October 28, 2026, 10:47 pm
----------- Advertisement -----------
HomeNewsLatest Newsਲੁਧਿਆਣਾ 'ਚ ਟੈਂਟ ਹਾਊਸ 'ਚ ਹੋਈ ਚੋਰੀ, ਚੋਰਾਂ ਨੇ ਅਨੋਖਾ ਜੁਗਾੜ ਲਾ...

ਲੁਧਿਆਣਾ ‘ਚ ਟੈਂਟ ਹਾਊਸ ‘ਚ ਹੋਈ ਚੋਰੀ, ਚੋਰਾਂ ਨੇ ਅਨੋਖਾ ਜੁਗਾੜ ਲਾ ਦੁਕਾਨ ‘ਚੋ ਉੱਡਾਏ 50 ਹਜ਼ਾਰ ਰੁਪਏ

Published on

----------- Advertisement -----------

ਲੁਧਿਆਣਾ ਦੇ ਕੈਲਾਸ਼ ਨਗਰ ਰੋਡ ‘ਤੇ ਸਥਿਤ ਸਾਜਨ ਟੈਂਟ ਹਾਊਸ ਦੀ ਦੁਕਾਨ ‘ਚ ਚੋਰੀ ਦੀ ਘਟਨਾ ਵਾਪਰੀ ਹੈ। ਚੋਰ ਦੁਕਾਨ ਦੇ ਸ਼ਟਰ ਦਾ ਤਾਲਾ ਤੋੜ ਕੇ ਅੰਦਰ ਦਾਖਲ ਹੋਇਆ, ਜਦਕਿ ਉਸ ਦੇ ਦੋ ਮੋਟਰਸਾਈਕਲ ਸਵਾਰ ਸਾਥੀ ਬਾਹਰ ਖੜ੍ਹੇ ਹੋ ਕੇ ਨਜ਼ਰ ਰੱਖ ਰਹੇ ਸਨ। ਉਨ੍ਹਾਂ ਨੇ ਪੇਚਕਸ ਦੀ ਮਦਦ ਨਾਲ ਦੁਕਾਨ ਦਾ ਗੱਲਾ ਤੋੜ ਕੇ ਅੰਦਰੋਂ 50 ਹਜ਼ਾਰ ਰੁਪਏ ਚੋਰੀ ਕਰ ਲਏ। ਚੋਰੀ ਦੀ ਇਹ ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ।
ਦੁਕਾਨ ਦੇ ਮਾਲਕ ਪ੍ਰਿੰਸ ਨੇ ਦੱਸਿਆ ਕਿ ਉਹ ਇਮਾਰਤ ਦੀ ਉਸਾਰੀ ਦਾ ਕੰਮ ਕਰਵਾ ਰਿਹਾ ਹੈ। ਉਸ ਨੇ ਸਵੇਰੇ ਇੱਟਾਂ ਵਾਲੇ ਨੂੰ ਦੇਣ ਲਈ ਪੈਸੇ ਗੱਲੇ ਵਿੱਚ ਰੱਖੇ ਹੋਏ ਸਨ। ਚੋਰ ਸ਼ਨੀਵਾਰ ਸਵੇਰੇ 4 ਵਜੇ ਦੇ ਕਰੀਬ ਅੰਦਰ ਦਾਖਲ ਹੋਏ। ਸਵੇਰੇ ਜਦੋਂ ਉਹ ਦੁਕਾਨ ‘ਤੇ ਆਇਆ ਤਾਂ ਤਾਲੇ ਟੁੱਟੇ ਹੋਏ ਸਨ। ਸੀਸੀਟੀਵੀ ਫੁਟੇਜ ਤੋਂ ਪਤਾ ਚੱਲਿਆ ਹੈ ਕਿ ਚੋਰ ਨੇ ਸਕਰੂ ਡਰਾਈਵਰ ਦੀ ਮਦਦ ਨਾਲ ਦਰਾਜ਼ ਦਾ ਤਾਲਾ ਤੋੜ ਕੇ ਆਸਾਨੀ ਨਾਲ ਨਕਦੀ ਚੋਰੀ ਕਰ ਲਈ। ਚੋਰਾਂ ਦੇ ਹੱਥਾਂ ਵਿੱਚ ਲੋਹੇ ਦੀ ਰਾਡ ਵੀ ਸੀ। ਇਸੇ ਰਾਡ ਦੀ ਮਦਦ ਨਾਲ ਚੋਰਾਂ ਨੇ ਦੁਕਾਨ ਦੇ ਤਾਲੇ ਤੋੜੇ। ਮੁਲਜ਼ਮਾਂ ਨੂੰ ਸੜਕ ਕਿਨਾਰੇ ਲੱਗੇ ਕੈਮਰਿਆਂ ਵਿੱਚ ਆਉਂਦੇ-ਜਾਂਦੇ ਦੇਖਿਆ ਗਿਆ। ਦੁਕਾਨਦਾਰ ਪ੍ਰਿੰਸ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਚੌਕੀ ਕੈਲਾਸ਼ ਨਗਰ ਦੀ ਪੁਲੀਸ ਨੂੰ ਸੂਚਿਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...