ਮੋਗਾ ਜ਼ਿਲ੍ਹੇ ਦੇ ਪਿੰਡ ਚੰਦ ਨਵਾਂ ਦੇ ਰਹਿਣ ਵਾਲੇ 30 ਸਾਲਾ ਨੌਜਵਾਨ ਦੀ ਇਟਲੀ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ 4 ਸਾਲ ਪਹਿਲਾਂ ਨੌਕਰੀ ਲਈ ਇਟਲੀ ਗਿਆ ਸੀ। ਮ੍ਰਿਤਕ ਦੇ ਬਜ਼ੁਰਗ ਮਾਪਿਆਂ ਨੇ ਉਸ ਦੀ ਲਾਸ਼ ਭਾਰਤ ਭੇਜਣ ਦੀ ਮੰਗ ਕੀਤੀ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਸਤਨਾਮ ਸਿੰਘ (30) ਨੇ ਦੱਸਿਆ ਕਿ ਉਸਦਾ ਲੜਕਾ 4 ਸਾਲ ਪਹਿਲਾਂ ਨੌਕਰੀ ਲਈ ਇਟਲੀ ਗਿਆ ਸੀ। ਉਸ ਨੇ ਦੱਸਿਆ ਕਿ ਸਾਨੂੰ ਉਥੋਂ ਸੂਚਨਾ ਮਿਲੀ ਕਿ ਤੁਹਾਡੇ ਲੜਕੇ ਦੀ ਮੌਤ ਹੋ ਗਈ ਹੈ। ਪਰ ਸਾਡੇ ਪੁੱਤਰ ਦੀ ਮੌਤ ਦਾ ਕਾਰਨ ਸਾਨੂੰ ਕਿਸੇ ਨੇ ਨਹੀਂ ਦੱਸਿਆ। ਪੀੜਤ ਦੇ ਪਿਤਾ ਨੇ ਦੱਸਿਆ ਕਿ ਅਸੀਂ ਸਰਕਾਰ ਤੋਂ ਮੰਗ ਕਰ ਰਹੇ ਹਾਂ ਕਿ ਉਸ ਦੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਂਦਾ ਜਾਵੇ। ਤਾਂ ਜੋ ਮੈਂ ਆਪਣੇ ਬੇਟੇ ਨੂੰ ਆਖਰੀ ਵਾਰ ਦੇਖ ਸਕਾਂ।
----------- Advertisement -----------
ਮੋਗਾ ਦੇ ਨੌਜਵਾਨ ਦੀ ਇਟਲੀ ‘ਚ ਹੋਈ ਮੌਤ, ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਲਾਸ਼ ਭਾਰਤ ਭੇਜਣ ਦੀ ਕੀਤੀ ਅਪੀਲ
Published on
----------- Advertisement -----------
----------- Advertisement -----------












