August 27, 2026, 4:00 am
----------- Advertisement -----------
HomeNewsBreaking Newsਡਾ.ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਪਹੁੰਚਿਆ...

ਡਾ.ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਪਹੁੰਚਿਆ ਭਾਰਤ

Published on

----------- Advertisement -----------

ਅੰਮ੍ਰਿਤਸਰ , 18 ਮਈ – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਨਕੋਦਰ ਦੇ ਪਿੰਡ ਗਿੱਦੜਪਿੰਡੀ ਨਾਲ ਸਬੰਧਿਤ 36 ਸਾਲਾ ਹਰਦੀਪ ਸਿੰਘ ਪੁੱਤਰ ਤਰਸੇਮ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

       ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਹਰਦੀਪ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਦੋ ਸਾਲ ਪਹਿਲਾਂ ਦੁਬਈ ਆਇਆ ਸੀ ਬੀਤੀ 1 ਅਪ੍ਰੈਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਿੰਡ ਦੇ ਸਰਪੰਚ ਲਾਲ ਚੰਦ ਲਾਲੀ ਤੇ ਦੁਬਈ ਰਹਿੰਦੇ ਕੁਝ ਨੌਜਵਾਨਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਹਰਦੀਪ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਹਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਹਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਏ ਖਰਚ ਦੀ ਜ਼ਿੰਮੇਵਾਰੀ ਉਸ ਦੇ ਦੋਸਤਾਂ ਨੇ ਨਿਭਾਈ ਹੈ। ਡਾ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਹਰਦੀਪ ਦੀ ਵਿਧਵਾ ਨੂੰ 2000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ।

         ਹਰਦੀਪ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਪਿੰਡ ਦੇ ਸਰਪੰਚ ਲਾਲ ਚੰਦ ਲਾਲੀ , ਭਰਾ ਮਨੀ ਤੇ ਜਸਵਿੰਦਰ ਤੋਂ ਇਲਾਵਾ ਜੀਜੇ ਆਤਮਾ ਸਿੰਘ ਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਹਰਦੀਪ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਦੋ ਸਾਲ ਪਹਿਲਾਂ ਕਰਜ਼ਾ ਚੁੱਕ ਕੇ ਮਜ਼ਦੂਰੀ ਕਰਨ ਲਈ ਦੁਬਈ ਗਿਆ ਸੀ ਅਤੇ ਦੁਬਈ ਜਾਣ ਉਪਰੰਤ ਹਰਦੀਪ ਆਪਣੇ ਕੰਮ ਨੂੰ ਲੈ ਕੇ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਅਨੁਸਾਰ ਹਰਦੀਪ ਨੇ ਕਦੇ ਵੀ ਘਰ ਪੈਸੇ ਨਹੀਂ ਸਨ ਭੇਜੇ ਸਗੋਂ ਉਲਟ ਦੋ ਵਾਰ ਘਰੋਂ ਪੈਸੇ ਮੰਗਵਾਏ ਸਨ। ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਜਦੋਂ ਅਚਾਨਕ ਉਸ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਦੇ ਪੈਰਾਂ ਥੱਲਿਓਂ ਜ਼ਮੀਨ ਨਿਕਲ ਗਈ। ਉਨ੍ਹਾਂ ਭਰੇ ਗੱਚ ਨਾਲ ਦੱਸਿਆ ਕਿ ਹਰਦੀਪ ਆਪਣੇ ਪਿੱਛੇ ਬਜ਼ੁਰਗ ਮਾਪਿਆਂ ਤੇ ਪਤਨੀ ਤੋਂ ਇਲਾਵਾ ਦੋ ਮਾਸੂਮ ਬੱਚੇ ਛੱਡ ਗਿਆ ਹੈ। ਹਰਦੀਪ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰਕ ਨੂੰ ਹਰਦੀਪ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

      ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਉਪ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਹੇਰ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 356 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...