September 5, 2026, 7:59 pm
----------- Advertisement -----------
HomeNewsLatest Newsਹੁਸ਼ਿਆਰਪੁਰ 'ਚ 2 ਘਰਾਂ 'ਚ ਚੋਰੀ; 18 ਤੋਲੇ ਸੋਨਾ ਤੇ 4.6 ਲੱਖ...

ਹੁਸ਼ਿਆਰਪੁਰ ‘ਚ 2 ਘਰਾਂ ‘ਚ ਚੋਰੀ; 18 ਤੋਲੇ ਸੋਨਾ ਤੇ 4.6 ਲੱਖ ਦੀ ਨਕਦੀ ਲੈ ਕੇ ਹੋਏ ਫਰਾਰ

Published on

----------- Advertisement -----------

ਹੁਸ਼ਿਆਰਪੁਰ ਦੇ ਹਾਜੀਪੁਰ ਬਲਾਕ ਦੇ ਪਿੰਡ ਬੁੜਬੜ ਵਿੱਚ ਚੋਰਾਂ ਨੇ ਇੱਕੋ ਰਾਤ ਵਿੱਚ ਦੋ ਘਰਾਂ ਨੂੰ ਨਿਸ਼ਾਨਾ ਬਣਾਇਆ। ਚੋਰਾਂ ਨੇ ਗਰਿੱਲਾਂ ਤੋੜ ਕੇ ਘਰਾਂ ਦੇ ਅੰਦਰ ਦਾਖਲ ਹੋ ਕੇ ਦੋਵਾਂ ਘਰਾਂ ‘ਚੋਂ ਲੱਖਾਂ ਦੀ ਨਕਦੀ ਸਮੇਤ ਕਰੀਬ 18 ਤੋਲੇ ਸੋਨਾ ਚੋਰੀ ਕਰ ਲਿਆ।
ਪੀੜਤ ਅਮਿਤ ਜਰਿਆਲ ਨਾਮਕ ਵਿਅਕਤੀ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਉੱਠਿਆ ਤਾਂ ਦੇਖਿਆ ਕਿ ਉਸ ਦੇ ਇੱਕ ਕਮਰੇ ਵਿੱਚ ਸਾਮਾਨ ਖਿਲਰਿਆ ਪਿਆ ਸੀ। ਜਦੋਂ ਉਨ੍ਹਾਂ ਇਸ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਚੋਰਾਂ ਨੇ ਉਨ੍ਹਾਂ ਦੇ ਘਰੋਂ ਕਰੀਬ 9 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਹਨ। ਅਤੇ ਆਪਣੇ ਭਰਾ ਨੂੰ ਵਿਦੇਸ਼ ਭੇਜਣ ਲਈ ਰੱਖੇ ਕਰੀਬ ਸਾਢੇ ਚਾਰ ਲੱਖ ਰੁਪਏ ਲੈ ਕੇ ਫਰਾਰ ਹੋ ਗਿਆ।
ਇਸ ਦੇ ਨਾਲ ਹੀ ਉਨ੍ਹਾਂ ਦੇ ਘਰ ਤੋਂ ਥੋੜ੍ਹੀ ਦੂਰੀ ‘ਤੇ ਰਵਿੰਦਰ ਸਿੰਘ ਦਾ ਘਰ ਹੈ, ਜਿਸ ਦੇ ਕਮਰੇ ਦੀ ਗਰਿੱਲ ਤੋੜ ਕੇ ਅਲਮਾਰੀ ‘ਚੋਂ ਕਰੀਬ 9 ਤੋਲੇ ਸੋਨੇ ਦੇ ਗਹਿਣੇ ਅਤੇ 10 ਹਜ਼ਾਰ ਰੁਪਏ ਦੀ ਨਕਦੀ ਚੋਰਾਂ ਨੇ ਚੋਰੀ ਕਰ ਲਈ।
ਮੌਕੇ ‘ਤੇ ਪਹੁੰਚੇ ਥਾਣਾ ਹਾਜੀਪੁਰ ਦੇ ਥਾਣੇਦਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਕੋ ਪਿੰਡ ਦੇ ਦੋ ਘਰਾਂ ‘ਚ ਚੋਰੀ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਫੋਰੈਂਸਿਕ ਟੀਮ ਦੇ ਨਾਲ-ਨਾਲ ਡੌਗ ਸਕੌਟ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ ਅਤੇ ਮੌਕੇ ‘ਤੇ ਮਿਲੇ ਉਂਗਲਾਂ ਦੇ ਨਿਸ਼ਾਨ ਅਤੇ ਹੋਰ ਤਕਨੀਕੀ ਤਰੀਕਿਆਂ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਚੋਰਾਂ ਨੂੰ ਫੜ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...