September 20, 2026, 2:53 am
----------- Advertisement -----------
HomeNewsLatest Newsਬਰਸਾਤ ਕਾਰਨ ਖਰਾਬ ਹੋਈ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਦੀ ਰੋਡ ਹੋਈ ਠੀਕ

ਬਰਸਾਤ ਕਾਰਨ ਖਰਾਬ ਹੋਈ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਦੀ ਰੋਡ ਹੋਈ ਠੀਕ

Published on

----------- Advertisement -----------

ਹੁਸ਼ਿਆਰਪੁਰ, 4 ਜੁਲਾਈ: – ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਵਿਚ ਬਰਸਾਤ ਕਾਰਨ ਖਰਾਬ ਸੜਕ ਨੂੰ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਠੀਕ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੇਂ ਤਹਿਸੀਲ ਕੰਪਲੈਕਸ ਦੇ ਨਿਰਮਾਣ ਕਾਰਜ ਅਤੇ ਤੇਜ਼ ਬਰਸਾਤ ਕਾਰਨ ਤਹਿਸੀਲ ਕੰਪਲੈਕਸ ਦੇ ਅੰਦਰ ਸੜਕ ਵਿਚ ਪਾਣੀ ਖੜ੍ਹਾ ਹੋ ਗਿਆ ਸੀ, ਜਿਸ ਨੂੰ ਤੁਰੰਤ ਠੀਕ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਰਸਾਤ ਕਾਰਨ ਲੋਕਾਂ ਨੂੰ ਕੁਝ ਅਸੁਵਿਧਾ ਹੋਈ ਸੀ, ਜਿਸ ਲਈ ਤੁਰੰਤ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਕੰਪਲੈਕਸ ਵਿਚ ਕੰਮ ਕਰਵਾਉਣ ਆਏ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਤਹਿਸੀਲ ਕੰਪਲੈਕਸ ਦੇ ਪੁਨਰ ਨਿਰਮਾਣ ਉਪਰੰਤ ਇਥੇ ਆਉਣ ਵਾਲੇ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਪ੍ਰੇਸ਼ਾਨ ਦਾ ਹੱਲ ਹੋ ਜਾਵੇਗਾ।

          ਐਸ.ਡੀ.ਐਮ ਨੇ ਦੱਸਿਆ ਕਿ ਕੁਝ ਮਹੀਨਿਆਂ ਵਿਚ ਹੀ ਤਹਿਸੀਲ ਕੰਪਲੈਕਸ ਦਾ ਪੁਨਰ ਨਿਰਮਾਣ ਹੋ ਜਾਵੇਗਾ ਅਤੇ ਲੋਕਾਂ ਨੂੰ ਇਥੇ ਬੜੀ ਸੁਵਿਧਾ ਮਿਲੇਗੀ। ਉਨ੍ਹਾਂ ਦੱਸਿਆ  ਕਿ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ਕਰੀਬ 6.50 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ਵਿਚ ਹੋਣ ਵਾਲੇ ਨਿਰਮਾਣ ਕਾਰਜ ਵਿਚ ਐਸ.ਡੀ.ਐਮ ਦਫ਼ਤਰ, ਐਸ.ਡੀ.ਐਮ ਕੋਰਟ, ਤਹਿਸੀਲਦਾਰ ਦਫ਼ਤਰ, ਤਹਿਸੀਲਦਾਰ ਕੋਰਟ, ਸਬ ਰਜਿਸਟਰਾਰ ਦਫ਼ਤਰ, ਕੰਟੀਨ, ਲੋਕਾਂ ਲਈ ਵੇਟਿੰਗ ਏਰੀਆ, ਮੀਟਿੰਗ ਰੂਮ, ਫਰਦ ਸੈਂਟਰ ਅਤੇ ਰਿਕਾਰਡ ਰੂਮ ਆਦਿ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...