲੈ ਕੇ 6 ਫਰਵਰੀ 2023 ਤੱਕ 18 ਹਜ਼ਾਰ 693 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ 18 ਹਜ਼ਾਰ 308 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਇਹ ਦਰ 97.94 ਫੀਸਦੀ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦਾ ਨਿਪਟਾਰਾ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਤੋਂ ਫੀਡਬੈਕ ਵੀ ਲਿਆ ਜਾਂਦਾ ਹੈ ਅਤੇ ਜੇਕਰ ਉਹ ਸ਼ਿਕਾਇਤ ਦੇ ਹੱਲ ਤੋਂ ਸੰਤੁਸ਼ਟ ਨਹੀਂ ਤਾਂ ਉਸ ਦੀ ਸ਼ਿਕਾਇਤ ‘ਤੇ ਦੋਬਾਰਾ ਯੋਗ ਕਾਰਵਾਈ ਕੀਤੀ ਜਾਂਦੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਿੰਡ ਵਾਸੀਆਂ ਨੂੰ ਸਾਫ ਪੀਣਯੋਗ ਪਾਣੀ ਅਤੇ ਢੁਕਵੇਂ ਸੀਵਰੇਜ ਦੀ ਸਹੂਲਤ ਦੇਣ ਲਈ ਮਾਨ ਸਰਕਾਰ ਪੂਰੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਆਨ ਲਾਈਨ ਜਨਤਾ ਦਰਬਾਰ ਵੀ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਲੋਕ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸਿੱਧਾ ਮੰਤਰੀ ਸਾਹਮਣੇ ਰੱਖ ਸਕਣ। ਜਿੰਪਾ ਨੇ ਅਪੀਲ ਕੀਤੀ ਕਿ ਕੋਈ ਵੀ ਪਿੰਡ ਵਾਸੀ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਜਾਂ ਸੁਝਾਅ ਸਬੰਧੀ ਆਪਣੇ ਵਿਚਾਰ ਬਿਨਾਂ ਕਿਸੇ ਝਿਜਕ ਦੇ ਪੇਸ਼ ਕਰੇ। ਇਸ ਦਾ ਹੱਲ ਕੱਢਣ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਜੀਵਨ ਪੱਧਰ ਉੱਚਾ ਚੁੱਕਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...