July 19, 2026, 1:03 am
----------- Advertisement -----------
HomeNewsBreaking Newsਮੋਗਾ 'ਚ ਬੰਦ ਘਰ 'ਚੋਂ ਹਜ਼ਾਰਾਂ ਰੁਪਏ ਦੀ ਚੋਰੀ, ਮਾਮਲਾ ਦਰਜ

ਮੋਗਾ ‘ਚ ਬੰਦ ਘਰ ‘ਚੋਂ ਹਜ਼ਾਰਾਂ ਰੁਪਏ ਦੀ ਚੋਰੀ, ਮਾਮਲਾ ਦਰਜ

Published on

----------- Advertisement -----------

ਮੋਗਾ ਦੇ ਪਿੰਡ ਲੰਡੇਕੇ ਵਿੱਚ ਚੋਰਾਂ ਨੇ ਪਰਿਵਾਰ ਸਮੇਤ ਅਮਰੀਕਾ ਗਏ ਇੱਕ ਵਿਅਕਤੀ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾਂ ਰੁਪਏ ਦਾ ਕੀਮਤੀ ਸਮਾਨ ਚੋਰੀ ਕਰ ਲਿਆ ਅਤੇ ਫ਼ਰਾਰ ਹੋ ਗਏ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਲੰਡੇ ਦਾ ਰਹਿਣ ਵਾਲਾ ਰਵਿੰਦਰ ਸਿੰਘ ਡੇਢ ਮਹੀਨਾ ਪਹਿਲਾਂ ਪਰਿਵਾਰ ਸਮੇਤ ਅਮਰੀਕਾ ਗਿਆ ਸੀ। ਉਹ ਸ਼ਨੀਵਾਰ ਦੇਰ ਰਾਤ ਅਮਰੀਕਾ ਤੋਂ ਪਰਤਿਆ ਸੀ। ਘਰ ਦੇ ਤਾਲੇ ਟੁੱਟੇ ਦੇਖ ਕੇ ਉਹ ਹੈਰਾਨ ਰਹਿ ਗਿਆ।

ਜਦੋਂ ਉਹ ਦਰਵਾਜ਼ਾ ਖੋਲ੍ਹ ਕੇ ਘਰ ਪਹੁੰਚਿਆ ਤਾਂ ਕਮਰਿਆਂ ਦੇ ਤਾਲੇ ਵੀ ਟੁੱਟੇ ਹੋਏ ਸਨ। ਘਰ ਦਾ ਸਮਾਨ ਚੋਰੀ ਹੋ ਗਿਆ ਸੀ। ਤੇਜਿੰਦਰਪਾਲ ਸਿੰਘ ਦੇ ਘਰੋਂ ਬੈਟਰੀਆਂ, ਇਨਵਰਟਰ ਐਲ.ਈ.ਡੀ., ਕੀਮਤੀ ਭਾਂਡੇ, ਗੈਸ ਸਿਲੰਡਰ, ਸਟੋਵ ਅਤੇ ਇਲਾਵਾ ਹੋਰ ਘਰੇਲੂ ਸਮਾਨ ਚੋਰੀ ਹੋ ਗਿਆ।

ਉਸ ਨੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ, ਪਰ ਕਿਸੇ ਕੋਲੋਂ ਕੋਈ ਜਾਣਕਾਰੀ ਨਹੀਂ ਮਿਲ ਸਕੀ। ਜਿਸ ਤੋਂ ਬਾਅਦ ਰਵਿੰਦਰ ਸਿੰਘ ਨੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਰਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਸਿਟੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਚੋਰੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...