October 1, 2026, 5:27 am
----------- Advertisement -----------
HomeNewsLatest Newsਦੇਖੋ ਕਿਵੇਂ ਇੱਕ ਡਾਕਟਰ ਨੂੰ ਆਪਣਾ ਸ਼ਿਕਾਰ ਬਣਾ ਕੇ ਠੱਗਾਂ ਨੇ ਖਾਤੇ...

ਦੇਖੋ ਕਿਵੇਂ ਇੱਕ ਡਾਕਟਰ ਨੂੰ ਆਪਣਾ ਸ਼ਿਕਾਰ ਬਣਾ ਕੇ ਠੱਗਾਂ ਨੇ ਖਾਤੇ ‘ਚੋਂ ਕਢਵਾਏ ਲੱਖਾਂ ਰੁਪਏ

Published on

----------- Advertisement -----------

ਲੁਧਿਆਣਾ, 27  ਅਗਸਤ 2023 : ਠੱਗ – ਲੁਟੇਰਿਆਂ ਦੇ ਹੌਂਸਲੇ ਵੱਧਦੇ ਹੀ ਜਾਂਦੇ ਹਨ। ਲੁਧਿਆਣਾ ਤੋਂ ਖਬਰ ਆ ਰਹੀ ਹੈ, ਜਿੱਥੇ ਠੱਗਾਂ ਨੇ ਇੱਕ ਡਾਕਟਰ ਨੂੰ ਆਪਣਾ ਸ਼ਿਕਾਰ ਬਣਾਇਆ।  ਉਸਦਾ ਮੋਬਾਈਲ ਹੈਕ ਕਰਕੇ ਠੱਗਾਂ ਨੇ ਖਾਤੇ ਵਿੱਚੋਂ 1 ਲੱਖ 87 ਹਜ਼ਾਰ ਰੁਪਏ ਕਢਵਾ ਲਏ। ਪੀੜਤ ਡਾਕਟਰ ਸ਼ਾਮ ਸੁੰਦਰ ਸਿੰਗਲਾ ਨੇ ਥਾਣਾ ਸਲੇਮ ਟਾਬਰੀ ਨੂੰ ਸ਼ਿਕਾਇਤ ਦਿੱਤੀ ਹੈ।

ਦੱਸ ਦਈਏ ਦੋ ਮਹੀਨਿਆਂ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੀੜਤ ਡਾਕਟਰ ਸਿੰਗਲਾ ਨੇ ਮਈ ਮਹੀਨੇ ਵਿੱਚ ਕਰਨਾਟਕ ਲਈ ਕੋਰੀਅਰ ਭੇਜਿਆ ਸੀ। 26 ਮਈ 2023 ਨੂੰ, ਉਸਨੇ ਇਸਦੀ ਸਥਿਤੀ ਦੇਖਣ ਲਈ ਕੋਰੀਅਰ ਨੂੰ ਟਰੈਕ ਕੀਤਾ। ਟਰੈਕਿੰਗ ਨਾ ਹੋਣ ਦੀ ਸੂਰਤ ‘ਚ ਉਸ ਨੇ ਟੋਲ ਫਰੀ ਨੰਬਰ ‘ਤੇ ਕਾਲ ਕੀਤੀ।

ਇਸਤੋਂ ਬਾਅਦ ਫੋਨ ਕਰਨ ‘ਤੇ ਕਰਮਚਾਰੀ ਨੇ ਉਸ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਕਿਸੇ ਹੋਰ ਨੰਬਰ ਤੋਂ ਫੋਨ ਕਰੇਗਾ। ਕੁਝ ਸਮੇਂ ਬਾਅਦ ਮੁਲਜ਼ਮਾਂ ਨੇ ਕਾਲ ਕਰਨੀ ਸ਼ੁਰੂ ਕਰ ਦਿੱਤੀ। ਮੁਲਜ਼ਮ ਨੇ ਉਸ ਨੂੰ ਦੱਸਿਆ ਕਿ ਉਹ ਕੋਰੀਅਰ ਕੰਪਨੀ ਨਾਲ ਗੱਲ ਕਰ ਰਿਹਾ ਸੀ ਅਤੇ ਉਸ ਦੇ ਰਿਕਾਰਡ ਅਨੁਸਾਰ ਉਸ ਦਾ ਕੋਰੀਅਰ ਰੋਕਿਆ ਹੋਇਆ ਸੀ। ਅਨਹੋਲਡ ਕਰਨ ਲਈ, ਉਨ੍ਹਾਂ ਨੂੰ 2 ਰੁਪਏ ਅਦਾ ਕਰਨੇ ਪੈਣਗੇ। ਮੁਲਜ਼ਮ ਨੇ ਉਸ ਨੂੰ ਦੱਸਿਆ ਕਿ ਉਹ ਉਸ ਦੇ ਮੋਬਾਈਲ ਨੰਬਰ ’ਤੇ ਲਿੰਕ ਭੇਜ ਰਿਹਾ ਹੈ ਜਿਸ ’ਤੇ ਉਹ ਪੈਸੇ ਦੇ ਸਕਦਾ ਹੈ।

ਜਿਵੇਂ ਹੀ ਡਾਕਟਰ ਸਿੰਗਲਾ ਨੇ ਉਸ ਲਿੰਕ ‘ਤੇ ਕਲਿੱਕ ਕੀਤਾ, ਉਨ੍ਹਾਂ ਦਾ ਮੋਬਾਈਲ ਹੈਕ ਹੋ ਗਿਆ। ਕੁਝ ਹੀ ਪਲਾਂ ਵਿੱਚ ਮੁਲਜ਼ਮ ਨੇ ਵੱਖ-ਵੱਖ ਲੈਣ-ਦੇਣ ਰਾਹੀਂ ਉਸ ਦੇ ਖਾਤੇ ਵਿੱਚੋਂ 1 ਲੱਖ 87 ਹਜ਼ਾਰ ਰੁਪਏ ਕਢਵਾ ਲਏ। 

ਮਾਮਲੇ ਦੀ ਜਾਂਚ ਏਸੀਪੀ ਸੁਮਿਤ ਸੂਦ ਨੇ ਕੀਤੀ। ਮੁਲਜ਼ਮਾਂ ਦੀ ਪਛਾਣ ਆਰਿਫ ਮੌਲਾ ਵਾਸੀ ਪੱਛਮੀ ਬੰਗਾਲ, ਸੰਤਾ ਬੇਗਮ ਵਾਸੀ ਪਿੰਡ ਸੰਤੋਸ਼ਪੁਰਾ, ਆਸਾਮ ਅਤੇ ਆਇਸਾ ਖਾਤੂਨ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 420, 419, 66-ਡੀ ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...