November 11, 2026, 6:32 pm
----------- Advertisement -----------
HomeNewsPoliticsਨਵੇਂ ਵੋਟਰਾਂ ਦੀ ਪਛਾਣ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ

ਨਵੇਂ ਵੋਟਰਾਂ ਦੀ ਪਛਾਣ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ

Published on

----------- Advertisement -----------

ਚੰਡੀਗੜ੍ਹ, 21 ਦਸੰਬਰ: ਵੋਟਰ ਸੂਚੀ ਵਿੱਚ 18 ਸਾਲ ਦੀ ਉਮਰ ਦੇ ਨੌਜਵਾਨਾਂ ਦੇ ਨਾਮ 100 ਫ਼ੀਸਦ ਦਰਜ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਉਪਰਾਲਾ ਕਰਦਿਆਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਸੂਬੇ ਵਿੱਚ ਨਵੇਂ ਵੋਟਰਾਂ ਦੀ ਪਛਾਣ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਸੀਈਓ ਡਾ. ਰਾਜੂ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵਧੀਕ ਸੀਈਓ ਅਮਨਦੀਪ ਕੌਰ ਨਾਲ ਸਿਹਤ, ਸਿੱਖਿਆ ਅਤੇ ਜਨਮ ਤੇ ਮੌਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਡੀਜੀਐਸਈ) ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਪ੍ਰਦੀਪ ਅਗਰਵਾਲ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਸਵੀਪ ਕੋਆਰਡੀਨੇਟਰ ਡਾ. ਨਵਨੀਤ ਵਾਲੀਆ ਕਰ ਰਹੇ ਹਨ ਜਦਕਿ ਸੁਪਰਡੈਂਟ ਰਾਕੇਸ਼ ਖੰਨਾ ਅਤੇ ਡਾਟਾ ਆਧਾਰਤ ਪ੍ਰਬੰਧਕ ਚਰਨਜੀਤ ਸਿੰਘ ਇਸ ਦੇ ਮੈਂਬਰ ਹਨ। ਵਧੀਕ ਸੀਈਓ ਅਮਨਦੀਪ ਕੌਰ, ਜੋ ਸੂਬੇ ਦੇ ਇਲੈਕਟ੍ਰੋਲ ਰੋਲ ਨੋਡਲ ਅਫ਼ਸਰ ਵੀ ਹਨ, ਕਮੇਟੀ ਦੀ ਨਿਗਰਾਨੀ ਕਰਨਗੇ। ਸੀਈਓ ਡਾ. ਰਾਜੂ ਨੇ ਕਿਹਾ ਕਿ ਸਿੱਖਿਆ, ਸਿਹਤ, ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ, ਹੁਨਰ ਵਿਕਾਸ, ਕਿਰਤ ਵਿਭਾਗ, ਨਰਸਿੰਗ, ਮੈਡੀਕਲ ਯੂਨੀਵਰਸਿਟੀਆਂ ਅਤੇ ਸਮਾਜ ਭਲਾਈ ਵਿਭਾਗ ਕੋਲ ਨੌਜਵਾਨ ਵੋਟਰਾਂ ਦਾ ਸਾਰਾ ਡਾਟਾ ਉਪਲਬਧ ਹੈ, ਇਸ ਲਈ ਇਹ ਵਿਭਾਗ ਇਸ ਮੁਹਿੰਮ ਦੇ ਸਰਗਰਮ ਭਾਗੀਦਾਰ ਹਨ।

ਉਨ੍ਹਾਂ ਨੇ ਇਨ੍ਹਾਂ ਵਿਭਾਗਾਂ ਨੂੰ ਹਦਾਇਤ ਕੀਤੀ ਕਿ 1 ਜਨਵਰੀ 2002 ਤੋਂ 31 ਦਸੰਬਰ 2003 ਦਰਮਿਆਨ ਪੈਦਾ ਹੋਏ ਲੋਕਾਂ ਦਾ ਡਾਟਾ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਦਾ ਵੋਟਰ ਫੋਟੋ ਪਹਿਚਾਣ ਕਾਰਡ (ਈਪੀਆਈਸੀ) ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੀਬੀਐਸਈ, ਆਈਸੀਐਸਸੀ ਅਤੇ ਓਪਨ ਸਕੂਲ ਵਿਭਾਗਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਨਵੇਂ ਵੋਟਰਾਂ ਦਾ ਸਾਰਾ ਡਾਟਾ ਇਕੱਠਾ ਕਰਨ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਵਾਰ ਸਾਰਾ ਡਾਟਾ ਇਕੱਠਾ ਹੋਣ ਉਪਰੰਤ ਇਸ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇਗੀ ਅਤੇ ਮਿਲਾਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ, “ਇਸ ਕਮੇਟੀ ਨੂੰ ਬਣਾਉਣ ਦਾ ਸਾਡਾ ਉਦੇਸ਼ ਵੱਧ ਤੋਂ ਵੱਧ ਯੋਗ ਨੌਜਵਾਨ ਵੋਟਰਾਂ ਦੀ ਪਹਿਚਾਣ ਕਰਨਾ ਅਤੇ ਉਨ੍ਹਾਂ ਨੂੰ ਵੋਟਰ ਸੂਚੀਆਂ ਵਿੱਚ ਸ਼ਾਮਲ ਕਰਨਾ ਹੈ ਤਾਂ ਜੋ ਉਹ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੀ ਵੋਟ ਦੀ ਵਰਤੋਂ ਕਰ ਸਕਣ।” ਡਾ. ਰਾਜੂ ਨੇ ਕਮੇਟੀ ਮੈਂਬਰਾਂ ਨੂੰ ਵੱਧ ਤੋਂ ਵੱਧ ਨਵੇਂ ਵੋਟਰਾਂ ਨੂੰ ਸ਼ਾਮਲ ਕਰਨ ਲਈ ਠੋਸ ਉਪਰਾਲੇ ਕਰਨ ਦੀ ਹਦਾਇਤ ਵੀ ਕੀਤੀ।ਡੀਜੀਐਸਈ ਪ੍ਰਦੀਪ ਅਗਰਵਾਲ ਨੇ ਸੁਝਾਅ ਦਿੱਤਾ ਕਿ ਪੰਜਾਬ ਸਿੱਖਿਆ ਵਿਭਾਗ ਅਤੇ ਤਕਨੀਕੀ ਸਿੱਖਿਆ ਕੋਲ ਉਪਲਬਧ ਡਾਟਾ ਨਵੇਂ ਵੋਟਰਾਂ ਦੀ ਪਛਾਣ ਲਈ ਬਹੁਤ ਮਹੱਤਵਪੂਰਨ ਹੋਵੇਗਾ। ਉਨ੍ਹਾਂ ਜਲਦ ਤੋਂ ਜਲਦ ਸਾਰਾ ਡਾਟਾ ਸੀਈਓ ਦਫ਼ਤਰ ਨਾਲ ਸਾਂਝਾ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਸਿਹਤ ਵਿਭਾਗ ਦੇ ਨੁਮਾਇੰਦਿਆਂ ਨੇ ਵੀ ਜਨਮ ਅਤੇ ਮੌਤ ਸਬੰਧੀ ਸਾਰੀ ਜਾਣਕਾਰੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...