October 8, 2026, 12:44 am
----------- Advertisement -----------
HomeNewsਸਪੈਸ਼ਲ ਟਾਸਕ ਫੋਰਸ ਨੇ 45 ਕਰੋੜ ਰੁਪਏ ਦੀ ਹੈਰੋਇਨ ਕੀਤੀ ਬਰਾਮਦ

ਸਪੈਸ਼ਲ ਟਾਸਕ ਫੋਰਸ ਨੇ 45 ਕਰੋੜ ਰੁਪਏ ਦੀ ਹੈਰੋਇਨ ਕੀਤੀ ਬਰਾਮਦ

Published on

----------- Advertisement -----------

ਪੰਜਾਬ ਵਿੱਚ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਸੂਬੇ ਭਰ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 45 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ, ਜਦਕਿ ਤਸਕਰਾਂ ਦੇ ਤਿੰਨ ਮੈਂਬਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

 ਐਸਟੀਐਫ ਨੂੰ ਸਰਹੱਦ ਪਾਰ ਤੋਂ ਹੈਰੋਇਨ ਦੀ ਇੱਕ ਖੇਪ ਆਉਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਵਿਸ਼ੇਸ਼ ਯੋਜਨਾ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਪੁਲਿਸ ਨੇ ਅੰਮ੍ਰਿਤਸਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਘਰਿੰਡਾ ਥਾਣੇ ਅਧੀਨ ਪੈਂਦੇ ਪਿੰਡ ਅਟਲਗੜ੍ਹ ਦੇ ਰਹਿਣ ਵਾਲੇ ਲਵਜੀਤ ਸਿੰਘ ਅਤੇ ਪਿੰਡ ਕਾਉਂਕੇ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਉਰਫ ਬਾਊ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਨੂੰ ਸਰਹੱਦੀ ਪਿੰਡ ਡਾਂਡੇ ਤੋਂ ਕਾਬੂ ਕੀਤਾ ਗਿਆ, ਜਦੋਂ ਕਿ ਇਨ੍ਹਾਂ ਦੇ ਤਿੰਨ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਏ। ਪੁਲੀਸ ਮੁਲਜ਼ਮਾਂ ਦੇ ਘਰਾਂ ਅਤੇ ਰਿਸ਼ਤੇਦਾਰਾਂ ’ਤੇ ਛਾਪੇ ਮਾਰ ਰਹੀ ਹੈ, ਤਾਂ ਜੋ ਹੋਰ ਸਾਥੀਆਂ ਨੂੰ ਵੀ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ। 

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਸਕਰਾਂ ਦੇ ਸਰਹੱਦ ਪਾਰੋਂ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਸਨ। ਉਹ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾ ਰਹੇ ਸਨ। ਫਿਲਹਾਲ ਪੁਲਿਸ ਨੇ ਤਸਕਰਾਂ ਕੋਲੋਂ ਕਰੀਬ 6.50 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਹ ਖੇਪ ਪੰਜਾਬ ਨੂੰ ਹੀ ਨਹੀਂ ਸਗੋਂ ਹੋਰ ਸੂਬਿਆਂ ਨੂੰ ਵੀ ਸਪਲਾਈ ਕੀਤੀ ਜਾਣੀ ਸੀ। ਤਸਕਰਾਂ ਨੂੰ ਇਹ ਖੇਪ ਕਿੱਥੋਂ ਮਿਲ ਰਹੀ ਸੀ ਅਤੇ ਅੱਗੇ ਕਿਸ ਨੂੰ ਵੇਚੀ ਜਾਣੀ ਸੀ, ਇਸ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...