September 11, 2026, 2:08 am
----------- Advertisement -----------
HomeNewsBreaking Newsਤਰਨਤਾਰਨ 'ਚ ਲੁਟੇਰਿਆਂ ਨੇ ਹੈਲਮੇਟ ਪਾ ਕੇ ਲੁੱ.ਟੀ ਬੈਂਕ, ਵਿਡਿਓ ਆਇਆ ਸਾਹਮਣੇ

ਤਰਨਤਾਰਨ ‘ਚ ਲੁਟੇਰਿਆਂ ਨੇ ਹੈਲਮੇਟ ਪਾ ਕੇ ਲੁੱ.ਟੀ ਬੈਂਕ, ਵਿਡਿਓ ਆਇਆ ਸਾਹਮਣੇ

Published on

----------- Advertisement -----------

ਤਰਨਤਾਰਨ ‘ਚ ਦੋ ਨੌਜਵਾਨਾਂ ਨੇ ਇਕ ਬੈਂਕ ਲੁੱਟ ਲਿਆ ਹੈ। ਝਬਾਲ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਸ਼ਾਖਾ ਵਿੱਚ ਦੋ ਹਥਿਆਰਬੰਦ ਨੌਜਵਾਨ ਦਾਖਲ ਹੋਏ ਅਤੇ 8 ਤੋਂ 9 ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਜਾਂਦੇ ਸਮੇਂ ਲੁਟੇਰੇ ਬੈਂਕ ਦੇ ਸੁਰੱਖਿਆ ਗਾਰਡ ਦੀ ਰਾਈਫਲ ਵੀ ਖੋਹ ਕੇ ਲੈ ਗਏ। 

ਦੱਸ ਦਈਏ ਕਿ ਦੋਵੇਂ ਲੁਟੇਰੇ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਉਹਨਾਂ ਨੇ ਆਪਣੀ ਪਛਾਣ ਛੁਪਾਉਣ ਲਈ ਹੈਲਮੇਟ ਪਾਇਆ ਹੋਇਆ ਸੀ। ਲੁੱਟ ਦੀ ਵਾਰਦਾਤ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਲੁੱਟ ਦੀ ਸੂਚਨਾ ਮਿਲਣ ‘ਤੇ ਐਸਐਸਪੀ ਅਸ਼ਵਨੀ ਕਪੂਰ ਟੀਮ ਨਾਲ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਉਸ ਨੇ ਦੱਸਿਆ ਕਿ ਸਵੇਰੇ 10 ਵਜੇ ਦੇ ਕਰੀਬ ਦੋ ਹਥਿਆਰਬੰਦ ਨੌਜਵਾਨ ਬੈਂਕ ਅੰਦਰ ਦਾਖਲ ਹੋਏ ਅਤੇ ਬੰਦੂਕ ਦੀ ਨੋਕ ‘ਤੇ ਲੱਖਾਂ ਦੀ ਨਕਦੀ ਲੁੱਟ ਲਈ। ਜਦੋਂ ਬੈਂਕ ਗਾਰਡ ਅਤੇ ਹੋਰ ਲੋਕਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਉਕਤ ਲੁਟੇਰੇ ਆਪਣਾ ਮੋਟਰਸਾਈਕਲ ਸੜਕ ‘ਤੇ ਸੁੱਟ ਕੇ ਕਿਸੇ ਹੋਰ ਵਾਹਨ ਨਾਲ ਫ਼ਰਾਰ ਹੋ ਗਏ |

 ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਪੁਲੀਸ ਨੇ ਲੁਟੇਰਿਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਲੁਟੇਰਿਆਂ ਨੇ ਯੋਜਨਾ ਬਣਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਬੈਂਕ ਵਿੱਚ ਸਿਰਫ਼ 2 ਲੋਕ ਹੀ ਦਾਖ਼ਲ ਹੋਏ ਸਨ। ਉਸ ਦੇ ਸਾਥੀ ਕੁਝ ਦੂਰੀ ‘ਤੇ ਇਕ ਹੋਰ ਕਾਰ ਵਿਚ ਉਸ ਦੀ ਉਡੀਕ ਕਰ ਰਹੇ ਸਨ। ਕੰਮ ਖਤਮ ਹੋਣ ਤੋਂ ਬਾਅਦ ਉਹ ਹੋਰ ਵਾਹਨ ਲੈ ਕੇ ਫਰਾਰ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...