September 25, 2023, 6:08 am
----------- Advertisement -----------
HomeNewsLatest Newsਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਸਹਿਣ ਨਹੀ ਕਰੇਗੀ- ਹਰਭਜਨ ਸਿੰਘ...

ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਸਹਿਣ ਨਹੀ ਕਰੇਗੀ- ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 09 ਸਤੰਬਰ (ਬਲਜੀਤ ਮਰਵਾਹਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਲੋਕ ਨਿਰਮਾਣ ਵਿਭਾਗ ਵੱਲੋਂ ਜੂਡੀਸ਼ੀਅਲ ਕੋਰਟ ਕੰਪਲੈਕਸ, ਐਸ.ਬੀ.ਐਸ. ਨਗਰ ਦੇ ਨਿਰਮਾਣ ਦੌਰਾਨ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿੱਚ ਇੱਕ ਕਾਰਜ਼ਕਾਰੀ ਇੰਜੀਨੀਅਰ ਅਤੇ 3 ਜੂਨੀਅਰ ਇੰਜੀਨੀਅਰਾਂ ਨੂੰ ਮੁਅੱਤਲ ਕੀਤਾ ਹੈ।

ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਿਲੀਆਂ ਸ਼ਿਕਾਇਤਾਂ ਬਾਰੇ ਮੁਢਲੀ ਜਾਂਚ ਕਰਨ ਉਪਰੰਤ ਪੀ.ਡਬਲਿਊ.ਡੀ ਦੇ ਕਾਰਜ਼ਕਾਰੀ ਇੰਜੀਨੀਅਰ ਰਜਿੰਦਰ ਕੁਮਾਰ ਅਤੇ ਤਿੰਨ ਜੂਨੀਅਰ ਇੰਜੀਨੀਅਰਾਂ ਰਾਜੀਵ ਕੁਮਾਰ, ਰਾਕੇਸ਼ ਕੁਮਾਰ ਅਤੇ ਰਜਿੰਦਰ ਸਿੰਘ ਨੂੰ ਪੰਜਾਬ ਸਿਵਲ ਸੇਵਾਵਾਂ (ਸਜਾ ਤੇ ਅਪੀਲ) ਨਿਯਮਾਂਵਲੀ, 1970 ਦੇ ਨਿਯਮ 4 ਅਧੀਨ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਅੱਤਲੀ ਦੌਰਾਨ ਇੰਨਾਂ ਅਧਿਕਾਰੀਆਂ ਦਾ ਹੈਡਕੁਆਟਰ ਮੁੱਖ ਇੰਜੀਨੀਅਰ ਦਫਤਰ ਪਟਿਆਲਾ ਹੋਵੇਗਾ ਅਤੇ ਇਹ ਅਧਿਕਾਰੀ ਮੁੱਖ ਇੰਜੀਨੀਅਰ (ਹੈਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾ ਹੈਡ ਕੁਆਰਟਰ ਨਹੀਂ ਛੱਡਣਗੇ।

ਲੋਕ ਨਿਰਮਾਣ ਮੰਤਰੀ ਨੇ ਇਸ ਮਾਮਲੇ ਵਿੱਚ ਕੁੱਲ 8 ਅਧਿਕਾਰੀਆਂ ਜਿੰਨ੍ਹਾਂ ਵਿੱਚ 3 ਕਾਰਜਕਾਰੀ ਇੰਜੀਨੀਅਰਾਂ ਬਲਵਿੰਦਰ ਸਿੰਘ, ਜਸਬੀਰ ਸਿੰਘ ਜੱਸੀ, ਰਜਿੰਦਰ ਕੁਮਾਰ, ਉਪ ਮੰਡਲ ਇੰਜੀਨੀਅਰ ਰਾਮ ਪਾਲ, 3 ਜੂਨੀਅਰ ਇੰਜੀਨੀਅਰਾਂ ਰਾਜੀਵ ਕੁਮਾਰ, ਰਾਕੇਸ਼ ਕੁਮਾਰ ਅਤੇ ਰਜਿੰਦਰ ਸਿੰਘ, ਅਤੇ ਮੰਡਲ ਲੇਖਾ ਅਫਸਰ ਰਾਜੇਸ਼ ਕੁਮਾਰ ਸਿਨਹਾ ਸ਼ਾਮਿਲ ਹਨ, ਵਿਰੁੱਧ ਕ੍ਰਿਮੀਨਲ ਕੇਸ ਦਰਜ਼ ਕਰਨ ਦਾ ਫੈਸਲਾ ਪਹਿਲਾਂ ਤੋਂ ਹੀ ਲਿਆ ਜਾ ਚੁੱਕਾ ਹੈ।

ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਉਸਾਰੀ ਲਈ ਪੰਜਾਬ ਲੋਕ ਨਿਰਮਾਣ ਵਿਭਾਗ ਨੋਡਲ ਏਜੰਸੀ ਸੀ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਵਿੱਚ ਦੇਰੀ ਹੋਈ ਸਗੋਂ ਇਸ ਮਾਮਲੇ ਵਿੱਚ ਠੇਕੇਦਾਰਾਂ ਨੂੰ ਵੱਧ ਅਦਾਇਗੀਆਂ ਅਤੇ ਉਸਾਰੀ ਵਿੱਚ ਖਾਮੀਆਂ ਵਰਗੀਆਂ ਹੋਰ ਵੀ ਕਈ ਤਰੁੱਟੀਆਂ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ 8 ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਜਿੱਥੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਵੱਲੋਂ ਵਾਰ-ਵਾਰ ਸਪਸ਼ਟ ਸ਼ਬਦਾਂ ਵਿੱਚ ਸੰਦੇਸ਼ ਦਿੱਤਾ ਜਾਂਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਇੱਕ-ਇੱਕ ਪੈਸੇ ਦੀ ਸਹੀ ਢੰਗ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਖਜਾਨੇ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 24 ਸਤੰਬਰ (ਬਲਜੀਤ ਮਰਵਾਹਾ):ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ...

ਭਾਰ ਘਟਾਉਣ ਦੇ ਨਾਲ- ਨਾਲ ਨੀਂਦ ’ਚ ਵੀ ਗੁਣਕਾਰੀ ਹੈ ਇਹ ਭਾਰਤੀ ਮਸਾਲਾ

ਭਾਰਤੀ ਰਸੋਈ ’ਚ ਪਾਇਆ ਜਾਣ ਵਾਲਾ ਜੀਰਾ ਕਈ ਗੁਣਾਂ ਨਾਲ ਭਰਪੂਰ ਹੁੰਦਾ ਹੈ। ਜੀਰੇ...

ਕਾਨੂੰਨੀ ਪੇਸ਼ੇ ਵਿੱਚ ਭਾਸ਼ਾ ਸਰਲ ਹੋਣੀ ਚਾਹੀਦੀ ਹੈ –  ਜਸਟਿਸ ਸੰਜੀਵ ਖੰਨਾ

 ਸੁਪਰੀਮ ਕੋਰਟ ਨੇ ਕਾਨੂੰਨੀ ਪੇਸ਼ੇ ਵਿੱਚ ਸਰਲ ਭਾਸ਼ਾ ਹੋਣ ਦੀ ਗੱਲ ਕੀਤੀ ਹੈ, ਤਾਂ...

ਪੁਲਿਸ ਨੇ ਲੁਟੇ.ਰਾ ਗਿਰੋ.ਹ ਨੂੰ ਕੀਤਾ ਕਾਬੂ,  2 ਪਿਸ.ਤੌਲ, ਤੇਜ਼.ਧਾਰ ਹਥਿ.ਆਰ ਬਰਾਮਦ

ਤਰਨਤਾਰਨ ਵਿੱਚ ਪੰਜਾਬ ਪੁਲਿਸ ਦੇ ਇੱਕ ASI ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ 4...

ਭਾਜਪਾ ਆਗੂ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌ.ਤ

ਮਕਸੂਦਾਂ ਵਿੱਚ ਰਹਿਣ ਵਾਲੇ ਇੱਕ ਭਾਜਪਾ ਆਗੂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ।...

NIA ਨੇ SFJ ਦੇ 19 ਸਮਰਥਕਾਂ ਦੀ ਸੂਚੀ ਕੀਤੀ ਤਿਆਰ, ਇਹਨਾਂ ਦੀ ਜ਼ਮੀਨ ਕੀਤੀ ਜਾਵੇਗੀ ਜ਼ਬਤ

ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀਆਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਚ...

ਬੀਐਸਐਫ ਦੇ ਜਵਾਨਾ ਅਤੇ ਪੁਲਿਸ ਨੇ 12 ਪੈਕੇਟ ਹੈਰੋਈਨ 19 ਲੱਖ 30 ਹਜ਼ਾਰ ਰੁਪਏ ਕੀਤੇ ਜ਼ਬਤ

ਕਲ ਦੇਰ ਰਾਤ ਬੀਐੱਸਐੱਫ ਦੀ ਆਦੀਆ ਪੋਸਟ ਤੇ ਡਰੋਨ ਦੀ ਗਤੀਵਿਧੀ ਵੇਖੇ ਜਾਣ ਤੋਂ...

ਜਾਣੋ,ਭਾਰਤ ਅਤੇ ਕੈਨੇਡਾ ਵਿਚੋਂ ਕਿਸੇ ਇੱਕ ਨੂੰ ਚੁਣਨ ‘ਤੇ ਕੀ ਬੋਲੇ ਪੈਂਟਾਗਨ ਦੇ ਸਾਬਕਾ ਅਧਿਕਾਰੀ

ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ਭਾਰਤ ਨਾਲੋਂ ਕੈਨੇਡਾ ਲਈ ਵੱਡਾ ਖ਼ਤਰਾ ਦੱਸਦੇ ਹੋਏ ਪੈਂਟਾਗਨ...

ਕੈਨੇਡਾ ਵਿਚਲੇ ਗੁਰਦੁਆਰੇ ਵਿੱਚੋਂ ਭੜਕਾਊ ਪੋਸਟਰ ਹਟਾਉਣ ਦੇ ਆਦੇਸ਼

ਹਰਦੀਪ ਨਿੱਝਰ ਦੀ ਮੌਤ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਲੇ ਸਬੰਧ ਠੀਕ ਨਹੀਂ ਹਨ। ...