August 15, 2026, 3:22 pm
----------- Advertisement -----------
HomeNewsLatest Newsਮੰਤਰੀ ਸੰਗਤ ਸਿੰਘ ਗਿਲਜੀ਼ਆਂ ਨੇ ਕੀਤਾ ਲੱਕੜ ਆਧਾਰਤ ਉਦਯੋਗਾਂ ਲਈ ਆਨਲਾਈਨ ਵੈਬ...

ਮੰਤਰੀ ਸੰਗਤ ਸਿੰਘ ਗਿਲਜੀ਼ਆਂ ਨੇ ਕੀਤਾ ਲੱਕੜ ਆਧਾਰਤ ਉਦਯੋਗਾਂ ਲਈ ਆਨਲਾਈਨ ਵੈਬ ਪੋਰਟਲ ਲਾਂਚ

Published on

----------- Advertisement -----------

ਪੰਜਾਬ ਦੇ ਜੰਗਲਾਤ ਤੇ ਵਣ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸ੍ਰੀ ਸੰਗਤ ਸਿੰਘ ਗਿਲਜੀ਼ਆਂ ਨੇ ਅੱਜ ਇਥੇ ਲੱਕੜ ਆਧਾਰਤ ਉਦਯੋਗਾਂ ਲਈ ਆਨਲਾਈਨ ਵੈਬ ਪੋਰਟਲ ਅਤੇ ਵਿਭਾਗ ਵਲੋਂ ਫ਼ੀਲਡ ਵਿਚ ਕੀਤੀ ਜਾ ਰਹੀ ਪਲਾਂਟੇਸ਼ਨ ਅਤੇ ਪ੍ਰੋਟੈਕਸ਼ਨ ਸਬੰਧੀ ਕਾਰਜਾਂ ਦੀ ਨਿਗਰਾਨੀ ਲਈ ਪਨ ਫਾਰੈਸਟ ਮੋਬਾਈਲ ਫੋਨ ਐਪ ਵੀ ਲਾਂਚ ਕੀਤਾ ਗਿਆ। ਗਿਲਜੀਆਂ ਨੇ ਦੱਸਿਆ ਕਿ ਆਨਲਾਈਨ ਵੈਬ – ਪੋਰਟਲ ਰਾਜ ਵਿੱਚ ਲੱਕੜ ਅਧਾਰਿਤ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਅਤੇ ਉਦਯੋਗਾਂ ਦੇ ਰਜਿਸਟ੍ਰੇਸ਼ਨ ਲਾਈਸੈਂਸ ਦੀ ਪ੍ਰਕਿਰਿਆ ਨੂੰ ਸਰਲ ਬਨਾਉਣ ਲਈ ਬਣਾਇਆ ਗਿਆ ਹੈ। ਜਿਸ ਵਿੱਚ ਪੂਰੀ ਪਾਰਦਰਸ਼ਿਤਾ ਨਾਲ ਤੈਅ ਸਮਾਂ – ਸੀਮਾਂ ਵਿੱਚ ਹੀ ਉਦਯੋਗਾਂ ਨੂੰ ਰਜਿਸਟ੍ਰੇਸ਼ਨ / ਲਾਈਸੈਸਿੰਗ ਹਾਸਲ ਕਰਨ ਦੀ ਸੁਵਿਧਾ ਮਿਲੇਗੀ ।

ਜੰਗਲਾਤ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਪਹਿਲਾਂ ਲੱਕੜ ਅਧਾਰਿਤ ਉਦਯੋਗਾਂ ਨੂੰ ਨਿਯਮਤ ਕਰਨ ਲਈ ਪੰਜਾਬ ਰੈਗੂਲੇਸ਼ਨ ਆਫ ਸਾਅ ਮਿੱਲਜ , ਪੀਨੀਅਰ ਐਂਡ ਪਲਾਈਵੁੱਡ ਇੰਡਸਟ੍ਰੀਜ ਚਲਜ , 2006 ਲਾਗੂ ਸਨ । ਇਹ ਨਿਯਮ ਲੱਕੜ ਅਧਾਰਿਤ ਇਕਾਈਆਂ ਨੂੰ ਪੰਜਾਬ ਵਿੱਚ ਉਪਲੱਬਧ ਲੱਕੜ ਨੂੰ ਮੁੱਖ ਰੱਖਦੇ ਹੋਏ ਨਿਯਮਤ ਕਰਦੇ ਸਨ । ਸਾਲ 2016 ਵਿੱਚ ਭਾਰਤ ਸਰਕਾਰ ਵੱਲੋਂ ਜਾਰੀ ਗਾਈਡਲਾਈਨਾਂ ਅਨੁਸਾਰ ਐਗਰੋਫਾਰੈਸਟਰੀ ਕਿਸਮਾਂ ਜਿਵੇਂ ਕਿ ਪਾਪੂਲਰ , ਸਫੈਦਾ , ਡੇਕ , ਤੂਤ , ਸੁਬਬੂਲ , ਸਿਲਵਰ ਓਕ , ਨਿੰਮ , ਜੰਡ , ਇੰਡੀਅਨ ਵਲੋ ਦੀ ਲੋਕੜ ਨਾਲ ਚਲਾਏ ਜਾਂਦੇ ਯੂਨਿਟਾਂ ਨੂੰ ਲਾਇਸੰਸ ਲੈਣ ਦੀ ਜਰੂਰਤ ਨਹੀਂ ਪਵੇਗੀ ਕੇਵਲ ਵਣ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ ।


ਇਸ ਤੋਂ ਇਲਾਵਾ ਐਗਰੋਫਾਰੈਸਟਰੀ ਕਿਸਮਾਂ ਦੀ ਲੱਕੜ ਦੀ ਵਰਤੋਂ ਕਰਨ ਵਾਲੇ ਲੱਕੜ ਅਧਾਰਿਤ ਉਦਯੋਗਾਂ ਦੀ ਸਥਾਪਨਾ ਕਰਨ ਨਾਲ ਕਿਸਾਨਾਂ ਦੇ ਐਗਰੋਫਾਰੈਸਟਰੀ ਦੇ ਵਧਾਵੇ , ਰੁੱਖਾ ਅਧੀਨ ਰਕਬੇ ਵਿੱਚ ਵਾਧੇ ਅਤੇ ਕਿਸਾਨਾਂ ਦੀ ਰੋਜ਼ੀ – ਰੋਟੀ ਦੇ ਵਿਕਲਪ ਤੇ ਮਹੱਤਵਪੂਰਨ ਅਸਰ ਪਵੇਗਾ । ਸਾਲ 2018 ਵਿੱਚ ਰਾਜ ਸਰਕਾਰ ਵੱਲੋਂ ਪ੍ਰਵਾਨਤ ਰੂਲਾਂ ਅਨੁਸਾਰ ਉਦਯੋਗਿਕ ਇਕਾਈਆਂ ਵੱਲੋਂ ਵਰਤੀ ਗਈ ਲੱਕੜ ਲਈ ਉਹਨਾਂ ਤੋਂ 10 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਗ੍ਰੀਨ ਫੀਸ ਲਈ ਜਾਵੇਗੀ , ਜਿਹੜੀ ਕਿ ਨਵੇਂ ਪੌਦੇ ਲਗਾਉਣ , ਐਗਰੋਫਾਰੈਸਟਰੀ ਦੇ ਵਧਾਵੇ ਅਤੇ ਕਿਸਾਨਾਂ ਦੇ ਹਿੱਤ ਵਿੱਚ ਪ੍ਰਯੋਗ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੰਡੀਅਨ ਇੰਸਟੀਚਿਊਟ ਆਫ ਫਾਰੈਸਟ ਦੇਹਰਾਦੂਨ ਤੋਂ ਸਰਵੇ ਕਰਵਾਇਆ ਗਿਆ ਸੀ ਜਿਸ ਵਿਚ ਸਾਹਮਣੇ ਆਇਆ ਕਿ ਸੂਬੇ ਵਿੱਚ ਫਾਰੈਸਟ ਦੀ ਮਿਕਦਾਰ 32 ਲੱਖ ਮੀਟ੍ਰਿਕ ਟਨ ਕਿਊਬਿਕ ਤੋਂ ਵੱਧ ਕੇ 37 ਲੱਖ ਮੀਟ੍ਰਿਕ ਟਨ ਕਿਊਬਿਕ ਹੋ ਗਈ ਹੈ ਅਤੇ ਮੌਜੂਦਾ ਸਮੇਂ 5 ਲੱਖ ਮੀਟ੍ਰਿਕ ਟਨ ਕਿਊਬਿਕ ਲੱਕੜ ਸਰਪਲੱਸ ਹੈ।

ਉਨ੍ਹਾਂ ਕਿਹਾ ਕਿ ਤਕਰੀਬਨ ਪਿਛਲੇ 5 ਸਾਲਾਂ ਤੋਂ ਲੰਬਿਤ ਵਿਵਸਥਾ ਜਿਸ ਵਿੱਚ ਲੱਕੜ ਅਧਾਰਿਤ ਉਦਯੋਗਾਂ ਨੂੰ ਲਾਈਸੈਂਸ ਨਹੀਂ ਦਿੱਤੇ ਜਾ ਰਹੇ ਸਨ , ਮੁੱਖ ਮੰਤਰੀ , ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਵਲੋਂ ਬਲਾਕ ਜੰਗਲਾਂ ਤੋਂ 10 ਕਿਲੋਮੀਟਰ ਦੂਰੀ ਤੋਂ ਵੱਧ ਸਥਿਤ ਲੱਕੜ ਅਧਾਰਿਤ ਉਦਯੋਗਾਂ ਦੀ ਰਜਿਸਟ੍ਰੇਸ਼ਨ / ਲਾਇਸੈਂਸਿੰਗ ਲਈ ਸਹੂਲਤ ਦਿੱਤੀ ਗਈ ਹੈ , ਜਿਸ ਨਾਲ ਰਾਜ ਵਿੱਚ ਲੱਕੜ ਅਧਾਰਿਤ ਉਦਯੋਗਾਂ ਨੂੰ ਹੁਲਾਰਾ ਮਿਲੇਗਾ ਅਤੇ ਰੋਜਗਾਰ ਦੇ ਸਾਧਨ ਵੱਧਣ ਦੇ ਨਾਲ ਨਾਲ ਜਿਨ੍ਹਾਂ ਕਿਸਾਨਾਂ ਦੀ ਲੱਕੜ ਕੱਟਣਯੋਗ ਹੈ , ਉਨ੍ਹਾਂ ਨੂੰ ਲੱਕੜ ਦੀ ਵਾਜਬ ਕੀਮਤ ਵੀ ਮਿਲੇਗੀ।

ਉਨ੍ਹਾਂ ਕਿਹਾ ਕਿ ਵਣ ਵਿਭਾਗ ਦੀ ਵੈਬਸਾਈਟ ਨੂੰ ਪੂਰਨ ਤੌਰ ਤੇ ਆਧੁਨਿਕ ਅਤੇ ਅੱਪਡੇਟ ਕੀਤਾ ਗਿਆ ਹੈ , ਜਿਸ ਨਾਲ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਵਿਭਾਗ ਦਾ ਕੰਮ ਕਾਜ ਲੋਕਾਂ ਨੂੰ ਸਿੰਗਲ ਪੋਰਟਲ ਰਾਹੀਂ ਉਪਲੰਬਧ ਹੋਣਗੇ । ਗਿਲਜੀਆਂ ਨੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਫੀਲਡ ਵਿੱਚ ਕੀਤੀ ਜਾ ਰਹੀ ਪਲਾਟੇਸ਼ਨ ਅਤੇ ਪ੍ਰੋਟੈਕਸ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਪਨ ਚੈਸਟ ਮੋਬਾਇਲ ਐਪ ਲਾਂਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀ/ਕਰਮਚਾਰੀ ਪਲਾਂਟੇਸ਼ਨਾਂ ਦੀ ਫੋਟੋਗ੍ਰਾਫ , ਪਲਾਂਟੇਸ਼ਨ ਦੀ ਰੋਜ਼ਾਨਾ ਪ੍ਰਗਤੀ , ਪਲਾਂਟੇਸ਼ਨ ਸਾਈਟਾਂ ਦਾ ਵੇਰਵਾ , ਇਸ ਰਾਹੀਂ ਅੱਪਡੇਟ ਕਰ ਸਕਣਗੇ ਜੰਗਲਾਤ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਰਾਜ ਦੇ ਖਜ਼ਾਨੇ ਵਿਚ 10 ਤੋਂ 15 ਕਰੋੜ ਰੁਪਏ ਦੀ ਰਾਸ਼ੀ ਆਵੇਗੀ ਅਤੇ ਨਾਲ ਹੀ ਰਾਜ ਵਿਚ 10 ਹਜ਼ਾਰ ਦੇ ਕਰੀਬ ਸਿੱਧੇ ਅਤੇ 25 ਹਜ਼ਾਰ ਕਰੀਬ ਅਸਿੱਧੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਲੱਕੜ ਆਧਾਰਤ ਉਦਯੋਗਾਂ ਤੋਂ ਪੰਜਾਬ ਸਰਕਾਰ ਨੂੰ ਜੀ.ਐਸ.ਟੀ.ਦੇ ਰੂਪ ਵਿਚ ਆਮਦਨ ਪ੍ਰਾਪਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ ‘ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 14 ਅਗਸਤ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ...