July 24, 2026, 11:32 am
----------- Advertisement -----------
HomeNewsBreaking Newsਲੁਧਿਆਣਾ 'ਚ ਪਤਨੀ ਨੇ ਕੀਤਾ ਪਤੀ ਦਾ ਕਤ. ਲ, ਕਟਰ ਨਾਲ ਕੀਤਾ...

ਲੁਧਿਆਣਾ ‘ਚ ਪਤਨੀ ਨੇ ਕੀਤਾ ਪਤੀ ਦਾ ਕਤ. ਲ, ਕਟਰ ਨਾਲ ਕੀਤਾ ਵਾਰ

Published on

----------- Advertisement -----------

ਪੰਜਾਬ ਦੇ ਲੁਧਿਆਣਾ ‘ਚ ਪਤਨੀ ਨੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਲੜਾਈ ਦੌਰਾਨ ਔਰਤ ਨੇ ਕਟਰ ਨਾਲ ਉਸ ‘ਤੇ ਵਾਰ ਕਰ ਦਿੱਤਾ, ਜਿਸ ਕਾਰਨ ਗਲਾ ਕੱਟਿਆ ਗਿਆ। ਉਸ ਨੂੰ ਖੂਨ ਨਾਲ ਲੱਥਪੱਥ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਪੁਲਿਸ ਨੇ ਔਰਤ ਨੂੰ ਹਿਰਾਸਤ ‘ਚ ਲੈ ਲਿਆ ਹੈ।
ਮ੍ਰਿਤਕ ਦੀ ਪਛਾਣ ਗੌਰਵ ਕੁਮਾਰ ਵਾਸੀ ਬਸੰਤ ਨਗਰ ਵਜੋਂ ਹੋਈ ਹੈ। ਉਸ ਦੇ ਘਰ ਹੀ ਹੌਜ਼ਰੀ ਦੇ ਸਮਾਨ ਦੀ ਦੁਕਾਨ ਸੀ। ਉਹ ਘਰ ਦੀ ਉਪਰਲੀ ਮੰਜ਼ਿਲ ‘ਤੇ ਆਪਣੇ ਦੋ ਬੱਚਿਆਂ ਅਤੇ ਪਤਨੀ ਨਾਲ ਰਹਿੰਦਾ ਸੀ।

ਪੁਲਿਸ ਦੀ ਸ਼ੁਰੂਆਤੀ ਜਾਂਚ ਮੁਤਾਬਕ ਗੌਰਵ ਦਾ ਆਪਣੀ ਪਤਨੀ ਸੋਨਮ ਨਾਲ ਅਕਸਰ ਝਗੜਾ ਰਹਿੰਦਾ ਸੀ। ਮੰਗਲਵਾਰ ਸਵੇਰੇ ਗੌਰਵ ਅਤੇ ਸੋਨਮ ਕਿਸੇ ਗੱਲ ਨੂੰ ਲੈ ਕੇ ਫਿਰ ਤੋਂ ਲੜ ਪਏ। ਸੋਨਮ ਨੇ ਹੌਜ਼ਰੀ ਲਈ ਵਰਤਿਆ ਜਾਣ ਵਾਲਾ ਕਟਰ ਨਾਲ ਗੌਰਵ ਨੂੰ ਮਾਰਿਆ। ਕਟਰ ਗੌਰਵ ਦੀ ਗਰਦਨ ਦੇ ਪਿਛਲੇ ਪਾਸੇ ਵੱਜਿਆ ਅਤੇ ਉਸ ਦਾ ਗਲਾ ਕਟਿਆ ਗਿਆ। ਗੌਰਵ ਨੂੰ ਕਾਫੀ ਦੇਰ ਤੱਕ ਹਸਪਤਾਲ ਨਹੀਂ ਲਿਜਾਇਆ ਗਿਆ।

ਜਦੋਂ ਜ਼ਿਆਦਾ ਖੂਨ ਵਹਿਣ ਲੱਗਾ ਤਾਂ ਪਰਿਵਾਰਕ ਮੈਂਬਰ ਗੌਰਵ ਨੂੰ ਹਸਪਤਾਲ ਲੈ ਗਏ ਪਰ ਇਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।
ਥਾਣਾ ਇੰਚਾਰਜ ਪਰਮਦੀਪ ਨੇ ਦੱਸਿਆ ਕਿ ਘਟਨਾ ਸਮੇਂ ਗੌਰਵ ਅਤੇ ਸੋਨਮ ਦਾ 11 ਸਾਲਾ ਬੱਚਾ ਘਰ ‘ਚ ਮੌਜੂਦ ਸੀ। ਪੁਲਿਸ ਉਸ ਦੇ ਬਿਆਨ ਦਰਜ ਕਰੇਗੀ। ਪੁਲਿਸ ਨੇ ਸੋਨਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...