November 24, 2026, 5:52 am
----------- Advertisement -----------
HomeNewsਚੰਡੀਗੜ੍ਹ ‘ਚ ਡੀਐਸਪੀ ਦੇ ਘਰ ਹੋਈ ਚੋਰੀ, ਚੋਰ ਨਕਦੀ ਤੇ ਗਹਿਣੇ ਲੈ...

ਚੰਡੀਗੜ੍ਹ ‘ਚ ਡੀਐਸਪੀ ਦੇ ਘਰ ਹੋਈ ਚੋਰੀ, ਚੋਰ ਨਕਦੀ ਤੇ ਗਹਿਣੇ ਲੈ ਕੇ ਹੋਏ ਫਰਾਰ

Published on

----------- Advertisement -----------

ਚੋਰਾਂ ਨੇ ਸੈਕਟਰ-22 ਦੇ ਰਹਿਣ ਵਾਲੇ ਡੀਐਸਪੀ ਜੇਲ੍ਹ ਮੁਕੇਸ਼ ਗੋਇਲ ਦੇ ਘਰ ਦੇ ਤਾਲੇ ਤੋੜ ਕੇ 2 ਲੱਖ ਰੁਪਏ ਦੀ ਨਕਦੀ ਅਤੇ ਕਰੀਬ 8 ਲੱਖ ਰੁਪਏ ਦੇ ਗਹਿਣੇ ਚੋਰੀ ਕਰ ਲਏ ਹਨ। ਉਹ ਆਪਣੇ ਪਰਿਵਾਰ ਨਾਲ ਅੰਬਾਲਾ ਵਿੱਚ ਆਯੋਜਿਤ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਜਦੋਂ ਉਹ ਦੇਰ ਰਾਤ ਵਾਪਸ ਆਇਆ ਤਾਂ ਉਸ ਨੂੰ ਇਸ ਬਾਰੇ ਪਤਾ ਲੱਗਾ। 

ਮੁਕੇਸ਼ ਗੋਇਲ ਨੇ ਦੱਸਿਆ ਕਿ ਬੀਤੇ ਮੰਗਲਵਾਰ ਨੂੰ ਅੰਬਾਲਾ ਵਿੱਚ ਇੱਕ ਜਾਣਕਾਰ ਦੇ ਘਰ ਵਿਆਹ ਸਮਾਗਮ ਰੱਖਿਆ ਗਿਆ ਸੀ। ਉਹ ਦੁਪਹਿਰ 3 ਵਜੇ ਆਪਣੇ ਪਰਿਵਾਰ ਨਾਲ ਘਰੋਂ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਨਿਕਲਿਆ ਸੀ। ਰਾਤ ਕਰੀਬ 1 ਵਜੇ ਜਦੋਂ ਉਹ ਵਾਪਸ ਆਇਆ ਤਾਂ ਦੇਖਿਆ ਕਿ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਸਾਮਾਨ ਖਿਲਰਿਆ ਪਿਆ ਸੀ।

 ਇਸ ਤੋਂ ਬਾਅਦ ਉਨ੍ਹਾਂ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਚੋਰਾਂ ਨੇ ਘਰ ‘ਚੋਂ 1.95 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ ਹੈ। ਇਸ ਤੋਂ ਇਲਾਵਾ ਚੋਰ ਕਰੀਬ 8 ਲੱਖ ਰੁਪਏ ਦੇ ਗਹਿਣੇ ਵੀ ਚੋਰੀ ਕਰਕੇ ਲੈ ਗਏ। ਘਰ ਵਿੱਚ ਉਸ ਦੀ ਮਾਂ, ਭੈਣ ਅਤੇ ਪਤਨੀ ਦੇ ਗਹਿਣੇ ਰੱਖੇ ਹੋਏ ਸਨ। ਨਕਦੀ ਅਤੇ ਗਹਿਣਿਆਂ ਤੋਂ ਇਲਾਵਾ ਚੋਰਾਂ ਨੇ ਘਰ ‘ਚੋਂ ਸੀਸੀਟੀਵੀ ਡੀਵੀਆਰ ਵੀ ਚੋਰੀ ਕਰ ਲਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ। 

ਚੰਡੀਗੜ੍ਹ ਦੇ ਸੈਕਟਰ-46 ਸਥਿਤ ਮੋਹਾਲੀ ਦੇ ਡੀਐਸਪੀ ਦੇ ਘਰ ਵਿੱਚ ਹੋਈ ਚੋਰੀ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ। ਜਿਸ ‘ਚ ਦੇਖਿਆ ਗਿਆ ਕਿ ਦੋ ਚੋਰ ਸਾਈਕਲ ‘ਤੇ ਗਲੀ ‘ਚ ਘੁੰਮ ਰਹੇ ਸਨ। ਉਹ ਤਾਲਾ ਠੀਕ ਕਰਵਾਉਣ ਲਈ ਕਹਿ ਰਿਹਾ ਸੀ। ਜਦੋਂ ਡੀਐਸਪੀ ਦੀ ਪਤਨੀ ਨੇ ਉਸ ਨੂੰ ਅਲਮਾਰੀ ਦਾ ਤਾਲਾ ਠੀਕ ਕਰਨ ਲਈ ਬੁਲਾਇਆ ਤਾਂ ਉਸ ਨੇ ਘਰ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਉਹ ਅਲਮਾਰੀ ਵਿੱਚ ਰੱਖੇ 121.31 ਗ੍ਰਾਮ ਸੋਨੇ ਦੇ ਗਹਿਣੇ ਲੈ ਗਿਆ ਸੀ। ਹਾਲਾਂਕਿ ਇਹ ਘਟਨਾ 2 ਨਵੰਬਰ ਦੀ ਦੱਸੀ ਜਾ ਰਹੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...