September 20, 2026, 10:28 am
----------- Advertisement -----------
HomeNewsBreaking Newsਤਰਨਤਾਰਨ 'ਚ ਮਹਿਲਾ ਜੱਜ ਦੇ ਘਰੋਂ ਚੋਰੀ, ਚੋਰ ਦੇ ਗਹਿਣੇ ਲੈ ਕੇ...

ਤਰਨਤਾਰਨ ‘ਚ ਮਹਿਲਾ ਜੱਜ ਦੇ ਘਰੋਂ ਚੋਰੀ, ਚੋਰ ਦੇ ਗਹਿਣੇ ਲੈ ਕੇ ਫਰਾਰ

Published on

----------- Advertisement -----------


ਤਰਨਤਾਰਨ ਦੇ ਕਸਬਾ ਫਤਿਹਾਬਾਦ ‘ਚ ਪੁਲਿਸ ਚੌਕੀ ਤੋਂ ਸਿਰਫ 400 ਮੀਟਰ ਦੀ ਦੂਰੀ ‘ਤੇ ਸਥਿਤ ਮਹਿਲਾ ਜੱਜ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਅਤੇ ਘਰ ‘ਚ ਰੱਖੇ ਕਰੀਬ 35 ਲੱਖ ਰੁਪਏ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਏ। ਚੋਰੀ ਦੀ ਇਹ ਘਟਨਾ ਘਰ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਪਰ ਪੁਲੀਸ ਅਜੇ ਤੱਕ ਖਾਲੀ ਹੱਥ ਹੈ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।


ਤਰਨਤਾਰਨ ਦੇ ਕਸਬਾ ਫਤਿਹਾਬਾਦ ਦੇ ਸਰਦਾਰਾ ਮੁਹੱਲੇ ਦੇ ਰਹਿਣ ਵਾਲੇ ਡਾ: ਰਾਹੁਲ ਸਿੰਘ ਜੋਸਨ ਨੇ ਦੱਸਿਆ ਕਿ ਉਸ ਦੀ ਪਤਨੀ ਪ੍ਰਨੀਤ ਕੌਰ ਜੱਜ ਅਤੇ ਪਿਤਾ ਡਾਕਟਰ ਹਨ। ਉਸ ਦੇ ਪਿਤਾ ਡਾਕਟਰ ਬਲਬੀਰ ਸਿੰਘ ਕਲੀਨਿਕ ਗਏ ਹੋਏ ਸਨ। ਦੁਪਹਿਰ 12 ਵਜੇ ਦੇ ਕਰੀਬ ਦੋ ਚੋਰ ਮੇਨ ਗੇਟ ਟੱਪ ਕੇ ਘਰ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਦਾ ਇਕ ਸਾਥੀ ਬਾਈਕ ‘ਤੇ ਘਰ ਦੇ ਬਾਹਰ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ।ਇਸ ਤੋਂ ਬਾਅਦ ਦੋਵੇਂ ਚੋਰ ਕਮਰੇ ਦਾ ਦਰਵਾਜ਼ਾ ਤੋੜ ਕੇ ਘਰ ਦੇ ਕਮਰਿਆਂ ‘ਚ ਦਾਖਲ ਹੋ ਕੇ ਲਾਕਰ ਰੂਮ ‘ਚ ਪਹੁੰਚ ਗਏ, ਜਿੱਥੇ ਉਹ ਅਲਮਾਰੀ ‘ਚੋਂ ਸਾਰੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਪੁਲਸ ਨੂੰ ਸੂਚਨਾ ਦਿੱਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੱਸ ਦਈਏ ਕਿ ਮਾਮਲੇ ਦੀ ਜਾਂਚ ਕਰ ਰਹੇ ਸਬੰਧਤ ਪੁਲਿਸ ਚੌਕੀ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ, ਸੀਸੀਟੀਵੀ ਫੁਟੇਜ ਹਾਸਲ ਕਰ ਲਈ ਗਈ ਹੈ ਅਤੇ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...