April 24, 2026, 9:47 pm
----------- Advertisement -----------
HomeNewsLatest Newsਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਤਿੰਨ ਮਹਿਲਾ ਕੈਡਿਟਾਂ ਦੀ ਏਅਰ ਫੋਰਸ ਅਕੈਡਮੀ...

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਤਿੰਨ ਮਹਿਲਾ ਕੈਡਿਟਾਂ ਦੀ ਏਅਰ ਫੋਰਸ ਅਕੈਡਮੀ ‘ਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

Published on

----------- Advertisement -----------

ਚੰਡੀਗੜ੍ਹ, 14 ਜੂਨ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੋਹਾਲੀ) ਦੀਆਂ ਤਿੰਨ ਲੇਡੀ ਕੈਡਿਟਾਂ ਪ੍ਰੀ-ਕਮਿਸ਼ਨ ਸਿਖਲਾਈ ਲਈ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੰਡੀਗਲ ਵਿੱਚ ਚੁਣੀਆਂ ਗਈਆਂ ਹਨ। ਇਹ ਸਿਖਲਾਈ ਇਸ ਸਾਲ ਜੁਲਾਈ ਮਹੀਨੇ ਤੋਂ ਸ਼ੁਰੂ ਹੋਵੇਗੀ।

ਇਸ ਅਕੈਡਮੀ ਵਿੱਚ ਚੁਣੀ ਗਈ ਲੇਡੀ ਕੈਡਿਟ ਨਿਵੇਦਿਤਾ ਸੈਣੀ ਪਠਾਨਕੋਟ ਨਾਲ ਸਬੰਧਤ ਹੈ ਅਤੇ ਉਸ ਦੇ ਪਿਤਾ ਹਰਿੰਦਰ ਸਿੰਘ ਸੈਣੀ ਇਕ ਪ੍ਰਾਈਵੇਟ ਸਕੂਲ ਵਿੱਚ ਪ੍ਰਿੰਸੀਪਲ ਹਨ। ਕੈਡਿਟ ਸਵਲੀਨ ਕੌਰ ਅਤੇ ਹਰਰੂਪ ਕੌਰ ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਰਹਿਣ ਵਾਲੀਆਂ ਹਨ। ਸਵਲੀਨ ਦੇ ਪਿਤਾ ਜਸਪਾਲ ਸਿੰਘ ਸੀਨੀਅਰ ਬੈਂਕ ਮੈਨੇਜਰ ਹਨ ਜਦੋਂਕਿ ਹਰਰੂਪ ਦੇ ਪਿਤਾ ਭਗਵੰਤ ਸਿੰਘ ਪੰਜਾਬ ਪੁਲਿਸ ਵਿੱਚ ਹੈੱਡ ਕਾਂਸਟੇਬਲ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਇਸ ਵੱਕਾਰੀ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਪੰਜਾਬ ਦੀਆਂ ਇਨ੍ਹਾਂ ਧੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਅਸਲ ਵਿੱਚ ਪੰਜਾਬ ਦਾ ਮਾਣ ਹੈ ਅਤੇ ਸੂਬਾ ਸਰਕਾਰ ਦੀ ਇਹ ਨਿਵੇਕਲੀ ਪਹਿਲਕਦਮੀ ਪੰਜਾਬ ਦੀਆਂ ਧੀਆਂ ਦੇ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ, ਜਿੱਥੇ ਉਹ ਆਪਣੀ ਗ੍ਰੈਜੂਏਸ਼ਨ ਦੇ ਨਾਲ-ਨਾਲ ਇਹ ਸਿਖਲਾਈ ਪ੍ਰਾਪਤ ਕਰ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਲੜਕੀਆਂ ਦੇ ਹਥਿਆਰਬੰਦ ਬਲਾਂ ਵਿੱਚ ਜਾ ਕੇ ਦੇਸ਼ ਦੀ ਸੇਵਾ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆ ਕੋਸ਼ਿਸ਼ਾਂ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿੱਥੇ ਜੁਲਾਈ 2023 ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ (ਰਿਟਾ.) ਜਸਬੀਰ ਸਿੰਘ ਸੰਧੂ (ਏ.ਵੀ.ਐਸ.ਐਮ) ਨੇ ਇਨ੍ਹਾਂ ਤਿੰਨ ਲੇਡੀ ਕੈਡਿਟਾਂ ਦੀ ਚੋਣ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨ੍ਹਾਂ ਸਮੇਤ ਹੁਣ ਤੱਕ 26 ਲੇਡੀ ਕੈਡਿਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰ ਚੁੱਕੀਆਂ ਹਨ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣੇ ਸੁਨਿਹਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...