September 23, 2026, 7:34 am
----------- Advertisement -----------
HomeNewsBreaking Newsਚੋਰੀ ਕਰਨ ਮੌਕੇ ਫੜਿਆ ਗਿਆ ਚੋਰ, ਲੋਕਾਂ ਨੇ ਚੰਗੀ ਤਰ੍ਹਾਂ ਕੀਤਾ ਕੁਟਾਪਾ

ਚੋਰੀ ਕਰਨ ਮੌਕੇ ਫੜਿਆ ਗਿਆ ਚੋਰ, ਲੋਕਾਂ ਨੇ ਚੰਗੀ ਤਰ੍ਹਾਂ ਕੀਤਾ ਕੁਟਾਪਾ

Published on

----------- Advertisement -----------

ਜਲੰਧਰ, 16 ਅਕਤੂਬਰ 2022 – ਜਲੰਧਰ ਦੇ ਆਬਾਦਪੁਰਾ ਵਿੱਚ ਲੋਕਾਂ ਵੱਲੋਂ ਚੋਰੀ ਕਰਨ ਆਏ ਇੱਕ ਇੱਕ ਚੋਰ ਨੂੰ ਫੜ ਕੇ ਉਸ ਦਾ ਕੁਟਾਪਾ ਕਰਨ ਦ ਮਾਮਲਾ ਸਾਹਮਣੇ ਆਇਆ ਹੈ। ਚੋਰ ਆਬਾਦਪੁਰਾ ਦੇ ਇੱਕ ਘਰ ਵਿੱਚ ਗੇਟ ਖੁੱਲ੍ਹਾ ਦੇਖ ਕੇ ਚੋਰੀ ਕਰਨ ਲਈ ਦਾਖਲ ਹੋਇਆ ਸੀ ਪਰ ਪਰਿਵਾਰਕ ਮੈਂਬਰਾਂ ਨੇ ਰੌਲਾ ਪਾ ਕੇ ਉਸ ਨੂੰ ਗਲੀ ਵਿੱਚ ਹੀ ਦਬੋਚ ਲਿਆਗਿਆ, ਜਿਸ ਤੋਂ ਬਾਅਦ ਉਸ ਦਾ ਚੰਗੀ ਤਰ੍ਹਾਂ ਕੁਟਾਪਾ ਕੀਤਾ ਗਿਆ।

ਲੋਕਾਂ ਵੱਲੋਂ ਫੜਿਆ ਗਿਆ ਚੋਰ ਬਸਤੀ ਸ਼ੇਖ ਦਾ ਰਹਿਣ ਵਾਲਾ ਹੈ ਅਤੇ ਪਹਿਲਾਂ ਵੀ ਕਈ ਵਾਰ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਜੇਲ੍ਹ ਜਾ ਚੁੱਕਾ ਹੈ। ਫੜਿਆ ਗਿਆ ਚੋਰ ਨਸ਼ੇ ਦਾ ਆਦੀ ਹੈ ਅਤੇ ਨਸ਼ੇ ਦੀ ਸਪਲਾਈ ਲਈ ਚੋਰੀਆਂ ਕਰਦਾ ਹੈ। ਜਦੋਂ ਲੋਕਾਂ ਨੇ ਉਸ ਨੂੰ ਪੁੱਛਿਆ ਤਾਂ ਉਸ ਨੇ ਖੁਦ ਮੰਨਿਆ ਕਿ ਉਹ ਨਸ਼ੇ ਦਾ ਆਦੀ ਹੈ ਅਤੇ ਚਰਸ ਪੀਂਦਾ ਹੈ। ਉਂਜ ਲੋਕਾਂ ਦਾ ਕਹਿਣਾ ਹੈ ਕਿ ਫੜਿਆ ਗਿਆ ਚੋਰ ਚਿੱਟਾ ਪੀਂਦਾ ਹੈ।

ਅਬਾਦਪੁਰਾ ਵਿੱਚ ਜਿਸ ਘਰ ਵਿੱਚ ਉਹ ਦਾਖਲ ਹੋਇਆ ਸੀ, ਉਸ ਦੇ ਮਾਲਕ ਅਮਰਿੰਦਰ ਨੇ ਦੱਸਿਆ ਕਿ ਉਹ ਚੋਰੀ ਕਰਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦੋਂ ਘਰ ਦੀਆਂ ਔਰਤਾਂ ਨੇ ਉਸ ਨੂੰ ਦੇਖ ਲਿਆ। ਜਦੋਂ ਉਨ੍ਹਾਂ ਨੇ ਰੌਲਾ ਪਾਇਆ ਤਾਂ ਉਹ ਤੁਰੰਤ ਗਲੀ ਵਿੱਚ ਹੀ ਫੜਿਆ ਗਿਆ। ਫੜੇ ਜਾਣ ਤੋਂ ਬਾਅਦ ਚੋਰ ਹਰ ਤਰ੍ਹਾਂ ਦੇ ਬਹਾਨੇ ਬਣਾਉਣ ਲੱਗਾ।

ਕਦੇ ਉਹ ਕਹਿਣ ਲੱਗਾ ਕਿ ਉਹ ਕਮਰਾ ਕਿਰਾਏ ’ਤੇ ਲੈਣ ਆਇਆ ਹੈ ਤੇ ਕਦੇ ਕਹਿ ਰਿਹਾ ਸੀ ਕਿ ਉਹ ਅਜੈ ਨਾਂ ਦੇ ਨੌਜਵਾਨ ਨੂੰ ਮਿਲਣ ਆਇਆ ਹੈ। ਲੋਕਾਂ ਨੇ ਫੜ ਕੇ ਚੋਰ ਦੀ ਚੰਗੀ ਤਰ੍ਹਾਂ ਪਰੇਡ ਕੀਤੀ। ਇਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...