November 20, 2026, 3:36 pm
----------- Advertisement -----------
HomeNewsBreaking Newsਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਇਕ ਲੱਖ ਰੁਪਏ ਦੀ ਚੋਰੀ, ਕਾਊਂਟਰ ਤੋਂ...

ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਇਕ ਲੱਖ ਰੁਪਏ ਦੀ ਚੋਰੀ, ਕਾਊਂਟਰ ਤੋਂ ਪੈਸੇ ਚੁੱਕਣ ਦੇ ਮਾਮਲੇ ’ਚ 4 ਸ਼ੱਕੀਆਂ ‘ਤੇ ਪਰਚਾ ਦਰਜ

Published on

----------- Advertisement -----------

ਅੰਮ੍ਰਿਤਸਰ, 28 ਨਵੰਬਰ 2023 – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਪਾਸੋਂ ਅਰਦਾਸ ਦੀ ਮਾਇਆ ਇਕੱਤਰ ਕਰਨ ਵਾਲੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਤੇ ਇਮਾਰਤਾਂ ਲਈ ਸੰਗਤ ਵੱਲੋਂ ਸੇਵਾ ਪ੍ਰਾਪਤ ਕਰਨ ਵਾਸਤੇ ਇੱਕ ਕਾਊਂਟਰ ਤੋਂ ਇੱਕ ਲੱਖ ਰੁਪਏ ਦੀ ਨਕਦੀ ਚੋਰੀ ਕਰਨ ਵਾਲੇ ਚਾਰ ਸ਼ੱਕੀ ਵਿਅਕਤੀਆਂ ’ਤੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ।

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਹ ਘਟਨਾ ਬੀਤੇ ਦਿਨ ਸੰਧਿਆ ਵੇਲੇ ਦੀ ਹੈ। ਉਨ੍ਹਾਂ ਕਿਹਾ ਕਿ ਪ੍ਰਕਰਮਾ ਦੇ ਅੰਦਰ ਲੰਗਰ ਤੇ ਇਮਾਰਤਾਂ ਦੀ ਸੇਵਾ ਪ੍ਰਾਪਤ ਕਰਨ ਲਈ ਸਥਾਪਤ ਇੱਕ ਕਾਊਂਟਰ ਉੱਤੇ ਡਿਊਟੀ ਨਿਭਾ ਰਹੇ ਮੁਲਾਜ਼ਮ ਅਨੁਸਾਰ ਐਤਵਾਰ ਨੂੰ ਸੰਧਿਆ ਵੇਲੇ ਸਮਾਂ ਕਰੀਬ 7.30 ਵਜੇ ਜਦੋਂ ਉਹ ਰਸੀਦਾਂ ਕੱਟ ਰਿਹਾ ਸੀ ਤਾਂ ਉਸ ਪਾਸ ਚਾਰ ਸ਼ੱਕੀ ਵਿਅਕਤੀ ਸਮੇਤ ਇੱਕ ਔਰਤ ਆਏ।

ਧੰਗੇੜਾ ਨੇ ਕਿਹਾ ਕਿ ਮੁਲਾਜ਼ਮ ਅਨੁਸਾਰ ਦੋਸ਼ੀ ਵਿਅਕਤੀਆਂ ਨੇ ਉਸ ਨੂੰ ਰਸੀਦ ਕਟਵਾਉਣ ਦੇ ਨਾਮ ਹੇਠ ਆਪਣੀ ਗੱਲਾਂ ਵਿੱਚ ਉਲਝਾਇਆ ਅਤੇ ਕਾਊਂਟਰ ਵਿੱਚੋਂ ਇੱਕ ਲੱਖ ਰੁਪਏ ਦੇ ਨਕਦੀ ਚੋਰੀ ਕਰਕੇ ਉੱਥੋਂ ਚਲੇ ਗਏ। ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਡਿਊਟੀ ਕਰ ਰਹੇ ਮੁਲਾਜ਼ਮ ਦੀ ਸ਼ਿਕਾਇਤ ਉੱਤੇ ਅੰਮ੍ਰਿਤਸਰ ਦੇ ਈ-ਡੀਵੀਜਨ ਪੁਲਿਸ ਥਾਣਾ ਵਿਖੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ। ਧੰਗੇੜਾ ਨੇ ਕਿਹਾ ਕਿ ਸੰਸਥਾ ਵੱਲੋਂ ਇਸ ਘਟਨਾ ਦੀ ਅੰਦਰੂਨੀ ਜਾਂਚ ਵੀ ਆਰੰਭ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...