April 30, 2026, 2:13 pm
----------- Advertisement -----------
HomeNewsਮੋਗੇ ਵਿੱਚ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਲੁੱ.ਟੇ ਗਹਿਣੇ ਤੇ ਨਕਦੀ

ਮੋਗੇ ਵਿੱਚ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਲੁੱ.ਟੇ ਗਹਿਣੇ ਤੇ ਨਕਦੀ

Published on

----------- Advertisement -----------

ਮੋਗਾ ਵਿੱਚ ਲਗਾਤਾਰ ਹੋ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹਰ ਰੋਜ਼ ਕਿਤੇ ਨਾ ਕਿਤੇ ਚੋਰੀ ਜਾਂ ਲੁੱਟ-ਖੋਹ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਮਾਮਲਾ ਪੌਸ਼ ਕਲੋਨੀ ਗ੍ਰੀਨ ਫੀਲਡ ਦਾ ਹੈ। ਜਿੱਥੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਇਆ। ਚੋਰ ਦਿਨ ਦਿਹਾੜੇ ਘਰ ਅੰਦਰ ਵੜਿਆ ਜਦੋਂ ਪਰਿਵਾਰ ਕਿਸੇ ਰਿਸ਼ਤੇਦਾਰ ਨੂੰ ਮਿਲਣ ਗਿਆ ਹੋਇਆ ਸੀ।

ਇਸ ਦੇ ਨਾਲ ਹੀ ਪੀੜਤਾ ਨੇ ਦੱਸਿਆ ਕਿ ਉਹ ਘਰ ‘ਚ ਸਿਲਾਈ ਦਾ ਕੰਮ ਕਰਦੀ ਹੈ ਅਤੇ ਉਹ ਕਿਸੇ ਰਿਸ਼ਤੇਦਾਰ ਨੂੰ ਮਿਲਣ ਗਈ ਸੀ। ਉਸ ਦਾ ਪਤੀ ਆਪਣੀ ਡਿਊਟੀ ਲਈ ਗਿਆ ਹੋਇਆ ਸੀ। ਕਰੀਬ 3-4 ਵਜੇ ਦੇ ਕਰੀਬ ਚੋਰ ਉਸ ਦੇ ਘਰੋਂ ਸੋਨੇ ਦੇ ਗਹਿਣੇ ਸਮੇਤ ਚੂੜੀਆਂ, ਕੰਨਾਂ ਦੀਆਂ ਵਾਲੀਆਂ ਅਤੇ ਸੋਨੇ ਦੇ ਸੈੱਟ ਚੋਰੀ ਕਰ ਕੇ ਲੈ ਗਏ, ਜਿਨ੍ਹਾਂ ਦੀ ਕੀਮਤ 5-6 ਲੱਖ ਰੁਪਏ ਦੱਸੀ ਜਾਂਦੀ ਹੈ। ਇਸ ਦੇ ਨਾਲ ਹੀ ਸੀਸੀਟੀਵੀ ‘ਚ ਪੀਲੇ ਰੰਗ ਦੀ ਕਮੀਜ਼ ਪਾਈ ਇੱਕ ਸ਼ੱਕੀ ਵਿਅਕਤੀ ਨਜ਼ਰ ਆ ਰਿਹਾ ਹੈ।

ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਜਾਂਚ ਅਧਿਕਾਰੀ ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ। ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਚੋਰ ਜਲਦੀ ਹੀ ਫੜ ਲਏ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...