October 10, 2026, 4:35 am
----------- Advertisement -----------
HomeNewsਭਰੂਣ ਹੱਤਿਆ ਦੇ ਖ਼ਾਤਮੇ ਲਈ ਲੋਕਾਂ ਦੀ ਮਾਨਸਿਕਤਾ ਬਦਲਣ ਦੀ ਲੋੜ :...

ਭਰੂਣ ਹੱਤਿਆ ਦੇ ਖ਼ਾਤਮੇ ਲਈ ਲੋਕਾਂ ਦੀ ਮਾਨਸਿਕਤਾ ਬਦਲਣ ਦੀ ਲੋੜ : ਸਿਹਤ ਮੰਤਰੀ

Published on

----------- Advertisement -----------

ਚੰਡੀਗੜ੍ਹ, 4 ਅਕਤੂਬਰ (ਬਲਜੀਤ ਮਰਵਾਹਾ): ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਅਧਿਕਾਰੀਆਂ ਨੂੰ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਲਟੀ-ਪਰਪਜ਼ ਹੈਲਥ ਵਰਕਰਾਂ (ਐਮ.ਪੀ.ਐਚ.ਡਬਲਿਊ.), ਕਮਿਊਨਿਟੀ ਹੈਲਥ ਅਫ਼ਸਰਾਂ ਦਾ ਇੱਕ ਨੈੱਟਵਰਕ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਉਹ ਪਿੰਡਾਂ ਦੀਆਂ ਗਰਭਵਤੀ ਔਰਤਾਂ ਦਾ ਗਰਭਕਾਲ ਤੋਂ ਜਣੇਪੇ ਤੱਕ ਟਰੈਕ ਰੱਖਣ।

ਸਿਹਤ ਮੰਤਰੀ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੀਸੀ-ਪੀਐਨਡੀਟੀ ਐਕਟ ਬਾਰੇ ਦੋ ਰੋਜ਼ਾ ਕਪੈਸਿਟੀ ਬਿਲਡਿੰਗ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਇਸ ਵਰਕਸ਼ਾਪ ਵਿੱਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਤੋਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਜ਼ਿਲ੍ਹਾ ਅਟਾਰਨੀ ਅਤੇ ਜ਼ਿਲ੍ਹਾ ਪੀਐਨਡੀਟੀ ਕੋਆਰਡੀਨੇਟਰਾਂ ਨੇ ਭਾਗ ਲਿਆ।

ਇਸ ਗੈਰ-ਕਾਨੂੰਨੀ ਕਾਰਵਾਈ ਬਾਬਤ ਦੋ ਜਾਂ ਤਿੰਨ ਜੀਵਤ ਧੀਆਂ ਵਾਲੇ ਜੋੜਿਆਂ ’ਤੇ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ’ਤੇ ਜ਼ੋਰ ਦਿੰਦਿਆਂ, ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਗਰਭਵਤੀ ਔਰਤਾਂ ਦਾ ਟਰੈਕ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਗਰਭ ਅਵਸਥਾ ਦੌਰਾਨ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਸਿਹਤ ਵਿਭਾਗ ਨੂੰ ਪਤਾ ਲੱਗ ਸਕੇ ਅਤੇ ਗਰਭਪਾਤ ਜਹੇ ਗ਼ੈਰ-ਕਾਨੂੰਨੀ ਅਮਲ ਨੂੰ ਠੱਲ੍ਹ ਪਾਈ ਜਾ ਸਕੇ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਿੰਗ ਅਨੁਪਾਤ ਨੂੰ ਸੁਧਾਰਨ ਲਈ ਸਖ਼ਤ ਯਤਨ ਕਰ ਰਹੀ ਹੈ।

ਸਮਾਜ ਨੂੰ ਅੱਗੇ ਤੋਰਨ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ, “ਔਰਤਾਂ ਤੋਂ ਬਿਨਾਂ ਮਨੁੱਖੀ ਸਮਾਜ ਦੀ ਹੋਂਦ ਹੀ ਸੰਭਵ ਨਹੀਂ ਹੈ। ਔਰਤ ਇੱਕ ਮਜ਼ਬੂਤ ਧਿਰ ਹੈ ਕਿਉਂਕਿ ਇਹ ਔਰਤ ਹੀ ਹੈ, ਜੋ ਨਾ ਸਿਰਫ਼ ਇੱਕ ਪਰਿਵਾਰ ਨੂੰ ਸਫਲਤਾਪੂਰਵਕ ਸੰਭਾਲਦੀ ਹੈ, ਸਗੋਂ ਘਰ ਦੀ ਚਾਰਦਿਵਾਰੀ ਤੋਂ ਬਾਹਰ ਕਿਸੇ ਵੀ ਪੇਸ਼ੇ ਵਿੱਚ ਨਵੀਆਂ ਲੀਹਾਂ ਪਾ ਸਕਦੀ ਹੈ। ਸਾਨੂੰ ਔਰਤਾਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ।’’

ਉਨ੍ਹਾਂ ਕਿਹਾ, “ਅਸੀਂ ਅਜਿਹੇ ਅਧਿਕਾਰੀਆਂ ਨੂੰ ਵੀ ਇਨਾਮ ਦੇਵਾਂਗੇ ਜਿਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਲਿੰਗ ਅਨੁਪਾਤ ’ਚ ਸੁਧਾਰ ਹੋਵੇਗਾ।” ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱਥੇ ਤੋਂ ਕੰਨਿਆ ਭਰੂਣ ਹੱਤਿਆ ਦਾ ਧੱਬਾ ਹਟਾਉਣ ਵਿੱਚ ਮਦਦ ਕਰਨ ਲਈ ਉਨ੍ਹਾਂ ਦਾ ਸਭ ਤੋਂ ਵੱਡਾ ਯੋਗਦਾਨ ਹੋਵੇਗਾ।

ਡਾ. ਬਲਬੀਰ ਸਿੰਘ ਨੇ ਪ੍ਰੀ-ਕੰਸੇਪਸ਼ਨ ਤਕਨੀਕਾਂ ਦੀ ਵਰਤੋਂ ਕਰਕੇ ਲਿੰਗ ਨਿਰਧਾਰਨ ਕਰਨ ਵਾਲੇ ਏ.ਆਰ.ਟੀ. ਜਾਂ ਆਈ.ਵੀ.ਐਫ. ਸੈਂਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਰਾਜ ਦੇ ਸਿਹਤ ਅਧਿਕਾਰੀਆਂ ਨੂੰ ਇਸ ਦਿਸ਼ਾ ਵਿੱਚ ਸਰਗਰਮੀਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਸਿਹਤ-ਕਮ-ਐਮ.ਡੀ. ਐਨ.ਐਚ.ਐਮ. ਸਕੱਤਰ ਡਾਕਟਰ ਅਭਿਨਵ ਤ੍ਰਿਖਾ ਨੇ ਕਿਹਾ ਕਿ ਕਿਸੇ ਨੂੰ ਵੀ ਅਣਜੰਮੀ ਬੱਚੀ ਤੋਂ ਉਸਦੇ ਹਿੱਸੇ ਦੇ ਬਣਦੇ ਅਧਿਕਾਰ ਖੋਹਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੰਨਿਆ ਭਰੂਣ ਹੱਤਿਆ ਸਿਰਫ਼ ਸਿਹਤ ਦਾ ਮੁੱਦਾ ਹੀ ਨਹੀਂ ਸਗੋਂ ਇੱਕ ਸਮਾਜਿਕ ਮਸਲਾ ਹੈ , ਜਿਸ ਨੂੰ ਬਹੁ-ਖੇਤਰੀ ਪਹੁੰਚ ਨਾਲ ਨਜਿੱਠਣ ਦੀ ਲੋੜ ਹੈ।

ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਆਦਰਸ਼ਪਾਲ ਕੌਰ ਨੇ ਜਨ ਜਾਗਰੂਕਤਾ ਰਾਹੀਂ ਲੋਕਾਂ ਦੀ ਮਾਨਸਿਕਤਾ ਨੂੰ ਬਦਲ ਕੇ ਇਸ ਨੂੰ ਸਮਾਜਿਕ ਲਹਿਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ । ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ: ਹਿਤਿੰਦਰ ਕੌਰ ਨੇ ਸਿਹਤ ਮੰਤਰੀ ਨੂੰ ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਬਿਹਤਰ ਬਣਾਉਣ ਲਈ ਕੰਮ ਕਰਨ ਦਾ ਭਰੋਸਾ ਦਿੱਤਾ।

fਜ਼ਕਰਯੋਗ ਹੈ ਕਿ ਪੀਐਨਡੀਟੀ ’ਚ ਭਾਰਤ ਸਰਕਾਰ ਦੇ ਸਲਾਹਕਾਰ, ਇਫ਼ਤ ਹਾਮਿਦ ਨੇ ਪ੍ਰਤੀਭਾਗੀਆਂ ਨੂੰ ਪੀਸੀ-ਪੀਐਨਡੀਟੀ ਐਕਟ ਦੇ ਕਾਨੂੰਨੀ ਅਤੇ ਸੰਚਾਲਨ ਪਹਿਲੂਆਂ ਨਾਲ ਸਬੰਧਤ ਕਾਨੂੰਨਾਂ ਦੀ ਵਿਸ਼ਲੇਸ਼ਨਾਤਮਕ ਜਾਣਕਾਰੀ ਰਾਹੀਂ ਸਿਖਲਾਈ ਦਿੱਤੀ। ਸਹਾਇਕ ਡਾਇਰੈਕਟਰ-ਕਮ-ਸਟੇਟ ਨੋਡਲ ਅਫਸਰ ਪੀ.ਐਨ.ਡੀ.ਟੀ. ਡਾ: ਵਿਨੀਤ ਨਾਗਪਾਲ ਅਤੇ ਡੀ.ਐਫ.ਡਬਲਿਊ.ਓ. ਪਟਿਆਲਾ-ਕਮ-ਸਟੇਟ ਟਰੇਨਰ ਡਾ: ਸੁਖਵਿੰਦਰਜੀਤ ਸਿੰਘ ਨੇ ਪ੍ਰਤੀਭਾਗੀਆਂ ਨੂੰ ਮਿਆਰੀ ਸੰਚਾਲਨ ਦਿਸ਼ਾ-ਨਿਰਦੇਸ਼ਾਂ ਅਤੇ ਢੁਕਵੀਆਂ ਅਥਾਰਟੀਆਂ ਲਈ ਢੁਕਵੇਂ ਜ਼ਾਬਤੇ ਬਾਰੇ ਚਾਨਣਾ ਪਾਇਆ।

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਵੱਲੋਂ ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਗੁਰਦਾਸਪੁਰ, ਫਰੀਦਕੋਟ ਜ਼ਿਲਿ੍ਹਆਂ ਦੇ ਸਿਵਲ ਸਰਜਨਾਂ ਅਤੇ ਪੀਐਨਡੀਟੀ ਟੀਮਾਂ ਅਤੇ ਰਾਜ ਦੀ ਪੀਐਨਡੀਟੀ ਟੀਮ ਨੂੰ ਪੰਜਾਬ ਦੇ ਨਾਲ-ਨਾਲ ਰਾਜ ਤੋਂ ਬਾਹਰ ਵੀ ਨਕਾਰਾਤਮਕ ਕਾਰਵਾਈਆਂ ਕਰਨ ਵਿੱਚ ਮਿਸਾਲੀ ਭੂਮਿਕਾ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ। ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਸਿਹਤ ਵਿਭਾਗ ਨੇ ਹਾਲ ਹੀ ਵਿੱਚ 13 ਛਾਪੇਮਾਰੀ ਕੀਤੀਆਂ , ਜਿਸ ਦੇ ਨਤੀਜੇ ਵਜੋਂ ਇਹਨਾਂ ਸਾਰੇ ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਦੋਸ਼ੀ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...