September 30, 2026, 11:41 am
----------- Advertisement -----------
HomeNewsLatest Newsਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ : ਲਾਲ...

ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ : ਲਾਲ ਚੰਦ ਕਟਾਰੂਚੱਕ

Published on

----------- Advertisement -----------

ਚੰਡੀਗੜ੍ਹ, 25 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਇਸੇ ਸਿਲਸਿਲੇ ਤਹਿਤ ਸਰਕਾਰ ਵੱਲੋਂ ਵਣ ਵਿਭਾਗ ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ਸੁਰੱਖਿਆ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਵਿਚਾਰ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸੈਕਟਰ-68 ਦੇ ਵਣ ਕੰਪਲੈਕਸ ਪੰਜਾਬ ਨਾਨ-ਗਜ਼ਟਿਡ ਫਾਰੈਸਟ ਆਫ਼ਿਸਰਜ਼ ਯੂਨੀਅਨ ਦੇ ਪ੍ਰਤੀਨਿਧੀਆਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ ਗਏ।

ਇਸ ਮੀਟਿੰਗ ਦੌਰਾਨ ਮੁਲਾਜ਼ਮਾਂ ਖਾਸ ਕਰਕੇ ਫਾਰੈਸਟ ਗਾਰਡਜ਼ ਦੀ ਸੁਰੱਖਿਆ ਦੇ ਮੁੱਦੇ ਨੂੰ ਪੂਰਨ ਗੰਭੀਰਤਾ ਨਾਲ ਲੈਂਦੇ ਹੋਏ ਮੰਤਰੀ ਨੇ ਇਸ ਗੱਲ ‘ਤੇ ਜੋਰ ਦਿੱਤਾ ਕਿ ਰੇਂਜ ਪੱਧਰ ‘ਤੇ ਰਾਤ ਦੇ ਸਮੇਂ ਟੁਕੜੀਆਂ ਵਿੱਚ ਗਸ਼ਤ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਜੋ ਕੋਈ ਵੀ ਗੈਰ-ਸਮਾਜੀ ਅਨਸਰ ਜੰਗਲਾਤ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਂਦਾ ਹੈ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ।

ਵਿਭਾਗ ਦੇ ਫੀਲਡ ਮੁਲਾਜ਼ਮਾਂ ਨੂੰ ਵਰਦੀਆਂ ਪਾ ਕੇ ਡਿਊਟੀ ਕਰਨ ‘ਤੇ ਜ਼ੋਰ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਨਾਲ ਉਹਨਾਂ ਨੂੰ ਵੱਖਰੀ ਪਛਾਣ ਤਾਂ ਮਿਲੇਗੀ ਹੀ ਸਗੋਂ ਸੁਰੱਖਿਆ ਪੱਖੋਂ ਵੀ ਇਹ ਕਦਮ ਲਾਭਦਾਇਕ ਸਿੱਧ ਹੋਵੇਗਾ। ਇਸ ਮੌਕੇ ਉਹਨਾਂ ਸ਼ਰਾਰਤੀ ਤੱਤਾਂ ਦੇ ਹਮਲਿਆਂ ਦੇ ਸ਼ਿਕਾਰ ਹੋਏ ਮੁਲਾਜ਼ਮਾਂ ਦੀ ਹੌਂਸਲਾ ਅਫਜਾਈ ਲਈ ਐਵਾਰਡ ਸ਼ੁਰੂ ਕਰਨ ਅਤੇ ਤਮਗਾ ਪ੍ਰਦਾਨ ਕਰਨ ਦੀ ਤਜਵੀਜ ‘ਤੇ ਵੀ ਵਿਭਾਗੀ ਅਧਿਕਾਰੀਆਂ ਨੂੰ ਵਿਚਾਰ ਕਰਨ ਲਈ ਕਿਹਾ।

ਇਸ ਮੌਕੇ ਕਟਾਰੂਚੱਕ ਨੇ ਮੁਲਾਜ਼ਮਾਂ ਵੱਲੋਂ ਕੀਤੀਆਂ ਗਈਆਂ ਮੰਗਾਂ ਜਿਵੇਂ ਕਿ ਵਣ ਗਾਰਡ ਦੀ ਅਸਾਮੀ ਦਾ ਨਾਂ ਬਦਲ ਕੇ ਫਾਰੈਸਟ ਬੀਟ ਅਫ਼ਸਰ ਜਾਂ ਬੀਟ ਇੰਚਾਰਜ ਰੱਖੇ ਜਾਣ, ਵੱਖਰੀ ਤਬਾਦਲਾ ਨੀਤੀ ਅਮਲ ਵਿੱਚ ਲਿਆਉਣ, ਕਨਵੇਐਂਸ ਭੱਤਾ ਦੇਣ, ਮੁਲਾਜਮਾਂ ਦੀਆਂ ਤਰੱਕੀਆਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਅਤੇ ਫਾਰੈਸਟ ਰੇਂਜਰਾਂ ਦੀਆਂ 74 ਅਸਾਮੀਆਂ ਨੂੰ ਛੇਤੀ ਭਰਨ ਆਦਿ ਸਬੰਧੀ ਪੂਰੀ ਹਮਦਰਦੀ ਨਾਲ ਗੌਰ ਕਰਨ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...

ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਦੀ ਤਾਰੀਫ਼, ਬਾਬਾ ਲੱਖਾ ਸਿੰਘ ਨੇ ਕਹੀ ਵੱਡੀ ਗੱਲ 

ਚੰਡੀਗੜ੍ਹ; 29 ਸਤੰਬਰ :ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਰਫ਼ਤਾਰ, ਆਂਗਣਵਾੜੀ ਵਰਕਰ ਬਣੀਆਂ ਜਾਗਰੂਕਤਾ ਦੂਤ

ਚੰਡੀਗੜ੍ਹ, 29 ਸਤੰਬਰ 2026 :ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ...

SGPC ਸਕੱਤਰ ਦੇ ਖਾਤੇ ਤੋਂ ਬਹਿਰੀਨ ਦੀ ਔਰਤ ਨੂੰ ₹1 ਲੱਖ ਟ੍ਰਾਂਸਫਰ! ਬਲਤੇਜ ਪੰਨੂ ਨੇ ਧਾਮੀ ਤੋਂ ਮੰਗਿਆ ਜਵਾਬ

ਚੰਡੀਗੜ੍ਹ 29 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ...

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...