November 19, 2026, 11:57 am
----------- Advertisement -----------
HomeNewsBreaking Newsਛੱਤ ਰਾਹੀਂ ਡਿਪਾਰਟਮੈਂਟ ਸਟੋਰ 'ਚ ਦਾਖਲ ਹੋਏ ਚੋਰ, 35 ਹਜ਼ਾਰ ਦੀ ਨਕਦੀ-ਮੋਬਾਈਲ...

ਛੱਤ ਰਾਹੀਂ ਡਿਪਾਰਟਮੈਂਟ ਸਟੋਰ ‘ਚ ਦਾਖਲ ਹੋਏ ਚੋਰ, 35 ਹਜ਼ਾਰ ਦੀ ਨਕਦੀ-ਮੋਬਾਈਲ ਕੀਤੇ ਚੋਰੀ, ਆਰਾਮ ਨਾਲ ਸਨੈਕਸ ਖਾ ਕੇ ਲੈ ਗਏ ਵੱਡੀਆਂ ਚਾਕਲੇਟਾਂ

Published on

----------- Advertisement -----------

ਲੁਧਿਆਣਾ, 14 ਦਸੰਬਰ 2023 – ਲੁਧਿਆਣਾ ਦੇ ਨਿਊ ਸ਼ਿਵਾਜੀ ਨਗਰ ਇਲਾਕੇ ਵਿੱਚ ਇੱਕ ਡਿਪਾਰਟਮੈਂਟ ਸਟੋਰ ਵਿੱਚ ਹੋਈ ਚੋਰੀ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਚੋਰ ਛੱਤ ਰਾਹੀਂ ਸਟੋਰ ਅੰਦਰ ਦਾਖਲ ਹੋਏ ਸਨ। ਰਾਤ ਨੂੰ 1 ਵਜੇ ਦੇ ਕਰੀਬ ਤਿੰਨ ਚੋਰ ਗੁਆਂਢ ਵਿੱਚ ਲੱਗੀ ਲੋਹੇ ਦੀ ਪੌੜੀ ਦੀ ਵਰਤੋਂ ਕਰਕੇ ਛੱਤ ਰਾਹੀਂ ਡਿਪਾਰਟਮੈਂਟ ਸਟੋਰ ਵਿੱਚ ਦਾਖਲ ਹੋਏ ਅਤੇ ਚੋਰੀ ਕਰਕੇ ਫਰਾਰ ਹੋ ਗਏ।

ਸ੍ਰੀ ਰਾਮ ਕ੍ਰਿਪਾ ਡਿਪਾਰਟਮੈਂਟ ਸਟੋਰ ਦੇ ਮਾਲਕ ਸ੍ਰੀ ਰਾਮ ਬੁੱਧੀਰਾਜਾ ਨੇ ਦੱਸਿਆ ਕਿ ਚੋਰ ਗੱਲੇ ’ਚੋਂ 35 ਹਜ਼ਾਰ ਰੁਪਏ ਦੀ ਨਕਦੀ ਅਤੇ 2 ਮੋਬਾਈਲ ਫੋਨ ਚੋਰੀ ਕਰਕੇ ਲੈ ਗਏ। ਕਰੀਬ ਅੱਧਾ ਘੰਟਾ ਸਟੋਰ ਵਿੱਚ ਬੈਠ ਕੇ ਉੱਥੇ ਸਾਮਾਨ ਖਾਧਾ, ਫਿਰ ਜਾਂਦੇ ਸਮੇਂ ਵੱਡੀਆਂ ਚਾਕਲੇਟਾਂ ਚੁੱਕ ਕੇ ਲੈ ਗਏ।

ਸ਼੍ਰੀਰਾਮ ਬੁੱਧੀਰਾਜਾ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣਾ ਸਟੋਰ ਬੰਦ ਕਰਕੇ ਘਰ ਚਲਾ ਗਿਆ। ਸਵੇਰੇ ਜਦੋਂ ਸਟੋਰ ਖੋਲ੍ਹਿਆ ਗਿਆ ਤਾਂ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ। ਉਸ ਨੇ ਦੇਖਿਆ ਕਿ ਗੱਲੇ ‘ਚ ਪਏ ਕਰੀਬ 35 ਹਜ਼ਾਰ ਰੁਪਏ ਅਤੇ 2 ਮੋਬਾਈਲ ਫੋਨ ਗਾਇਬ ਸਨ। ਜਿਸ ‘ਤੇ ਉਸ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ 3 ਅਤੇ ਪੁਲਿਸ ਚੌਕੀ ਧਰਮਪੁਰਾ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ | ਪੁਲੀਸ ਨੇ ਸਟੋਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਦੋਂ ਪੁਲਿਸ ਨੇ ਪਹੁੰਚ ਕੇ ਸਟੋਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਤਾਂ ਉਸ ਨੇ ਤਿੰਨ ਵਿਅਕਤੀਆਂ ਨੂੰ ਵਾਰਦਾਤ ਨੂੰ ਅੰਜਾਮ ਦਿੰਦੇ ਦੇਖਿਆ। ਤਿੰਨੋਂ ਜਣੇ ਸਟੋਰ ਦੇ ਨਾਲ ਲੱਗਦੀ ਕੰਧ ਨਾਲ ਰੱਖੇ ਲੋਹੇ ਦੇ ਘੋੜੀ ਰਾਹੀਂ ਛੱਤ ਰਾਹੀਂ ਅੰਦਰ ਦਾਖ਼ਲ ਹੋਏ। ਜਿਨ੍ਹਾਂ ਨੇ ਕਰੀਬ ਅੱਧਾ ਘੰਟਾ ਦੁਕਾਨ ਅੰਦਰ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਸਟੋਰ ਵਿੱਚੋਂ ਸਾਮਾਨ ਖਾ ਕੇ ਚੋਰੀ ਕੀਤੀ।

ਉਕਤ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਚੋਰ ਦੁਕਾਨ ‘ਚੋਂ ਚਾਕਲੇਟ ਵੀ ਲੈ ਕੇ ਚਲੇ ਗਏ। ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ 3 ਦੇ ਐਸਐਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...