September 10, 2026, 3:51 pm
----------- Advertisement -----------
HomeNewsBreaking News10 ਦਿਨਾਂ ਤੋਂ ਬੰਦ ਪਈਆਂ ਟਰੇਨਾਂ ਦਾ ਅਸਰ ਲੁਧਿਆਣਾ ਕਾਰੋਬਾਰ 'ਤੇ, ਹੌਜ਼ਰੀ...

10 ਦਿਨਾਂ ਤੋਂ ਬੰਦ ਪਈਆਂ ਟਰੇਨਾਂ ਦਾ ਅਸਰ ਲੁਧਿਆਣਾ ਕਾਰੋਬਾਰ ‘ਤੇ, ਹੌਜ਼ਰੀ ਉਦਯੋਗ ਨੂੰ ਭਾਰੀ ਨੁਕਸਾਨ

Published on

----------- Advertisement -----------

ਇੱਕ ਪਾਸੇ ਚੋਣਾਂ ਚੱਲ ਰਹੀਆਂ ਹਨ ਅਤੇ ਦੂਜੇ ਪਾਸੇ ਪਿਛਲੇ 10 ਦਿਨਾਂ ਤੋਂ ਬੰਦ ਪਈਆਂ ਰੇਲ ਗੱਡੀਆਂ ਹੁਣ ਲੁਧਿਆਣਾ ਦੀ ਹੌਜ਼ਰੀ ਅਤੇ ਹੋਟਲ ਸਨਅਤ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਹਾਲਾਤ ਇਹ ਹਨ ਕਿ ਜੇਕਰ ਅਗਲੇ ਦੋ-ਚਾਰ ਦਿਨਾਂ ਵਿੱਚ ਕਿਸਾਨਾਂ ਦਾ ਧਰਨਾ ਖ਼ਤਮ ਨਾ ਹੋਇਆ ਤਾਂ ਹੌਜ਼ਰੀ ਉਦਯੋਗ ਨੂੰ ਭਾਰੀ ਨੁਕਸਾਨ ਉਠਾਉਣਾ ਪੈ ਸਕਦਾ ਹੈ।

ਦੱਸ ਦਈਏ ਕਿ ਟਰੇਨ ਬੰਦ ਹੋਣ ਦਾ ਅਸਰ ਹੁਣ ਲੁਧਿਆਣਾ ਦੇ ਕਾਰੋਬਾਰ ‘ਤੇ ਵੀ ਦਿਖਾਈ ਦੇ ਰਿਹਾ ਹੈ। ਲੁਧਿਆਣਾ ਫੋਕਲ ਪੁਆਇੰਟ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਗਰਗ ਨੇ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਲੁਧਿਆਣਾ ਦੀ ਟੈਕਸਟਾਈਲ ਇੰਡਸਟਰੀ ਪ੍ਰਭਾਵਿਤ ਹੋਣ ਲੱਗੀ ਹੈ। ਜਦਕਿ ਸਮਾਲ ਸਕੇਲ ਮੈਨੂਫੈਕਚਰਿੰਗ ਯੂਨਿਟਾਂ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਤਾਂ ਜੋ ਵਪਾਰ ਨੂੰ ਬਚਾਇਆ ਜਾ ਸਕੇ।

ਨਾਲ ਹੀ ਰੇਲ ਗੱਡੀਆਂ ਨਾ ਚੱਲਣ ਕਾਰਨ ਲੁਧਿਆਣਾ ਦੀ ਹੋਟਲ ਇੰਡਸਟਰੀ ਨੂੰ ਵੱਡਾ ਝਟਕਾ ਲੱਗ ਰਿਹਾ ਹੈ। ਲੁਧਿਆਣਾ ਵਿੱਚ 600 ਦੇ ਕਰੀਬ ਹੋਟਲ ਅਜਿਹੇ ਹਨ ਜੋ ਜ਼ਿਆਦਾਤਰ ਖਾਲੀ ਪਏ ਹਨ। 70 ਫੀਸਦੀ ਹੋਟਲ ਖਾਲੀ ਪਏ ਹਨ ਅਤੇ ਪਹਿਲਾਂ ਤੋਂ ਹੀ ਬੁਕਿੰਗਾਂ ਰੱਦ ਹੋ ਰਹੀਆਂ ਹਨ। ਅੱਜਕੱਲ੍ਹ ਨਵੀਆਂ ਬੁਕਿੰਗਾਂ ਨਾਂਮਾਤਰ ਹਨ।

ਇਸਤੋਂ ਇਲਾਵਾ ਮੋਹਨ ਸੇਲਜ਼ ਕਾਰਪੋਰੇਸ਼ਨ ਦੇ ਐਮਡੀ ਨਵੀਨ ਕੁਮਾਰ ਰਿੰਪੀ ਨੇ ਕਿਹਾ ਕਿ ਪੰਜਾਬ ਵਿੱਚ ਹਾਲ ਹੀ ਵਿੱਚ ਹੋਏ ਪ੍ਰਦਰਸ਼ਨਾਂ ਕਾਰਨ ਬਾਹਰੀ ਵਪਾਰੀਆਂ ਨੇ ਹੁਣ ਪੰਜਾਬ ਨੂੰ ਬਲੈਕਲਿਸਟ ਕਰਨਾ ਸ਼ੁਰੂ ਕਰ ਦਿੱਤਾ ਹੈ। ਵਿਦੇਸ਼ੀ ਗਾਹਕ ਪੰਜਾਬ ਆਉਣ ਤੋਂ ਕੰਨੀ ਕਤਰਾਉਣ ਲੱਗੇ ਹਨ ਅਤੇ ਵੱਡੀਆਂ ਕੰਪਨੀਆਂ ਵੀ ਪੰਜਾਬ ਵਿੱਚ ਨਿਵੇਸ਼ ਕਰਨ ਤੋਂ ਕੰਨੀ ਕਤਰਾਉਣ ਲੱਗ ਪਈਆਂ ਹਨ, ਜਿਸ ਦਾ ਅਸਰ ਲੁਧਿਆਣਾ ਦੀ ਇੰਡਸਟਰੀ ਦੇ ਵਿਕਾਸ ‘ਤੇ ਪੈ ਸਕਦਾ ਹੈ। ਕੰਪਨੀਆਂ ਦਾ ਪੰਜਾਬ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ।

ਕਿਸਾਨਾਂ ਦੇ ਅੰਦੋਲਨ ਕਾਰਨ ਕਰੀਬ 1050 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ। ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ 50 ਫੀਸਦੀ ਟਰੇਨਾਂ ਆਪਣੇ ਨਿਰਧਾਰਤ ਸਮੇਂ ਤੋਂ 5 ਤੋਂ 8 ਘੰਟੇ ਦੇਰੀ ਨਾਲ ਚੱਲ ਰਹੀਆਂ ਹਨ। ਪ੍ਰਭਾਵਿਤ ਟਰੇਨਾਂ ‘ਚ 950 ਮੇਲ ਐਕਸਪ੍ਰੈੱਸ ਅਤੇ 260 ਪੈਸੇਂਜਰ ਟਰੇਨਾਂ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...