November 16, 2026, 2:40 am
----------- Advertisement -----------
HomeNewsBreaking Newsਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀ ਕਾਬੂ, ਹਥਿਆਰ ਵੀ ਬਰਾਮਦ

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀ ਕਾਬੂ, ਹਥਿਆਰ ਵੀ ਬਰਾਮਦ

Published on

----------- Advertisement -----------

ਚੰਡੀਗੜ੍ਹ, 17 ਜੁਲਾਈ 2024 (ਬਲਜੀਤ ਮਰਵਾਹਾ) – ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।

ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ। ਉਹ ਵਿਦੇਸ਼ ‘ਚ ਬੈਠੇ ਆਪਣੇ ਹੈਂਡਲਰ ਤੋਂ ਆਰਡਰ ਲੈਂਦੇ ਸੀ, ਜਿਸ ਤੋਂ ਬਾਅਦ ਉਹ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ। ਹਾਲਾਂਕਿ, ਇਸ ਵਾਰ ਇਨ੍ਹਾਂ ਨੂੰ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ। ਇਸ ਦੇ ਲਈ ਇਹ ਹਥਿਆਰ ਆਦਿ ਇਕੱਠੇ ਕਰਨ ਵਿੱਚ ਰੁੱਝੇ ਹੋਏ ਸੀ। ਪੁਲਿਸ ਨੂੰ ਉਮੀਦ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਹੋਣਗੇ।

ਕੁਝ ਦਿਨ ਪਹਿਲਾਂ ਹੀ ਡੀਜੀਪੀ ਗੌਰਵ ਯਾਦਵ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਬਾਰਡਰ ਰੇਂਜ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਇਹ ਵੀ ਸਪੱਸ਼ਟ ਕਿਹਾ ਕਿ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਇਸ ਤੋਂ ਬਾਅਦ ਜਲੰਧਰ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਲੰਡਾ ਗੈਂਗ ਦੇ ਸਾਥੀਆਂ ਨੂੰ ਕਾਬੂ ਕਰ ਲਿਆ ਸੀ। ਇਸ ਤੋਂ ਬਾਅਦ ਪਟਿਆਲਾ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਅਤੇ ਗੈਂਗ ਦਾ ਖੁਲਾਸਾ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...