July 28, 2026, 2:33 am
----------- Advertisement -----------
HomeNewsBreaking News200 ਕਰੋੜ ਦਾ ਡਰੱਗ ਮਾਮਲਾ 'ਚ ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਸਰਗਨੇ ਨੂੰ...

200 ਕਰੋੜ ਦਾ ਡਰੱਗ ਮਾਮਲਾ ‘ਚ ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਸਰਗਨੇ ਨੂੰ ਮਿਲੀ ਸਜ਼ਾ

Published on

----------- Advertisement -----------


ਪੰਜਾਬ ‘ਚ ਫੜੇ ਗਏ ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਸਰਗਨਾ ਰਾਜਾ ਕੰਦੋਲਾ ਦੇ ਮਾਮਲੇ ‘ਚ ਮੰਗਲਵਾਰ ਨੂੰ ਅਦਾਲਤ ‘ਚ ਸੁਣਵਾਈ ਹੋਈ। ਰਾਜਾ ਕੰਦੋਲਾ ਅਤੇ ਉਸ ਦੀ ਪਤਨੀ ਨੂੰ ਪੰਜਾਬ ਪੁਲਿਸ ਨੇ 200 ਕਰੋੜ ਦੇ ਨਸ਼ੀਲੇ ਪਦਾਰਥਾਂ ਸਮੇਤ ਫੜਿਆ ਸੀ। ਇਸ ਵਿੱਚ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਰਾਜਾ ਕੰਦੋਲਾ ਨੂੰ 9 ਸਾਲ ਦੀ ਸਜ਼ਾ ਸੁਣਾਈ ਹੈ। ਦੋਸ਼ੀ ‘ਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਉਸ ਦੀ ਪਤਨੀ ਰਾਜਵੰਤ ਕੌਰ ਨੂੰ 3 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਇਸ ਮਾਮਲੇ ਦੀ ਸੁਣਵਾਈ ਸੈਸ਼ਨ ਜੱਜ ਨਿਰਭੈ ਸਿੰਘ ਗਿੱਲ ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ ਰਾਜਾ ਕੰਦੋਲਾ ਅਤੇ ਉਸ ਦੀ ਪਤਨੀ ਰਾਜਵੰਤ ਕੌਰ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਜੇਕਰ ਦੋਸ਼ੀ ਜੁਰਮਾਨੇ ਦੀ ਰਕਮ ਜਮਾਂ ਨਹੀਂ ਕਰਵਾਉਂਦੇ ਤਾਂ ਦੋਵਾਂ ਨੂੰ 6-6 ਮਹੀਨੇ ਦੀ ਵਾਧੂ ਕੈਦ ਭੁਗਤਣੀ ਪਵੇਗੀ।

ਈਡੀ ਦੀ ਤਰਫ਼ੋਂ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਦਾਲਤ ਵਿੱਚ ਹਾਜ਼ਰ ਸਨ। ਦੂਜੇ ਪਾਸੇ ਰਾਜਾ ਕੰਦੋਲਾ ਦੀ ਨੁਮਾਇੰਦਗੀ ਸੀਨੀਅਰ ਵਕੀਲ ਮਨਦੀਪ ਸਚਦੇਵਾ ਨੇ ਕੀਤੀ।

ਕੇਸ ਬਾਰੇ ਜਾਣਕਾਰੀ ਦਿੰਦਿਆਂ ਵਕੀਲ ਨੇ ਦੱਸਿਆ ਕਿ 2012 ਤੋਂ ਲਗਾਤਾਰ ਜਾਂਚ ਚੱਲ ਰਹੀ ਸੀ ਅਤੇ 2015 ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ 9 ਸਾਲ ਬਾਅਦ ਕੇਸ ਦਾ ਫੈਸਲਾ ਆਇਆ ਹੈ। ਅਜਿਹੇ ‘ਚ ਦੋਸ਼ੀਆਂ ਦੀਆਂ ਜਾਇਦਾਦਾਂ ਅਤੇ ਬੈਂਕ ਖਾਤਿਆਂ ਦੀ ਜਾਂਚ ‘ਚ ਕਾਫੀ ਸਮਾਂ ਲੱਗ ਜਾਂਦਾ ਹੈ। 2015 ਵਿੱਚ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ, ਮੁਕੱਦਮਾ ਲੰਬੇ ਸਮੇਂ ਤੱਕ ਚੱਲਦਾ ਰਿਹਾ। ਦੋਸ਼ੀਆਂ ਦੀ ਕਰੀਬ 8 ਤੋਂ 9 ਕਰੋੜ ਰੁਪਏ ਦੀਆਂ ਜਾਇਦਾਦਾਂ ‘ਤੇ ਕਾਰਵਾਈ ਕੀਤੀ ਗਈ ਹੈ। ਦੋਸ਼ੀ ਜੋੜਾ ਪੰਜਾਬ ਅਤੇ ਦਿੱਲੀ ਵਿੱਚ ਕਈ ਜਾਇਦਾਦਾਂ ਦੇ ਮਾਲਕ ਹਨ।

ਦੱਸ ਦੇਈਏ ਕਿ ਕਰੀਬ ਡੇਢ ਦਹਾਕਾ ਪਹਿਲਾਂ ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਡੀਲਰ ਰਣਜੀਤ ਸਿੰਘ ਰਾਜਾ ਕੰਦੋਲਾ ਨੂੰ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਸੀ। ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ‘ਚ ਵਿਦੇਸ਼ੀ ਸਬੰਧਾਂ ਦੇ ਸਾਹਮਣੇ ਆਉਣ ਤੋਂ ਬਾਅਦ ਈਡੀ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਸੀ। ਜਾਂਚ ਦੌਰਾਨ ਅੰਤਰਰਾਸ਼ਟਰੀ ਪੱਧਰ ‘ਤੇ ਕਰੋੜਾਂ ਰੁਪਏ ਦੇ ਡਰੱਗ ਮਨੀ ਦੇ ਲੈਣ-ਦੇਣ ਦੇ ਕਈ ਲਿੰਕ ਵੀ ਸਾਹਮਣੇ ਆਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...