September 6, 2026, 5:39 am
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ

Published on

----------- Advertisement -----------

ਚੰਡੀਗੜ, 15 ਅਪ੍ਰੈਲ, 2024 – (ਬਲਜੀਤ ਮਰਵਾਹਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਅਬੋਹਰ ਦੇ ਰਹਿਣ ਵਾਲੇ ਰਾਹੁਲ ਸਚਦੇਵਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸ ਦੇ ਪਲਾਟ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ ਜੋ ਕਿ ਪਹਿਲਾਂ ਦੀ ਉਸਦੀ ਮਾਤਾ ਦੇ ਨਾਮ ‘ਤੇ ਸੀ।

ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਵਿੱਚ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...