ਅਬੋਹਰ ‘ਚ ਸਥਾਨਕ ਨਵੀਂ ਆਬਾਦੀ ਛੋਟੀ ਪੌੜੀ ‘ਚ ਸਥਿਤ ਇਕ ਬਿਰਧ ਆਸ਼ਰਮ ‘ਚ ਅੱਜ ਬਾਅਦ ਦੁਪਹਿਰ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਆਸ਼ਰਮ ਵਿੱਚ ਰਹਿੰਦੇ ਲੋਕਾਂ ਵਿੱਚ ਭਗਦੜ ਮੱਚ ਗਈ।
ਦੱਸ ਦਈਏ ਕਿ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਜਿਸ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਰਥਕ ਅਤੇ ਊਧਵ ਆਵਾਸ ਦੇ ਸੇਵਾਦਾਰ ਰਜਤ ਲੂਥਰਾ ਨੇ ਦੱਸਿਆ ਕਿ ਆਸ਼ਰਮ ਦੇ ਪ੍ਰਵੇਸ਼ ਦੁਆਰ ਕੋਲ ਲਗਾਏ ਗਏ ਬਿਜਲੀ ਮੀਟਰ ਦੇ ਕੰਟਰੋਲ ਬੋਰਡ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਅਤੇ ਬੱਚਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪਰ ਆਸ਼ਰਮ ਦੇ ਕਰਮਚਾਰੀਆਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਤੁਰੰਤ ਬਜ਼ੁਰਗਾਂ ਅਤੇ ਬੱਚਿਆਂ ਨੂੰ ਉਥੋਂ ਬਾਹਰ ਕੱਢਿਆ ਅਤੇ ਤੁਰੰਤ ਫਾਇਰ ਬਿ੍ਗੇਡ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਰਜਤ ਲੂਥਰਾ ਨੇ ਦੱਸਿਆ ਕਿ ਅੱਗ ‘ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ ਅਤੇ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਆਸ਼ਰਮ ਦੀ ਬਿਜਲੀ ਵਿਵਸਥਾ ਜਲਦੀ ਹੀ ਬਹਾਲ ਕਰ ਦਿੱਤੀ ਜਾਵੇਗੀ।
----------- Advertisement -----------
ਅਬੋਹਰ ਦੇ ਬਿਰਧ ਆਸ਼ਰਮ ‘ਚ ਲੱਗੀ ਭਿਆਨਕ ਅੱਗ, ਬਿਜਲੀ ਕੰਟਰੋਲ ਬੋਰਡ ‘ਚ ਸ਼ਾਰਟ ਸਰਕਟ ਹੋਇਆ।
Published on
----------- Advertisement -----------

----------- Advertisement -----------